Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing 77 ਵੇਂ ਸੁਤੰਤਰਤਾ ਦਿਹਾੜੇ ਦੇ ਮੱਦੇਨਜ਼ਰ ਦਸੂਹਾ ਖੇਤਰ ਦੇ ਵੱਖ-ਵੱਖ ਥਾਵਾਂ ਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਵੱਲੋਂ ਕੀਤੀ ਗਈ ਚੈਕਿੰਗ

77 ਵੇਂ ਸੁਤੰਤਰਤਾ ਦਿਹਾੜੇ ਦੇ ਮੱਦੇਨਜ਼ਰ ਦਸੂਹਾ ਖੇਤਰ ਦੇ ਵੱਖ-ਵੱਖ ਥਾਵਾਂ ਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਵੱਲੋਂ ਕੀਤੀ ਗਈ ਚੈਕਿੰਗ

ਦਸੂਹਾ (ਚੌਧਰੀ) 

7 ਅਗਸਤ : 15 ਅਗਸਤ 2023 ਨੂੰ ਹੋਣ ਵਾਲੇ 77ਵੇ ਸੁਤੰਤਰਤਾ ਦਿਹਾੜੇ ਦੇ ਮੱਦੇਨਜ਼ਰ ਅੱਜ ਮਿਤੀ 07 ਅਗਸਤ ਨੂੰ ਮੇਜਰ ਸਿੰਘ ਪੁਲਿਸ ਕਪਤਾਨ ਪੀ.ਬੀ.ਆਈ ਹੁਸ਼ਿਆਰਪੁਰ ਦੀ ਅਗਵਾਈ ਹੇਠ ਹਰਕ੍ਰਿਸ਼ਨ ਸਿੰਘ (ਪੀ ਪੀ ਐਸ )ਉਪ ਕਪਤਾਨ ਪੁਲਿਸ ਸਬ ਡਵੀਜਨ ਦਸੂਹਾ ਅਤੇ ਮੁੱਖ ਅਫਸਰ ਥਾਣਾ ਦਸੂਹਾ ਬਲਵਿੰਦਰ ਸਿੰਘ ਵਲੋਂ ਪੁਲਿਸ ਪਾਰਟੀ ਸਮੇਤ ਥਾਣਾ ਦਸੂਹਾ ਦੇ ਖੇਤਰ ਵਿੱਚ ਪੈਂਦੇ ਬੱਸ ਸਟੈਂਡ, ਰੇਲਵੇ ਸਟੇਸ਼ਨ, ਪਾਰਕਿੰਗਾਂ ਅਤੇ ਹੋਰ ਸੰਵੇਦਨਸ਼ੀਲ ਥਾਂਵਾ ਦੀ ਚੈਕਿੰਗ ਕੀਤੀ ਗਈ ਹੈ । ਇਸ ਮੌਕੇ ਉਨ੍ਹਾਂ ਲੋਕਾਂ ਨੂੰ ਸੁਚੇਤ ਕਰਦੇ ਹੋਏ ਅਪੀਲ ਕੀਤੀ ਕਿ ਕਿਸੇ ਵੀ ਲਵਾਰਿਸ ਪਈ ਚੀਜ ਨੂੰ ਨਾ ਚੁੱਕਣ ਅਤੇ ਕੋਈ ਵੀ ਵਿਅਕਤੀ ਸ਼ੱਕੀ ਤੌਰ ਤੇ ਦਿਖਾਈ ਦਿੰਦਾ ਹੈ ਉਸ ਸਬੰਧੀ ਜਾਣਕਾਰੀ ਸਬੰਧਤ ਥਾਣੇ ਨੂੰ ਦਿੱਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਜਾਣਕਾਰੀ ਦੇਣ ਵਾਲੇ ਦਾ ਨਾਮ ਅਤੇ ਪਤਾ ਗੁਪਤ ਰੱਖਿਆ ਜਾਵੇਗਾ। ਇਸ ਮੌਕੇ ਡੀ ਐਸ ਪੀ ਦਸੂਹਾ ਹਰਕ੍ਰਿਸ਼ਨ ਸਿੰਘ, ਐਸ ਐਚ ਓ ਇੰਸਪੈਕਟਰ ਬਲਵਿੰਦਰ ਸਿੰਘ ਅਤੇ ਥਾਣਾ ਦਸੂਹਾ ਦੇ ਹੋਰ ਕਰਮਚਾਰੀ ਹਾਜਰ ਸਨ।