Prime Punjab Times

Latest news
ਡਾ. ਸੁਖਦੇਵ ਸ਼ਰਮਾ ਨੂੰ ਸਦਮਾ, ਪਿਤਾ ਡਾ ਕ੍ਰਿਸ਼ਨ ਮਿੱਤਰ(ਹਰੀ ਪਗੜੀ ਵਾਲੇ) ਦਾ ਦੇਹਾਂਤ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ
ADVERTISEMENT
You are currently viewing ਕੇ.ਐਮ.ਐਸ ਕਾਲਜ ਵਿਖੇ 8 ਵਾਂ ਸਾਲਾਨਾ ਸਮਾਗਮ ਕਰਵਾਇਆ ਗਿਆ : ਪ੍ਰਿੰਸੀਪਲ ਡਾ.ਸ਼ਬਨਮ ਕੌਰ

ਕੇ.ਐਮ.ਐਸ ਕਾਲਜ ਵਿਖੇ 8 ਵਾਂ ਸਾਲਾਨਾ ਸਮਾਗਮ ਕਰਵਾਇਆ ਗਿਆ : ਪ੍ਰਿੰਸੀਪਲ ਡਾ.ਸ਼ਬਨਮ ਕੌਰ

ਕੇ.ਐਮ.ਐਸ ਕਾਲਜ ਵਿਖੇ 8 ਵਾਂ ਸਾਲਾਨਾ ਸਮਾਗਮ ਕਰਵਾਇਆ ਗਿਆ : ਪ੍ਰਿੰਸੀਪਲ ਡਾ.ਸ਼ਬਨਮ ਕੌਰ

ਦਸੂਹਾ 27 ਮਈ (ਚੌਧਰੀ) : ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐਮ.ਐਸ ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ ਚੌ. ਬੰਤਾ ਸਿੰਘ ਕਲੋਨੀ ਦਸੂਹਾ ਦੇ ਕੁਮਾਰ ਆਡੀਟੋਰੀਅਮ ਵਿਖੇ 8ਵਾਂ ਸਾਲਾਨਾ ਸਮਾਗਮ ਕਰਵਾਇਆ ਗਿਆ। ਸਮਾਗਮ ਦੇ ਪਹਿਲੇ ਸੈਸ਼ਨ ਵਿੱਚ ਸ਼੍ਰੀ ਅਵਿਨਾਸ਼ ਰਾਏ ਖੰਨਾ ਸਾਬਕਾ ਪਾਰਲੀਮੈਂਟ ਮੈਂਬਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਸਮਾਗਮ ਦੀ ਪ੍ਰਧਾਨਗੀ ਚੇਅਰਮੈਨ ਚੌਧਰੀ ਕੁਮਾਰ ਸੈਣੀ ਨੇ ਕੀਤੀ। ਸਮਾਗਮ ਦੀ ਸ਼ੁਰੂਆਤ ਜੋਤੀ ਪ੍ਰਚਲਿਤ ਕਰਕੇ ਸ਼ਬਦ ਗਾਇਨ ਨਾਲ ਕੀਤੀ ਗਈ। ਪ੍ਰਿੰਸੀਪਲ ਡਾ. ਸ਼ਬਨਮ ਕੌਰ ਵੱਲੋਂ ਕਾਲਜ ਦੀ ਸਾਲਾਨਾ 2021-22 ਦੀ ਰਿਪੋਰਟ ਪੜ੍ਹੀ ਗਈ। ਇਸਦੇ ਨਾਲ ਡਾਇਰੈਕਟਰ ਡਾ. ਮਾਨਵ ਸੈਣੀ ਨੇ ਕਾਲਜ ਬਾਰੇ ਸ਼ੁਰੂਆਤੀ ਭਾਸ਼ਣ ਦਿੰਦੇ ਹੋਏ ਕਾਲਜ ਦੀਆਂ ਭਵਿੱਖ ਵਿੱਚ ਹੋਣ ਵਾਲੀਆਂ ਯੋਜਨਾਵਾਂ ਦਾ ਜ਼ਿਕਰ ਕੀਤਾ। ਸਮਾਗਮ ਵਿੱਚ ਵਿਦਿਆਰਥੀਆਂ ਵੱਲੋਂ ਭੰਗੜੇ ਅਤੇ ਗਿੱਧੇ ਰਾਹੀਂ ਮਨੋਰੰਜਨ ਕੀਤਾ ਗਿਆ। ਸ਼੍ਰੀ ਅਵਿਨਾਸ਼ ਰਾਏ ਖੰਨਾ ਜੀ ਨੇ ਕਰਮ ਮਿਹਨਤ ਸੇਵਾ ਦੇ ਉਦੇਸ਼ ਨਾਲ ਚੱਲ ਰਹੇ ਕੇ.ਐਮ.ਐਸ ਕਾਲਜ ਦੀ ਪ੍ਰਸ਼ੰਸਾ ਕਰਦੇ ਹੋਏ ਕਿਹਾ ਕਿ ਕਾਲਜ ਵੱਲੋਂ ਵਿਦਿਆਰਥੀਆਂ ਨੂੰ ਆਧੁਨਿਕ ਸਿੱਖਿਆ ਦਿੱਤੀ ਜਾ ਰਹੀ ਹੈ। 8 ਸਾਲ ਵਿੱਚ ਕਾਲਜ ਨੇ ਇਸ ਇਲਾਕੇ ਦੀ ਸੇਵਾ ਕਰਦੇ ਹੋਏ ਬੜੀ ਉੱਨਤੀ ਹਾਸਲ ਕੀਤੀ ਹੈ। ਇਸ ਤੋਂ ਇਲਾਵਾ ਸਮਾਗਮ ਵਿੱਚ ਅਨੀਤਾ ਰਾਣੀ ਅਤੇ ਰਾਜਨ ਨੂੰ ਯੂਨੀਵਰਸਿਟੀ ਦੀ ਗੋਲਡ ਮੈਡਲਿਸਟ ਸੂਚੀ ਵਿੱਚ ਆਉਣ ਤੇ ਸਮ੍ਰਿਤੀ ਚਿੰਨ੍ਹ ਦੇ ਕੇ ਅਤੇ ਯੂਨੀਵਰਸਿਟੀ ਦੀ ਮੈਰਿਟ ਸੂਚੀ ਵਿੱਚ ਆਉਣ ਵਾਲੇ 29 ਵਿਦਿਆਰਥੀਆਂ ਨੂੰ ਵੀ ਸਮ੍ਰਿਤੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਕਾਲਜ ਟਰੱਸਟੀ ਸਤੀਸ਼ ਕਾਲੀਆ, ਪ੍ਰਸਿੱਧ ਠੇਕੇਦਾਰ ਮੁਕੇਸ਼ ਰੰਜਨ, ਦੀਪਕ ਧੀਰ, ਪਿੰਟਾ ਰੱਲ੍ਹਣ, ਕਰਨਲ ਜੇ.ਐਲ ਸ਼ਰਮਾ, ਕਮਾਂਡੈਂਟ ਬਖਸ਼ੀਸ਼ ਸਿੰਘ, ਜਗਜੀਤ ਸਿੰਘ ਬਲੱਗਣ, ਭਾਗ ਸਿੰਘ, ਸੁਰਿੰਦਰ ਨਾਥ, ਇੰਦਰਜੀਤ, ਬਲਕੀਸ਼ ਰਾਜ, ਬਾਬੂ ਅਰੁਣ ਕੁਮਾਰ, ਬੀ.ਡੀ ਰੱਲ੍ਹਣ, ਜੋਗਿੰਦਰ ਪਾਲ ਨਿੱਕੂ, ਰਿੰਪਾ ਸ਼ਰਮਾ, ਐਚ.ਓ.ਡੀ ਰਾਜੇਸ਼ ਕੁਮਾਰ, ਲਖਵਿੰਦਰ ਕੌਰ, ਸਲੋਨੀ ਠਾਕੁਰ, ਸਤਵੰਤ ਕੌਰ, ਕੁਸਮ ਲਤਾ, ਗੁਰਿੰਦਰਜੀਤ ਕੌਰ, ਰੂਮਾਨੀ ਗੋਸਵਾਮੀ, ਅਮਨਪ੍ਰੀਤ ਕੌਰ, ਮਨਜੀਤ ਕੌਰ, ਲਖਵਿੰਦਰ ਕੌਰ ਬੇਬੀ, ਰਾਕੇਸ਼ ਕੁਮਾਰ ਅਤੇ ਹੋਰ ਫੈਕਲਟੀ ਮੈਂਬਰ ਹਾਜ਼ਰ ਸਨ।

