Prime Punjab Times

Latest news
ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ *ਗੜ੍ਹਦੀਵਾਲਾ 'ਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਫੂਕਿਆ ਭਗੌੜੇ ਮੁੱਖ ਮੰਤਰੀ ਦਾ ਪੁਤਲਾ : ਪ੍ਰਿੰਸ ਪਲਿਆਲ* ਸੀ.ਐਚ.ਸੀ ਭੂੰਗਾ ਵਿਖੇ ਸਵਾਈਨ ਫਲੂ ਸੰਬੰਧੀ ਕੀਤਾ ਜਾਗਰੂਕ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜਿਲਾ ਪੱਧਰੀ ਵੁਸੂ ਮੁਕਾਬਲੇ 'ਚ ਮਾਰੀਆਂ ਮੱਲ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ KMS ਕਾਲਜ ਦੇ ‘ਟੈਲੇਂਟ ਹੰਟ ਫਿਏਸਟਾ-2026’ ਦੌਰਾਨ ਨਵੇਂ ਵਿਦਿਆਰਥੀਆਂ ਨੇ ਵਿਖਾਏ ਪ੍ਰਤਿਭਾ ਦੇ ਜੌਹਰ *ਕਿਸਾਨ ਮਜ਼ਦੂਰ ਹਿੱਤਕਾਰੀ ਸਭਾ ਪੰਜਾਬ ਵੱਲੋਂ ਬਿਜਲੀ ਦੇ ਲੱਗ ਰਹੇ ਲੰਬੇ ਕੱਟਾਂ ਦੀ ਸਮੱਸਿਆ ਸਬੰਧੀ ਬਿਜਲੀ ਬੋਰਡ ਡਿਵੀਜ਼... *ਮੀਟਿੰਗਾਂ ਤੋਂ ਭੱਜਣ ਵਾਲੇ ਮੁੱਖ ਮੰਤਰੀ ਦਾ ਗੜ੍ਹਦੀਵਾਲਾ ਵਿੱਚ ਫੂਕਿਆ ਜਾਵੇਗਾ ਪੁਤਲਾ : ਪ੍ਰਿੰਸ ਪਲਿਆਲ ਵੱਧ ਰਹੀ ਮਹਿੰਗਾਈ ਦੇ ਖ਼ਿਲਾਫ਼ ਕਾਂਗਰਸ ਵੱਲੋਂ ਰੋਸ ਮਾਰਚ, ਮੋਦੀ ਸਰਕਾਰ ਦਾ ਪੁਤਲਾ ਫੂਕਿਆ*
ADVERTISEMENT
You are currently viewing 80 ਗ੍ਰਾਮ ਹੈਰੋਇਨ ਅਤੇ 30 ਹਜ਼ਾਰ ਰੁਪਏ ਡੱਰਗ ਮੰਨੀ ਸਮੇਤ 2 ਕਾਬੂ

80 ਗ੍ਰਾਮ ਹੈਰੋਇਨ ਅਤੇ 30 ਹਜ਼ਾਰ ਰੁਪਏ ਡੱਰਗ ਮੰਨੀ ਸਮੇਤ 2 ਕਾਬੂ

ਗੁਰਦਾਸਪੁਰ ( ਅਸ਼ਵਨੀ )

