Prime Punjab Times

Latest news
80ਵਾਂ ਸੁਤੰਤਰਤਾ ਦਿਵਸ ਨਗਰ ਕੌਂਸਲ ਗੜ੍ਹਦੀਵਾਲਾ ਵਿਖੇ ਧੂਮਧਾਮ ਨਾਲ ਮਨਾਇਆ* ਸੋਮਵਾਰ ਨੂੰ ਜ਼ਿਲ੍ਹੇ ਦੇ ਸਾਰੇ ਸਕੂਲਾਂ ’ਚ ਰਹੇਗੀ ਛੁੱਟੀ.. ਪੰਜਾਬ ਦੇ ਜੇਲ੍ਹਾਂ, ਪ੍ਰਵਾਸੀ  ਭਾਰਤੀ ਅਤੇ ਸੰਸਦੀ ਕਾਜ ਮੰਤਰੀ ਡਾ. ਰਵਜੋਤ ਸਿੰਘ ਨੇ ਹੁਸ਼ਿਆਰਪੁਰ ’ਚ ਲਹਿਰਾਇਆ ਤਿਰੰਗਾ ਭਾਜਪਾ ਜ਼ਿਲ੍ਹਾ ਪ੍ਰਧਾਨ ਨਿਤਿਨ ਨੰਨੂ ਗੁਪਤਾ ਦੇ ਗੜ੍ਹਦੀਵਾਲਾ ਪਹੁੰਚਣ ਤੇ ਭਰਵਾਂ ਸਵਾਗਤ  ਜਨਮ ਦਿਨ ਨੂੰ ਸੇਵਾ ਤੇ ਸਾਂਝ ਦੀ ਖੁਸ਼ਬੂ ਨਾਲ ਯਾਦਗਾਰ ਬਣਾਇਆ ਪੱਤਰਕਾਰ ਅਭੀ ਸ਼ਰਮਾ ਨੇ ਸੁਤੰਤਰਤਾ ਦਿਵਸ ਸਮਾਗਮਾਂ ਦੇ ਮੱਦੇਨਜ਼ਰ 15 ਅਗਸਤ ਨੂੰ ਬਿਨਾਂ ਮਨਜ਼ੂਰੀ ਡਰੋਨ ਉਡਾਉਣ 'ਤੇ ਪਾਬੰਦੀ DAV ਪਬਲਿਕ ਸਕੂਲ ਦੇ ਖਿਡਾਰੀਆਂ ਨੇ ਕਲੱਸਟਰ ਲੈਵਲ ਸਪੋਰਟਸ ਟੂਰਨਾਮੈਂਟ ਅਤੇ ਐਥਲੈਟਿਕਸ-ਮੀਟ 2026-27 ਵਿੱਚ ਸ਼ਾਨਦਾਰ ਜਿੱ... ਖ਼ਾਲਸਾ ਕਾਲਜ ਵਿਖੇ 'ਪਾਰਟੀਸ਼ਨ ਹੋਰਰ ਰਿਮੈਂਬਰੈਂਸ ਡੇ' ਮਨਾਇਆ ਗਿਆ ਸਿਹਤਮੰਦ ਜਵਾਨੀ ਦੇ ਹੱਥਾਂ ‘ਚ ਦੇਸ਼ ਦਾ ਭਵਿੱਖ :ਪ੍ਰੀਤ ਕੋਹਲੀ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਦੀ ਪੁਲਿਸ ਲਾਈਨ ਗਰਾਊਂਡ ‘ਚ ਹੋਈ ਫੁੱਲ ਡਰੈੱਸ ਰਿਹਰਸਲ
ADVERTISEMENT
You are currently viewing 80ਵਾਂ ਸੁਤੰਤਰਤਾ ਦਿਵਸ ਨਗਰ ਕੌਂਸਲ ਗੜ੍ਹਦੀਵਾਲਾ ਵਿਖੇ ਧੂਮਧਾਮ ਨਾਲ ਮਨਾਇਆ*

80ਵਾਂ ਸੁਤੰਤਰਤਾ ਦਿਵਸ ਨਗਰ ਕੌਂਸਲ ਗੜ੍ਹਦੀਵਾਲਾ ਵਿਖੇ ਧੂਮਧਾਮ ਨਾਲ ਮਨਾਇਆ*

ਗੜ੍ਹਦੀਵਾਲਾ, 17 ਅਗਸਤ (ਚੌਧਰੀ )

: ਨਗਰ ਕੌਂਸਲ ਗੜ੍ਹਦੀਵਾਲਾ ਵਿਖੇ 80ਵਾਂ ਸੁਤੰਤਰਤਾ ਦਿਵਸ ਧੂਮਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਹਲਕਾ ਉੜਮੁੜ ਦੇ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਦੀ ਧਰਮ ਪਤਨੀ ਬੀਬੀ ਰਮਨਦੀਪ ਕੌਰ ਗਿੱਲ ਵੱਲੋਂ ਤਿਰੰਗਾ ਝੰਡਾ ਲਹਿਰਾਇਆ ਗਿਆ।ਇਸ ਮੌਕੇ ਗੜ੍ਹਦੀਵਾਲਾ ਪੁਲਿਸ ਦੀ ਟੁਕੜੀ ਵੱਲੋਂ ਰਾਸ਼ਟਰੀ ਝੰਡੇ ਨੂੰ ਸਲਾਮੀ ਦਿੱਤੀ ਗਈ।

ਸਮਾਗਮ ਦੌਰਾਨ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ਅਤੇ ਸੱਭਿਆਚਾਰਕ ਰੰਗਾਂ ਨਾਲ ਭਰਪੂਰ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ। ਬੀਬੀ ਰਮਨਦੀਪ ਕੌਰ ਨੇ ਸ਼ਹਿਰ ਵਾਸੀਆਂ ਨੂੰ ਸੁਤੰਤਰਤਾ ਦਿਵਸ ਦੀ ਵਧਾਈ ਦਿੰਦਿਆਂ ਦੇਸ਼ ਦੀ ਏਕਤਾ, ਅਖੰਡਤਾ ਅਤੇ ਤਰੱਕੀ ਲਈ ਮਿਲਜੁਲ ਕੇ ਕੰਮ ਕਰਨ ਦਾ ਸੰਦੇਸ਼ ਦਿੱਤਾ।

ਇਸ ਮੌਕੇ ਆਜ਼ਾਦੀ ਦਿਹਾੜੇ ਸਬੰਧੀ ਪ੍ਰੋਗਰਾਮ ਪੇਸ਼ ਕਰਨ ਵਾਲੇ ਵਿਦਿਆਰਥੀਆਂ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਨਮਾਨਿਤ ਵੀ ਕੀਤਾ ਗਿਆ।ਇਸ ਮੌਕੇ ਪੰਜਾਬ ਟ੍ਰੇਡਰ ਕਮਿਸ਼ਨ ਹਲਕਾ ਉੜਮੁੜ ਐਕਸਾਈਜ਼ ਐਂਡ ਟੈਕਸੇਸ਼ਨ ਮੈਂਬਰ ਵਿਵੇਕ ਗੁਪਤਾ ਵਲੋਂ ਸਟੇਜ ਸਕੱਤਰ ਦੀ ਭੂਮਿਕਾ ਨਿਭਾਈ ਗਈ। ਇਸ ਮੌਕੇ ਸੀਐਫ ਮੈਡਮ ਤ੍ਰਿਪਤਾ ਵਲੋਂ ਸਵੱਛ ਭਾਰਤ ਅਭਿਆਨ ਤਹਿਤ ਪ੍ਰਦਰਸ਼ਨੀ ਵੀ ਕਿੱਤੀ ਗਈ ।

ਇਸ ਸਮਾਗਮ ਦੌਰਾਨ ਟਾਂਡਾ ਮਾਰਕੀਟ ਕਮੇਟੀ ਦੇ ਚੇਅਰਮੈਨ ਚੌਧਰੀ ਰਾਜਵਿੰਦਰ ਸਿੰਘ ਰਾਜਾ,ਬਲਾਕ ਸੰਮਤੀ ਮੈਂਬਰ ਤੇ ਬਲਾਕ ਇੰਚਾਰਜ ਆਕੁਸ਼ ਪੰਡਿਤ ,ਜ਼ਿਲ੍ਹਾ ਪ੍ਰੀਸ਼ਦ ਮੈਂਬਰ ਕੁਲਦੀਪ ਸਿੰਘ ਮਿੰਟੂ,ਕੌਂਸਲਰ ਚੌਧਰੀ ਪਰਮਜੀਤ ਕੌਰ,ਕੌਂਸਲਰ ਰਛਪਾਲ ਸਿੰਘ,ਕੌਂਸਲਰ ਦਿਸ਼ਾਂਤ ਬਹਿਲ, ਕੌਂਸਲਰ ਸ਼ੈਂਕੀ (ਬੀਰਬਲ) ਕਲਿਆਣ,ਕੌਂਸਲਰ ਸੋਨੀਆ ਕੋਡਲ, ਕੌਂਸਲਰ ਮੋਨਿਕਾ ਉਪਲ,ਕੌਂਸਲਰ ਮੋਨਿਕਾ ਗੁਪਤਾ, ਕੌਂਸਲਰ ਰਮਾ ਰਾਣੀ,ਆਪ ਆਗੂ ਰਾਜੂ ਗੁਪਤਾ,ਆਗੂ ਸੁਦੇਸ਼ ਕੁਮਾਰ ਟੋਨੀ, ਪ੍ਰਤਿਮਾ ਗੁਪਤਾ,ਜਤਿੰਦਰ ਅਰੋੜਾ,ਭਾਜਪਾ ਨੇਤਾ ਡਾ ਸਵਰਨਕਾਂਤ ਪਰਾਸ਼ਰ,ਸੁਰਿੰਦਰ ਸਿੰਧੂ,ਪੰਡਿਤ ਨਰਿੰਦਰ ਸ਼ਰਮਾ (ਗਾਂਧੀ ਚੌਕ), ਰਿਟਾਇਰ ਥਾਣੇਦਾਰ ਮਹੇਸ਼ ਕੁਮਾਰ,ਰਣਜੀਤ ਪੁਰੀ, ਕਲਰਕ ਲਖਵੀਰ ਸਿੰਘ ਲੱਕੀ ਸਮੇਤ ਨਗਰ ਕੌਂਸਲ ਦੇ ਮੁਲਾਜ਼ਮ ਹਾਜ਼ਰ ਸਨ।

ਫ਼ੋਟੋ ਕੈਪਸ਼ਨ: ਨਗਰ ਕੌਂਸਲ ਗੜ੍ਹਦੀਵਾਲਾ ਵਿਖੇ ਰਾਸ਼ਟਰੀ ਤਿਰੰਗਾ ਝੰਡਾ ਲਹਿਰਾਉਂਦੇ ਹੋਏ ਬੀਬੀ ਰਮਨਦੀਪ ਕੌਰ ਨਾਲ ਐੱਮਸੀ ਅਤੇ ਹੋਰ ।

error: copy content is like crime its probhihated