ਫੋਟੋ : ਸਮਾਰੋਹ ਦੌਰਾਨ ਵਿਦਿਆਰਥੀਆਂ ਨੂੰ ਸੰਬੋਧਿਤ ਕਰਦੇ ਹੋਏ ਮੁੱਖ ਮਹਿਮਾਨ ਸ਼੍ਰੀ ਅਭਿਨਾਸ਼ ਰਾਏ ਖੰਨਾ, ਜੋਤੀ ਪ੍ਰਚਲਿਤ ਕਰਦੇ ਹੋਏ ਅਭਿਨਾਸ਼ ਰਾਏ ਖੰਨਾ, ਚੇਅਰਮੈਨ ਚੌਧਰੀ ਕੁਮਾਰ ਸੈਣੀ, ਪ੍ਰਿੰਸੀਪਲ ਡਾ ਸ਼ਬਨਮ ਕੌਰ, ਡਾਇਰੈਕਟਰ ਡਾ. ਮਾਨਵ ਸੈਣੀ, ਟਰੱਸਟੀ ਸਤੀਸ਼ ਕਾਲੀਆ, ਕਰਨਲ ਜੇ.ਐਲ ਸ਼ਰਮਾ ਆਦਿ,ਗੋਲਡ ਮੈਡਲਿਸਟ ਅਨੀਤਾ ਰਾਣੀ ਅਤੇ ਰਾਜਨ ਨੂੰ ਸਮ੍ਰਿਤੀ ਚਿੰਨ੍ਹ ਦੇ ਕੇ ਸਨਮਾਨਿਤ ਕਰਦੇ ਹੋਏ ਅਭਿਨਾਸ਼ ਰਾਏ ਖੰਨਾ ਅਤੇ ਚੇਅਰਮੈਨ ਚੌਧਰੀ ਕੁਮਾਰ ਸੈਣੀ।