Prime Punjab Times

Latest news
ਸੋਸਾਇਟੀ ਨੇ ਮਹੀਨਾਵਾਰ ਸਮਾਗਮ ਦੌਰਾਨ 300 ਲੋੜਵੰਦਾਂ ਨੂੰ ਵੰਡਿਆ ਰਾਸ਼ਣ ਡਾ. ਉਬਰਾਏ ਵੱਲੋ ਮਨੁੱਖਤਾ ਨੂੰ ਬਚਾਉਣ ਲਈ ਕੀਤੇ ਜਾ ਰਹੇ ਹਨ ਲਾਮਿਸਾਲ ਨੇਕ ਕਾਰਜ : ਬਲਬੀਰ ਬਿੱਟੂ 105 ਗ੍ਰਾਮ ਹੈਰੋਇਨ ਸਮੇਤ ਇੱਕ ਵਿਅਕਤੀ ਆਇਆ ਪੁਲਿਸ ਅੜਿੱਕੇ ਜ਼ਿਲ੍ਹਾ ਮੈਜਿਸਟ੍ਰੇਟ ਨੇ ਜ਼ਿਲ੍ਹੇ ‘ਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਕੀਤੇ ਜਾਰੀ KMS ਕਾਲਜ ਦੇ ਐਮ.ਸੀ.ਏ ਫਾਈਨਲ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ - ਪ੍ਰਿੰਸੀਪਲ ਡਾ. ਸ਼ਬਨਮ ਕੌਰ PIS एथलेटिक अकादमी दसूहा के खिलाड़ियों ने शानदार प्रदर्शन जंगलात वर्कर यूनियन द्वारा अपनी समस्याओं संबंधी बैठक हुई जिलाधीश होशियारपुर के आदेशों की पालना करते हुए की वाहनों की चेकिंग रेलवे स्टेशन दसूहा के शिव शनि मंदिर में शिवलिंग की गई स्थापना ਚੋਆ/ਦਰਿਆਵਾਂ ਦੇ ਨੇੜੇ ਜਾਣ 'ਤੇ ਪਾਬੰਦੀਆਂ -

Home

You are currently viewing ਪਰਾਲੀ ਸਾੜਨ ਤੋਂ ਰੋਕਣ ਲਈ ਹੁਸ਼ਿਆਰਪੁਰ ਜ਼ਿਲ੍ਹੇ ਵਿਚ 81 ਕਲੱਸਟਰ…

ਪਰਾਲੀ ਸਾੜਨ ਤੋਂ ਰੋਕਣ ਲਈ ਹੁਸ਼ਿਆਰਪੁਰ ਜ਼ਿਲ੍ਹੇ ਵਿਚ 81 ਕਲੱਸਟਰ…

ਹੁਸ਼ਿਆਰਪੁਰ(ਬਿਊਰੋ) 

ਪਰਾਲੀ ਸਾੜਨ ਤੋਂ ਰੋਕਣ ਲਈ ਹੁਸ਼ਿਆਰਪੁਰ ਜ਼ਿਲ੍ਹੇ ਵਿਚ 81 ਕਲੱਸਟਰ ਅਫ਼ਸਰ ਤਾਇਨਾਤ : ਡਿਪਟੀ ਕਮਿਸ਼ਨਰ

