Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing 9 ਵੇਂ ਦਿਨ ਮਾਨਗੜ੍ਹ ਟੋਲਪਲਾਜਾ ਤੇ ਕਿਸਾਨਾਂ ਅਤੇ ਮਜਦੂਰਾਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਖਿਲਾਫ ਜੰਮਕੇ ਕੀਤਾ ਪਿੱਟ ਸਿਆਪਾ

9 ਵੇਂ ਦਿਨ ਮਾਨਗੜ੍ਹ ਟੋਲਪਲਾਜਾ ਤੇ ਕਿਸਾਨਾਂ ਅਤੇ ਮਜਦੂਰਾਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਖਿਲਾਫ ਜੰਮਕੇ ਕੀਤਾ ਪਿੱਟ ਸਿਆਪਾ

ਗੜ੍ਹਦੀਵਾਲਾ(ਚੌਧਰੀ / ਯੋਗੇਸ਼ ਗੁਪਤਾ ) 

22 ਦਸੰਬਰ : ਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਜਿਲ੍ਹਾ ਹੁਸਿਆਰਪੁਰ ਵਲੋਂ  ਸੀਨੀਅਰ ਮੀਤ ਪ੍ਰਧਾਨ ਪੰਜਾਬ ਸ਼ਵਿੰਦਰ ਸਿੰਘ ਚੋਟਾਲਾ ਅਤੇ ਜਿਲਾ ਪ੍ਰਧਾਨ ਪਰਮਜੀਤ ਸਿੰਘ ਭੁੱਲਾ ਦੀ ਰਹਿਨੁਮਾਈ ਹੇਠ ਜੋਨ ਪ੍ਰਧਾਨ ਗਰਨਾ ਸਾਹਿਬ ਜਗਦੀਪ ਸਿੰਘ ਉਰਫ਼ ਜੱਗੀ ਗਿੱਲ ਦੀ ਅਗਵਾਈ ਹੇਠ ਕਿਸਾਨਾਂ ਤੇ ਮਜਦੂਰਾਂ ਦੀਆਂ ਮੰਗਾਂ ਨੂੰ ਲੈਕੇ ਧਰਨਾ ਨੌਵੇਂ ਦਿਨ ਵੀ ਜਾਰੀ ਰਿਹਾ। ਇਸ ਧਰਨੇ ਦੌਰਾਨ ਕਿਸਾਨਾਂ ਤੇ ਮਜਦੂਰਾਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਖਿਲਾਫ ਜੰਮਕੇ ਨਾਹਰੇਬਾਜ਼ੀ ਕੀਤੀ। ਇਸ ਮੌਕੇ ਪ੍ਰਧਾਨ ਜਗਦੀਪ ਸਿੰਘ ਉਰਫ਼ ਜੱਗੀ ਗਿੱਲ ਨੇ ਕਿਹਾ ਕਿ ਕਿਸਾਨ ਆਗੂਆਂ ਤੇ ਕੀਤੇ ਝੂਠੇ ਪਰਚੇ ਰੱਦ ਕੀਤੇ ਜਾਣ, ਨੌਜਵਾਨਾਂ ਨੂੰ ਰੋਜਗਾਰ ਦਿੱਤਾ ਜਾਵੇ, ਫੈਕਟਰੀਆਂ ਵਲੋਂ ਧਰਤੀ ਹੇਠਾਂ ਸੁੱਟੇ ਜਾ ਰਹੇ ਗੰਦੇ ਪਾਣੀ ਦੀ ਨਿਕਾਸੀ ਬੰਦ ਕੀਤੀ ਜਾਏ,ਤਰਨਤਾਰਨ ਡੀਸੀ ਦਫਤਰ ਵਿਖੇ ਧਰਨੇ ਦੌਰਾਨ ਸ਼ਹੀਦ ਹੋਏ ਮਜਦੂਰ ਦੇ ਪਰਿਵਾਰ ਨੂੰ ਨੌਕਰੀ ਤੇ 10 ਲੱਖ ਦੀ ਮਾਇਕ ਸਹਾਇਤਾ ਦਿੱਤੀ ਜਾਵੇ।ਉਨ੍ਹਾਂ ਕਿਹਾ ਕਿ ਮੰਗਾਂ ਨਾ ਪੂਰੀਆਂ ਹੋਣ ਕਰਕੇ 15 ਜਨਵਰੀ 2023 ਤੱਕ ਮਹੀਨੇ ਲਈ ਮਾਨਗੜ੍ਹ ਟੋਲ ਪਲਾਜਾ ਤੇ ਨਿਰੰਤਰ ਧਰਨਾ ਦਿੱਤਾ ਜਾਵੇਗਾ।ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਵੱਲੋਂ ਉੱਕਤ ਮੰਗਾਂ ਨੂੰ ਲਾਗੂ ਨਹੀਂ ਕੀਤਾ ਤਾਂ ਸੰਘਰਸ਼ ਹੋਰ ਤੇਜ ਕਰ ਦਿੱਤਾ ਜਾਵੇਗਾ।ਜਿਸ ਦੀ ਜਿੰਮੇਵਾਰ ਸਰਕਾਰ ਹੋਵੇਗੀ।ਇਸ ਮੌਕੇ ਤੇ ਜਗਦੀਪ ਸਿੰਘ ਉਰਫ਼ ਜੱਗੀ ਗਿੱਲ, ਡਾ ਨਿਰਮਲ ਸਿੰਘ ਪੱਖੋਵਾਲ,ਵਰਿੰਦਰ ਸਿੰਘ, ਪਰਮਜੀਤ ਸਿੰਘ ਪੰਮਾ, ਜਸਵਿੰਦਰ ਸਿੰਘ ਚੌਹਾਨ,ਗੀਤਾ ਰਾਣੀ, ਕੁਲਵਿੰਦਰ ਕੌਰ, ਸੁਖਵਿੰਦਰ ਕੌਰ, ਗੁਰਬਖਸ਼ ਕੌਰ, ਕੁਲਵਿੰਦਰ ਕੌਰ, ਬਲਜੀਤ ਕੌਰ, ਕੁਲਜੀਤ ਕੌਰ, ਰਣਜੀਤ ਕੌਰ, ਅਮਰਜੀਤ ਕੌਰ, ਲਖਵਿੰਦਰ ਕੌਰ, ਜਤਿੰਦਰ ਕੌਰ, ਸੁਖਵਿੰਦਰ ਕੌਰ, ਕਿਰਨ ਦੇਵੀ, ਰਾਜਵੰਤ ਕੌਰ, ਪਰਮਜੀਤ ਕੌਰ  ਆਦਿ ਸਮੇਤ ਵੱਡੀ ਗਿਣਤੀ ਵਿਚ ਲੋਕ ਹਾਜਰ ਸਨ।