Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing 75ਵਾਂ ਆਜ਼ਾਦੀ ਕਾ ਅੰਮ੍ਰਿਤ ਮਹਾਉਤਸਵ……..

75ਵਾਂ ਆਜ਼ਾਦੀ ਕਾ ਅੰਮ੍ਰਿਤ ਮਹਾਉਤਸਵ……..

ਹੁਸ਼ਿਆਰਪੁਰ(ਬਿਊਰੋ) 

75ਵਾਂ ਆਜ਼ਾਦੀ ਕਾ ਅੰਮ੍ਰਿਤ ਮਹਾਉਤਸਵ;

–‘ਹਰ ਘਰ ਤਿਰੰਗਾ’ ਮੁਹਿੰਮ ਤਹਿਤ ਜ਼ਿਲ੍ਹੇ ਦੇ ਸਾਰੇ ਸਰਕਾਰੀ ਦਫ਼ਤਰਾਂ ’ਚ ਲਹਿਰਾਇਆ ਜਾਵੇਗਾ ਤਿਰੰਗਾ : ਸੰਦੀਪ ਹੰਸ

–ਡਿਪਟੀ ਕਮਿਸ਼ਨਰ ਨੇ 13 ਤੋਂ 15 ਅਗਸਤ ਤੱਕ ਹਰ ਜ਼ਿਲ੍ਹਾ ਵਾਸੀਆਂ ਨੂੰ ਘਰ ’ਚ ਸਨਮਾਨ ਸਹਿਤ ਰਾਸ਼ਟਰੀ ਝੰਡਾ ਲਗਾਉਣ ਦੀ ਕੀਤੀ ਅਪੀਲ

–ਕਿਹਾ, ਜ਼ਿਲ੍ਹੇ ਦੇ ਵਿਦਿਅਕ ਤੇ ਹੋਰ ਸੰਸਥਾਵਾਂ ’ਚ ਦਿਖਾਈਆਂ ਜਾਣਗੀਆਂ ਦੇਸ਼ ਭਗਤੀ ਦੀਆਂ ਫਿਲਮਾਂ

6 ਅਗਸਤ  : ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਨੇ ਕਿਹਾ ਕਿ 75ਵੇਂ ਆਜ਼ਾਦੀ ਕਾ ਅੰਮ੍ਰਿਤ ਮਹਾਉਤਸਵ ਤਹਿਤ ਜ਼ਿਲ੍ਹੇ ਵਿਚ 13 ਤੋਂ 15 ਅਗਸਤ ਤੱਕ ਹਰ ਸਰਕਾਰੀ ਦਫ਼ਤਰ ਵਿਚ ਪੂਰੇ ਸਨਮਾਨ ਨਾਲ ਰਾਸ਼ਟਰੀ ਝੰਡਾ ਲਹਿਰਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ‘ਹਰ ਘਰ ਤਿਰੰਗਾ’ ਮੁਹਿੰਮ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਇਸ ਸਬੰਧੀ ਵਿਸ਼ੇਸ਼ ਗਤੀਵਿਧੀਆਂ ਆਰੰਭੀਆਂ ਜਾ ਰਹੀਆਂ ਹਨ, ਜਿਸ ਤਹਿਤ ਵੱਖ-ਵੱਖ ਵਿਦਿਅਕ ਅਤੇ ਹੋਰ ਸੰਸਥਾਵਾਂ ਵਿਚ ਦੇਸ਼ ਭਗਤੀ ਦੀਆਂ ਫਿਲਮਾਂ ਵੀ ਦਿਖਾਈਆਂ ਜਾਣਗੀਆਂ।