ਜ਼ਿਲ੍ਹੇ ’ਚ ਪਰਾਲੀ ਨੂੰ ਸਾੜਨ ਖਿਲਾਫ਼ ਚਲਾਈ ਜਾ ਰਹੀ ਜਾਗਰੂਕਤਾ ਮੁਹਿੰਮ

ਅੱਗ ਲੱਗਣ ਦੀਆਂ ਘਟਨਾਵਾਂ ’ਤੇ ਵੀ ਪ੍ਰਸ਼ਾਸਨ ਦੀ ਸਖਤ ਨਜ਼ਰ

6 ਅਕਤੂਬਰ : ਪਰਾਲੀ ਸਾੜਨ ਨੂੰ ਰੋਕਣ ਲਈ ਅਤੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਦੇ ਨਵੇਂ ਤਰੀਕਿਆਂ ਤੋਂ ਜਾਣੂ ਕਰਵਾਉਣ ਲਈ ਜ਼ਿਲ੍ਹਾ ਹੁਸ਼ਿਆਰਪੁਰ ਵਿਚ 81 ਕਲੱਸਟਰ ਅਫ਼ਸਰ ਤਾਇਨਾਤ ਕੀਤੇ ਗਏ ਹਨ। ਇਹ ਜਾਣਕਾਰੀ ਇਸ ਸਬੰਧੀ ਮੀਟਿੰਗ ਦੀ ਪ੍ਰਧਾਨਗੀ ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਹੰਸ ਨੇ ਦਿੰਦਿਆਂ ਦੱਸਿਆ ਕਿ ਇਨ੍ਹਾਂ ਹਰੇਕ ਕਲੱਸਟਰ ਅਫ਼ਸਰ ਅਧੀਨ 15 ਤੋਂ 20 ਨੋਡਲ ਅਫ਼ਸਰ ਵੀ ਲਗਾਏ ਗਏ ਹਨ, ਜਿਹੜੇ ਕਿ ਕਿਸਾਨ ਨੂੰ ਪਰਾਲੀ ਨਾ ਸਾੜਨ ਲਈ ਪ੍ਰੇਰਿਤ ਕਰਨ, ਉਨ੍ਹਾਂ ਨੂੰ ਮਸ਼ੀਨਾਂ ਦੀ ਉਪਲਬੱਧਤਾ ਵਿਚ ਸਹਾਇਤਾ ਕਰਨ ਅਤੇ ਪਰਾਲੀ ਸਾੜਨ ਨਾਲ ਹੋਣ ਵਾਲੇ ਨੁਕਸਾਨ ਤੋਂ ਜਾਣੂ ਕਰਵਾਉਣ ਦਾ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਜਿਥੇ ਕਿਤੇ ਵੀ ਰਿਮੋਟ ਸੈਂਸਿੰਗ ਰਾਹੀਂ ਪਰਾਲੀ ਸਾੜਨ ਦੀ ਘਟਨਾ ਦਾ ਪਤਾ ਚੱਲੇਗਾ, ਉਥੇ ਇਹ ਨੋਡਲ ਅਫ਼ਸਰ ਮੌਕੇ ’ਤੇ ਜਾ ਕੇ ਰਿਪੋਰਟ ਕਰੇਗਾ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿਚ 76500 ਹੈਕਟੇਅਰ ਰਕਬੇ ਵਿਚ ਝੋਨੇ ਦੀ ਬੀਜਾਈ ਕੀਤੀ ਗਈ ਹੈ, ਜਿਸ ਤੋਂ 5 ਲੱਖ ਟਨ ਪਰਾਲੀ ਪੈਦਾ ਹੋਣ ਦਾ ਅਨੁਮਾਨ ਹੈ। ਉਨ੍ਹਾਂ ਕਿਹਾ ਕਿ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਜ਼ਿਲ੍ਹੇ ਵਿਚ ਇਨ ਸੀਟੂ ਅਤੇ ਐਕਸ ਸੀਟੂ ਨੂੰ ਲੋਕ ਪ੍ਰਿਆ ਬਣਾਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਰਾਲੀ ਪ੍ਰਬੰਧਨ ਦੀਆਂ ਮਸ਼ੀਨਾਂ ਦੀ ਉਪਲਬੱਧਤਾ ਲਈ ਪਿੰਡ ਪੱਧਰ ’ਤੇ ਮੈਪਿੰਗ ਪ੍ਰਕਿਰਿਆ ਅਪਣਾਈ ਜਾ ਰਹੀ ਹੈ ਅਤੇ ‘ਆਈ ਖੇਤ’ ਅਪਲੀਕੇਸ਼ਨ ’ਤੇ ਕਿਸਾਨ ਸਮੂਹਾਂ, ਸਹਿਕਾਰੀ ਸਭਾਵਾਂ ਅਤੇ ਕਸਟਮਰ ਹਾਇਰਿੰਗ ਸੈਂਟਰਾਂ ਵਿਚ ਮਸ਼ੀਨਰੀ ਦੀ ਉਪਲੱਧਤਾ ਬਾਰੇ ਜਾਣਕਾਰੀ ਆਨਲਾਈਨ ਕੀਤੀ ਗਈ ਹੈ, ਜਿਨ੍ਹਾਂ ਨੂੰ ਕਿਸਾਨ ਇਸ ਐਪ ਰਾਹੀਂ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਮਸ਼ੀਨਰੀ ਦੀ ਵਰਤੋਂ ਨਿਯਮਤ ਸਮੀਖਿਆ ਨੂੰ ਵੀ ਯਕੀਨੀ ਬਣਾਇਆ ਜਾ ਰਿਹਾ ਹੈ, ਤਾਂ ਜੋ ਕੋਈ ਵੀ ਸੰਦ ਜਾਂ ਮਸ਼ੀਨ ਅਣ-ਵਰਤੀ ਨਾ ਰਹੇ। ਉਨ੍ਹਾਂ ਕਿਹਾ ਕਿ ਪਰਾਲੀ ਦੇ ਐਕਸ ਸੀਟੂ ਪ੍ਰਬੰਧਨ ਰਾਹੀਂ ਕਿਸਾਨ ਪਰਾਲੀ ਦੀਆਂ ਗੱਠਾਂ ਬਣਾ ਕੇ ਆਪਣੀ ਆਮਦਨ ਵਿਚ ਵਾਧਾ ਕਰ ਸਕਦੇ ਹਨ। ਇਸ ਸਬੰਧੀ ਜ਼ਿਲ੍ਹੇ ਵਿਚ ਬੇਲਰ ਮਸ਼ੀਨਾਂ ਵੀ ਉਪਲਬੱਧ ਕਰਵਾਈਆਂ ਜਾ ਰਹੀਆਂ ਹਨ, ਜਿਨ੍ਹਾਂ ਦੀ ਮਦਦ ਨਾਲ ਵਧੇਰੇ ਰਕਬੇ ਵਿਚ ਪਰਾਲੀ ਦੇ ਸੁਚੱਜੇ ਪ੍ਰਬੰਧਨ ਨੂੰ ਯਕੀਨੀ ਬਣਾਇਆ ਜਾ ਸਕੇਗਾ।
ਸ਼੍ਰੀ ਸੰਦੀਪ ਹੰਸ ਨੇ ਦੱਸਿਆ ਕਿ ਪਰਾਲੀ ਨੂੰ ਅੱਗ ਲਾਉਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਪਿੰਡਾਂ ਵਿਚ ਵੱਡੇ ਪੱਧਰ ’ਤੇ ਜਾਗਰੂਕਤਾ ਮੁਹਿੰਮ ਚਲਾਈ ਗਈ ਹੈ ਅਤੇ ਇਸ ਤਹਿਤ ਕੈਂਪ ਲਗਾਉਣ ਤੋਂ ਇਲਾਵਾ ਜਾਗਰੂਕਤਾ ਵੈਨਾਂ ਰਾਹੀਂ ਪਰਾਲੀ ਨਾ ਸਾੜ ਕੇ ਇਸ ਦੇ ਸੁਚੱਜੇ ਪ੍ਰਬੰਧਨ ਦਾ ਸੁਨੇਹਾ ਘਰ-ਘਰ ਪਹੁੰਚਾਇਆ ਜਾ ਰਿਹਾ ਹੈ। ਇਸ ਤੋਂ ਇਲਾਵਾ ਪਰਾਲੀ ਨੂੰ ਅੱਗ ਲਾਉਣ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਦੀਆਂ 350 ਵਾਲ ਪੇਟਿੰਗ ਵੀ ਬਣਾਈਆਂ ਗਈਆਂ ਹਨ। ਉਨ੍ਹਾਂ ਦੱਸਿਆ ਪ੍ਰਸ਼ਾਸਨ ਵਲੋਂ ਅੱਗ ਲੱਗਣ ਦੀਆਂ ਘਟਨਾਵਾਂ ’ਤੇ ਸਖਤ ਨਜ਼ਰ ਰੱਖੀ ਜਾ ਰਹੀ ਹੈ ਅਤੇ ਜਿਹੜੇ ਪਿੰਡਾਂ ਵਿਚ ਪਿਛਲੇ ਸਾਲ ਪਰਾਲੀ ਸਾੜਨ ਦੇ ਮਾਮਲੇ ਸਾਹਮਣੇ ਆਏ ਸਨ, ਉਥੇ ਵਧੇਰੇ ਚੌਕਸੀ ਵਰਤੀ ਜਾ ਰਹੀ ਹੈ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਪਰਾਲੀ ਸਾੜਨ ਦੀਆਂ ਘਟਨਾਵਾਂ ’ਤੇ ਸਖਤ ਨਿਗਰਾਨੀ ਨੂੰ ਯਕੀਨੀ ਬਣਾਉਣ ਦੀਆਂ ਹਦਾਇਤਾਂ ਦਿੱਤੀਆਂ ਅਤੇ ਉਲੰਘਣਾ ਕਰਨ ’ਤੇ ਏ.ਟੀ.ਆਰ ਐਪ ਜ਼ਰੀਏ ਬਣਦੀ ਕਾਰਵਾਈ ਅਮਲ ਵਿਚ ਲਿਆਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਸਾੜਨ ਕਾਰਨ ਵਾਤਾਵਰਣ ਦੇ ਹੋ ਰਹੇ ਨੁਕਸਾਨ ਦੇ ਮੱਦੇਨਜ਼ਰ ਮਾਣਯੋਗ ਸੁਪਰੀਮ ਕੋਰਟ, ਕੌਮੀ ਗਰੀਨ ਟ੍ਰਿਬਿਊਨਲ ਅਤੇ ਏਅਰ ਕੁਆਲਟੀ ਮੈਨੇਜਮੈਂਟ ਕਮਿਸ਼ਨ ਵਲੋਂ ਬੇਹੱਦ ਸਖਤ ਰੁਖ ਅਖਤਿਆਰ ਕੀਤਾ ਗਿਆ ਹੈ। ਇਸ ਲਈ ਇਸ ਸਬੰਧੀ ਕੋਈ ਵੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਅਧਿਕਾਰੀਆਂ ਨੂੰ ਜਾਗਰੂਕਤਾ ਮੁਹਿੰਮ ਵਿਚ ਹੋਰ ਤੇਜ਼ੀ ਲਿਆਉਂਦਿਆਂ ਵੱਧ ਤੋਂ ਵੱਧ ਕਿਸਾਨਾਂ ਨੂੰ ਇਸ ਸਬੰਧੀ ਜਾਗਰੂਕ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਇਸ ਕੰਮ ਨੂੰ ਉਹ ਆਪਣੀ ਕੇਵਲ ਦਫ਼ਤਰੀ ਡਿਊਟੀ ਨਾ ਸਮਝਣ, ਬਲਕਿ ਆਪਣਾ ਇਖਲਾਕੀ ਫਰਜ਼ ਵੀ ਸਮਝਣ।
ਇਸ ਮੌਕੇ ਐਸ.ਡੀ.ਐਮ. ਸ਼੍ਰੀ ਪ੍ਰੀਤਇੰਦਰ ਸਿੰਘ ਤੇ ਕੰਵਲਜੀਤ ਸਿੰਘ, ਮੁੱਖ ਖੇਤੀਬਾੜੀ ਅਫ਼ਸਰ ਗੁਰਦੇਵ ਸਿੰਘ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਐਸ.ਡੀ.ਓ. ਜਤਿੰਦਰ ਤੋਂ ਇਲਾਵਾ ਸਮੂਹ ਕਲੱਸਟਰ ਅਫ਼ਸਰ ਹਾਜ਼ਰ ਸਨ।

error: copy content is like crime its probhihated