Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing 72 ਗ੍ਰਾਮ ਨਸ਼ੀਲੇ ਪਾਊਡਰ ਅਤੇ 1008 ਨਸ਼ੀਲੇ ਕੈਪਸੂਲਾਂ ਸਮੇਤ ਦੋ ਵਿਅਕਤੀ ਪੁਲਿਸ ਅੜਿੱਕੇ

72 ਗ੍ਰਾਮ ਨਸ਼ੀਲੇ ਪਾਊਡਰ ਅਤੇ 1008 ਨਸ਼ੀਲੇ ਕੈਪਸੂਲਾਂ ਸਮੇਤ ਦੋ ਵਿਅਕਤੀ ਪੁਲਿਸ ਅੜਿੱਕੇ

ਮਾਡਲ ਟਾਊਨ / ਮੁਕੇਰੀਆਂ (ਬਿਊਰੋ) 

15 ਦਸੰਬਰ : 72 ਗ੍ਰਾਮ ਨਸ਼ੀਲੇ ਪਾਊਡਰ ਅਤੇ 1008 ਨਸ਼ੀਲੇ ਕੈਪਸੂਲਾਂ ਸਮੇਤ ਦੋ ਵਿਅਕਤੀਆਂ ਨੂੰ ਜਿਲਾ ਹੁਸ਼ਿਆਰਪੁਰ ਦੇ ਵੱਖ ਵੱਖ ਥਾਣਿਆਂ ਦੀ ਪੁਲਿਸ ਨੇ ਕਾਬੂ ਕੀਤਾ ਹੈ।

ਮਾਡਲ ਟਾਊਨ : ਪੁਲਿਸ ਐਫ ਆਈ ਆਰ ਮੁਤਾਬਕ ਐਸ ਆਈ ਰਜਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਸਕੀਮ ਨੰਬਰ 02 ਰਹੀਮਪੁਰ ਮੌਜੂਦ ਸੀ ਤਾਂ ਇੱਕ ਐਕਟਿਵਾ ਨੰਬਰੀ PB 07 BH 7406 ਰੰਗ ਕਾਲਾ ਨੂੰ ਸ਼ੱਕ ਦੀ ਬਿਨਾਹ ਤੇ ਰੋਕਿਆ ਤਾਂ ਬਲਵਿੰਦਰ ਹੀਰ ਉਰਫ ਵਿੱਕੀ ਪੁੱਤਰ ਰੂਪ ਚੰਦ ਵਾਸੀ ਮੇਨ ਗਲੀ ਸੁੰਦਰ ਨਗਰ ਥਾਣਾ ਮਾਡਲ ਟਾਊਨ ਹੁਸ਼ਿਆਰਪੁਰ ਪਾਸੋਂ ਦੋਰਾਨੇ ਚੈਕਿੰਗ 72 ਗ੍ਰਾਮ ਨਸ਼ੀਲਾ ਪਾਊਡਰ ਬ੍ਰਾਮਦ ਹੋਣ ਤੇ ਮੁਕੱਦਮਾ ਦਰਜ ਕੀਤਾ ਗਿਆ।

 ਮੁਕੇਰੀਆਂ : ਇਸੇ ਤਰ੍ਹਾਂ ਏ ਐਸ ਆਈ ਸੁਖਦੇਵ ਸਿੰਘ ਸਮੇਤ ਪੁਲਿਸ ਪਾਰਟੀ ਦੇ ਗਸਤ ਦੇ ਸਬੰਧ ਵਿਚ ਬੱਸ ਸਟੈਂਡ ਮੁਕੇਰੀਆਂ ਤੋਂ ਹੁੰਦੇ ਹੋਏ ਬੱਸ ਸਟੈਂਡ ਮੁਕੇਰੀਆ ਤੋਂ ਹੁੰਦੇ ਨੌਸ਼ਿਹਰਾ ਰੋਡ ਤੋਂ ਪੁੱਲ ਹੇਠਾਂ ਤੋ ਰੇਲਵੇ ਲਾਇਨ ਵੱਲ ਨੂੰ ਜਾ ਰਹੇ ਸੀ ਤਾਂ ਸਾਹਮਣੇ ਤੋਂ ਇਕ ਮੌਨਾ ਵਿਅਕਤੀ ਪੈਦਲ ਆਉਂਦਾ ਦਿਖਾਈ ਦਿਤਾ ਜੋ ਪੁਲਿਸ ਪਾਰਟੀ ਨੂੰ ਦੇਖ ਕੇ ਪਿਛੇ ਨੂੰ ਮੁੜਣ ਲੱਗਾ। ਜਿਸ ਨੂੰ ਸਮੇਤ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਸ਼ੱਕ ਦੀ ਬਿਨਾਹ ਤੇ ਕਾਬੂ ਕੀਤਾ। ਜਿਸ ਦੀ ਤਲਾਸ਼ੀ ਕਰਨ ਤੇ ਉਸਦੀ ਪਹਿਨੀ ਕਾਲੀ ਰੰਗ ਦੀ ਜੈਕਟ ਹੇਠਾਂ ਗਰਉ ਰੰਗ ਦੀ ਪਾਈ ਜਰਸੀ ਵਿਚ ਕਾਲੇ ਰੰਗ ਦਾ ਵਜਨਦਾਰ ਲਿਫਾਫਾ ਬਰਾਮਦ ਹੋਇਆ। ਜਿਸਦਾ ਮੂੰਹ ਖੋਲ ਕੇ ਚੈੱਕ ਕਰਨ ਤੇ ਉਸ ਵਿਚੋਂ ਖੁੱਲੇ ਨਸ਼ੀਲੇ ਕੈਪਸੂਲ ਰੰਗ ਨੀਲੇ ਦੇ ਬਰਾਮਦ ਹੋਏ ।ਨਸ਼ੀਲੇ ਕੈਪਸੂਲ ਦੀ ਗਿਣਤੀ ਕਰਨ ਤੇ ਕੁੱਲ 1008 ਕੈਪਸੂਲ ਬਰਾਮਦ ਹੋਏ ਜਿਸ ਤੇ ਮੁਕੱਦਮਾ ਦਰਜ ਕੀਤਾ ਗਿਆ।