ਦਸੂਹਾ 17 ਅਗਸਤ (ਚੌਧਰੀ)
: ਆਈ.ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ, ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐਮ.ਐਸ. ਕਾਲਜ ਆਫ਼ ਆਈ.ਟੀ. ਐਂਡ ਮੈਨੇਜਮੈਂਟ, ਦਸੂਹਾ ਦੇ ਐਨ.ਐਸ.ਐਸ. ਯੂਨਿਟ ਦੇ ਵਲੰਟੀਅਰਾਂ ਵੱਲੋਂ ਮੈਡੀਕਲ ਲੈਬ ਸਾਇੰਸ ਵਿਭਾਗ ਦੇ ਮੁਖੀ ਜਗਰੂਪ ਕੌਰ ਦੀ ਅਗਵਾਈ ਹੇਠ ਪੰਚਾਇਤ ਸੰਮਤੀ ਸਟੇਡੀਅਮ, ਦਸੂਹਾ ਵਿਖੇ ਆਜ਼ਾਦੀ ਦਿਵਸ ਮੌਕੇ ਕਰਵਾਏ ਗਏ ਸਮਾਗਮ ਵਿੱਚ ਉਤਸ਼ਾਹ ਨਾਲ ਭਾਗ ਲਿਆ ਗਿਆ।

ਇਸ ਮੌਕੇ ਐਨ.ਐਸ.ਐਸ. ਵਲੰਟੀਅਰ ਲੜਕਿਆਂ ਨੇ ਆਜ਼ਾਦੀ ਦਿਵਸ ਦੀ ਪਰੇਡ ਵਿੱਚ ਸ਼ਾਮਲ ਹੋ ਕੇ ਦੇਸ਼ ਭਗਤੀ ਅਤੇ ਅਨੁਸ਼ਾਸਨ ਦੀ ਭਾਵਨਾ ਦਾ ਪ੍ਰਦਰਸ਼ਨ ਕੀਤਾ। ਇਸ ਤੋਂ ਇਲਾਵਾ ਕਾਲਜ ਦੀਆਂ ਵਿਦਿਆਰਥਣਾਂ ਵੱਲੋਂ ਸੱਭਿਆਚਾਰਕ ਪ੍ਰੋਗਰਾਮ ਤਹਿਤ ਗਿੱਧੇ ਵਿੱਚ ਭਾਗ ਲੈ ਕੇ ਪੰਜਾਬੀ ਸੱਭਿਆਚਾਰ ਅਤੇ ਵਿਰਸੇ ਦੀ ਖੂਬਸੂਰਤ ਝਲਕ ਪੇਸ਼ ਕੀਤੀ ਗਈ। ਕਾਲਜ ਦੇ ਚੇਅਰਮੈਨ ਚੌਧਰੀ ਕੁਮਾਰ ਸੈਣੀ ਅਤੇ ਪ੍ਰਿੰਸੀਪਲ ਡਾ. ਮਾਨਵ ਸੈਣੀ ਨੇ ਐਨ.ਐਸ.ਐਸ. ਵਲੰਟੀਅਰਾਂ ਅਤੇ ਵਿਦਿਆਰਥਣਾਂ ਨੂੰ ਇਸ ਸ਼ਾਨਦਾਰ ਭਾਗੀਦਾਰੀ ਲਈ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਅਜਿਹੇ ਰਾਸ਼ਟਰੀ ਸਮਾਗਮ ਵਿਦਿਆਰਥੀਆਂ ਵਿੱਚ ਦੇਸ਼ ਭਗਤੀ, ਅਨੁਸ਼ਾਸਨ, ਸਮਾਜਿਕ ਜ਼ਿੰਮੇਵਾਰੀ ਅਤੇ ਆਪਣੀ ਸੱਭਿਆਚਾਰਕ ਵਿਰਾਸਤ ਪ੍ਰਤੀ ਮਾਣ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਦੇ ਹਨ। ਇਸ ਮੌਕੇ ਐਨ.ਐਸ.ਐਸ. ਯੂਨਿਟ ਦੇ ਪ੍ਰੋਗਰਾਮ ਅਫ਼ਸਰ ਡਾ. ਰਾਜੇਸ਼ ਕੁਮਾਰ ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ ਸਿਰਫ਼ ਇੱਕ ਇਤਿਹਾਸਕ ਉਪਲਬਧੀ ਨਹੀਂ, ਸਗੋਂ ਸਾਡੇ ਸਾਰਿਆਂ ਲਈ ਦੇਸ਼ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਉਣ ਦੀ ਪ੍ਰੇਰਣਾ ਹੈ। ਉਨ੍ਹਾਂ ਕਿਹਾ ਕਿ ਨੌਜਵਾਨ ਦੇਸ਼ ਦਾ ਭਵਿੱਖ ਹਨ ਅਤੇ ਉਨ੍ਹਾਂ ਨੂੰ ਸਮਾਜ ਸੇਵਾ, ਰਾਸ਼ਟਰੀ ਏਕਤਾ ਅਤੇ ਦੇਸ਼ ਦੀ ਤਰੱਕੀ ਵਿੱਚ ਸਰਗਰਮ ਭੂਮਿਕਾ ਨਿਭਾਉਣੀ ਚਾਹੀਦੀ ਹੈ। ਉਨ੍ਹਾਂ ਨੇ ਕਿਹਾ ਕਿ ਐਨ.ਐਸ.ਐਸ. ਰਾਹੀਂ ਵਿਦਿਆਰਥੀਆਂ ਨੂੰ ਕਿਤਾਬੀ ਗਿਆਨ ਦੇ ਨਾਲ-ਨਾਲ ਜ਼ਮੀਨੀ ਪੱਧਰ ’ਤੇ ਸਮਾਜ ਨਾਲ ਜੁੜਨ ਅਤੇ ਲੋਕ ਭਲਾਈ ਲਈ ਕੰਮ ਕਰਨ ਦੇ ਮੌਕੇ ਮਿਲਦੇ ਹਨ। ਉਨ੍ਹਾਂ ਨੇ ਆਜ਼ਾਦੀ ਦਿਵਸ ਸਮਾਗਮ ਵਿੱਚ ਵਲੰਟੀਅਰਾਂ ਦੀ ਉਤਸ਼ਾਹਪੂਰਵਕ ਭਾਗੀਦਾਰੀ ਦੀ ਸ਼ਲਾਘਾ ਕੀਤੀ ਅਤੇ ਭਵਿੱਖ ਵਿੱਚ ਵੀ ਅਜਿਹੀਆਂ ਗਤੀਵਿਧੀਆਂ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ।
ਫੋਟੋ ਕੈਪਸ਼ਨ : ਅਜ਼ਾਦੀ ਦਿਵਸ ਦੇ ਸਮਾਗਮ ਦੌਰਾਨ ਕੇ.ਐਮ.ਐਸ ਕਾਲਜ ਦੀਆਂ ਵਿਦਿਆਰਥਣਾਂ।