9 ਮਾਰਚ – ਪੁਲਿਸ ਜਿਲ੍ਹਾ ਗੁਰਦਾਸਪੁਰ ਅਧੀਨ ਪੈਂਦੇ ਪੁਲਿਸ ਸਟੇਸ਼ਨ ਸਦਰ ਗੁਰਦਾਸਪੁਰ ਦੀ ਪੁਲੀਸ ਵਲੋ 2 ਵਿਅਕਤੀਆ ਨੂੰ 80 ਗ੍ਰਾਮ ਹੈਰੋਇਨ ਅਤੇ 30 ਹਜ਼ਾਰ ਰੁਪਏ ਡੱਰਗ ਮੰਨੀ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ।
ਸਹਾਇਕ ਸਬ ਇੰਸਪੈਕਟਰ ਰਛਪਾਲ ਸਿੰਘ ਪੁਲਿਸ ਸਟੇਸ਼ਨ ਸਦਰ ਗੁਰਦਾਸਪੁਰ ਨੇ ਦੱਸਿਆ ਕਿ ੳਹ ਪੁਲਿਸ ਪਾਰਟੀ ਸਮੇਤ ਬੱਬਰੀ ਬਾਈਪਾਸ ਵਿਖੇ ਰੋਜ਼ਾਨਾ ਦੀ ਤਰ੍ਹਾ ਨਾਕਾਬੰਦੀ ਕਰਕੇ ਆਉਣ ਜਾਣ ਵਾਲੇ ਗੱਡੀਆ ਦੀ ਚੈਕਿੰਗ ਕਰ ਰਿਹਾ ਸੀ ਕਿ ਇਕ ਵਰਨਾ ਗੱਡੀ ਨੰਬਰ ਪੀ ਬੀ 89 1010 ਬਟਾਲਾ ਸਾਈਡ ਤੋਂ ਆਈ ਜਿਸ ਨੂੰ ਸ਼ੱਕ ਪੈਣ ਉੱਪਰ ਰੋਕਿਆ ਗਿਆ ਇਸ ਗੱਡੀ ਵਿੱਚ ਅਮ੍ਰਿਤਪਾਲ ਸਿੰਘ ਪੁੱਤਰ ਪ੍ਰੇਮ ਸਿੰਘ ਵਾਸੀ ਅੰਮ੍ਰਿਤਸਰ ਅਤੇ ਤੇਜਬੀਰ ਸਿੰਘ ਪੁੱਤਰ ਹਰਪਾਲ ਸਿੰਘ ਵਾਸੀ ਅੰਮ੍ਰਿਤਸਰ ਸਵਾਰ ਸਨ ਇਹਨਾਂ ਦੋਵਾਂ ਨੂੰ ਗੱਡੀ ਵਿੱਚ ਉਤਾਰ ਕੇ ਗੱਡੀ ਤੇ ਇਹਨਾ ਦੀ ਚੈਕਿੰਗ ਕੀਤੀ ਗਈ ਤਾਂ ਗੱਡੀ ਦੇ ਡੈਸ਼ ਬੋਰਡ ਵਿਚੋ ਇਕ ਮੋਮੀ ਲਿਫ਼ਾਫ਼ਾ ਬਰਾਮਦ ਹੋਇਆ ਇਸ ਵਿੱਚ ਨਸ਼ੀਲਾ ਪਦਾਰਥ ਹੋਣ ਦਾ ਸ਼ੱਕ ਹੋਣ ਤੇ ਪੁਲਿਸ ਸਟੇਸ਼ਨ ਸਦਰ ਗੁਰਦਾਸਪੁਰ ਸੁਚਿਤ ਕੀਤਾ ਜਿਸ ਤੇ ਕਾਰਵਾਈ ਕਰਦੇ ਹੋਏ ਸਬ ਇੰਸਪੈਕਟਰ ਸਤਪਾਲ ਸਿੰਘ ਨੇ ਪੁਲਿਸ ਪਾਰਟੀ ਸਮੇਤ ਮੋਕਾ ਤੇ ਪੁੱਜ ਕੇ ਗੱਡੀ ਦੇ ਡੈਸ਼ ਬੋਰਡ ਵਿਚੋ ਬਰਾਮਦ ਮੋਮੀ ਲਿਫਾਫੇ ਨੂੰ ਚੈੱਕ ਕੀਤਾ ਤਾਂ 80 ਗ੍ਰਾਮ ਹੈਰੋਇਨ ਅਤੇ 30 ਹਜਾਰ ਰੁਪਏ ਡੱਰਗ ਮੰਨੀ ਬਰਾਮਦ ਹੋਈ ।