            ਡਿਪਟੀ ਕਮਿਸ਼ਨਰ ਨੇ ਕਿਹਾ ਕਿ ਲੋਕਾਂ ਤੱਕ ਰਾਸ਼ਟਰੀ ਝੰਡਾ ਪਹੁੰਚਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜ਼ਿਲ੍ਹਾ ਪ੍ਰੀਸ਼ਦ ਦਫ਼ਤਰ ਦੇ ਹਾਲ, ਮੁੱਖ ਖੇਤੀਬਾੜੀ ਅਫ਼ਸਰ ਦਫ਼ਤਰ ਦੇ ਬਾਹਰ ਬਣੀ ਕਿਸਾਨ ਹੱਟ ਅਤੇ ਜ਼ਿਲ੍ਹਾ ਰੈਡ ਕਰਾਸ ਦਫ਼ਤਰ ਵਿਚ ਕਾਊਂਟਰ ਬਣਾਏ ਗਏ ਹਨ, ਜਿਥੋਂ ਲੋਕ ਰਾਸ਼ਟਰੀ ਝੰਡਾ ਖਰੀਦ ਸਕਦੇ ਹਨ। ਉਨ੍ਹਾਂ ਜ਼ਿਲ੍ਹਾ ਵਾਸੀਆ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਰਾਸ਼ਟਰੀ ਝੰਡਾ ਲਗਾਉਂਦੇ ਸਮੇਂ ਉਸ ਦਾ ਪੂਰਾ ਸਨਮਾਨ ਬਰਕਰਾਰ ਰੱਖਣ। ਉਨ੍ਹਾਂ ਕਿਹਾ ਕਿ ਸਰਕਾਰੀ ਦਫ਼ਤਰਾਂ ਵਿਚ ਲਗਾਏ ਜਾਣ ਵਾਲੇ ਰਾਸ਼ਟਰੀ ਝੰਡੇ ਦੇ ਸਨਮਾਨ ਦੀ ਪੂਰੀ ਜ਼ਿੰਮੇਵਾਰੀ ਸਬੰਧਤ ਵਿਭਾਗ ਦੇ ਅਧਿਕਾਰੀ ਦੀ ਹੋਵੇਗੀ। ਉਨ੍ਹਾਂ ਕਿਹਾ ਕਿ 75ਵੇਂ ਆਜ਼ਾਦੀ ਕਾ ਅੰਮ੍ਰਿਤ ਮਹਾੳਤਸਵ ਮਨਾਉਣ ਲਈ ਪੂਰੇ ਦੇਸ਼ ਵਿਚ ‘ਹਰ ਘਰ ਤਿਰੰਗਾ’ ਮੁਹਿੰਮ ਨੂੰ ਲੈ ਕੇ ਪ੍ਰੋਗਰਾਮ ਹੋ ਰਹੇ ਹਨ। ਇਸ ਲਈ ਜ਼ਿਲ੍ਹਾ ਵਾਸੀ ਆਪਣੇ ਰਾਸ਼ਟਰੀ ਝੰਡੇ ਦਾ ਸਨਮਾਨ ਕਰਦੇ ਹੋਏ ਆਪਣੇ ਘਰਾਂ ਵਿਚ ਝੰਡਾ ਲਹਿਰਾ ਕੇ ਜਾਗਰੂਕ ਨਾਗਰਿਕ ਹੋਣ ਦਾ ਸਬੂਤ ਦੇਣ। ਉਨ੍ਹਾਂ ਕਿਹਾ ਕਿ ਆਮ ਲੋਕ ਆਪਣੇ ਘਰਾਂ ’ਤੇ ਤਿਰੰਗਾ ਦਿਨ-ਰਾਤ ਲਹਿਰਾ ਸਕਦੇ ਹਨ, ਪਰ ਕੋਈ ਵੀ ਇਸ ਤਰ੍ਹਾਂ ਦੀ ਗਤੀਵਿਧੀ ਨਾ ਕੀਤੀ ਜਾਵੇ, ਜਿਸ ਨਾਲ ਰਾਸ਼ਟਰੀ ਝੰਡੇ ਦਾ ਅਪਮਾਨ ਹੋਵੇ।

ਸ੍ਰੀ ਸੰਦੀਪ ਹੰਸ ਨੇ ਕਿਹਾ ਕਿ ਰਾਸ਼ਟਰੀ ਝੰਡਾ ਤਿਰੰਗਾ ਨੂੰ ਲੈ ਕੇ ਅਸੀਂ ਸਾਰੇ ਮਾਣ ਅਤੇ ਸਨਮਾਨ ਦੀ ਭਾਵਨਾ ਰੱਖਦੇ ਹਾਂ। ਦੇਸ਼ ਵਾਸੀਆਂ ਨੂੰ ਤਿਰੰਗੇ ਝੰਡੇ ਦੀ ਇਸ ਭਾਵਨਾ ਨਾਲ ਜੋੜਨ ਲਈ ‘ਹਰ ਘਰ ਤਿਰੰਗਾ’ ਮੁਹਿੰਮ ਨੂੰ ਸ਼ੁਰੂ ਕੀਤਾ ਗਿਆ ਹੈ, ਜਿਸ ਤਹਿਤ 13 ਅਗਸਤ ਤੋਂ 15 ਅਗਸਤ ਤੱਕ ਸਾਰੇ ਦੇਸ਼ ਵਾਸੀ ਖੁਦ ਤਿਰੰਗਾ ਲਹਿਰਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਸ ਲਈ ਬਕਾਇਦਾ ਪੋਰਟਲ   https://harghartiranga.com/   ਬਣਾਇਆ ਗਿਆ ਹੈ, ਜਿਥੇ ਤਿਰੰਗੇ ਨਾਲ ਆਪਣੀ ਸੈਲਫੀ/ਫੋਟੋ ਅਪਲੋਡ ਕੀਤੀ ਜਾ ਸਕਦੀ ਹੈ।