Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing 96 ਬੋਤਲਾਂ ਨਜਾਇਜ਼ ਸ਼ਰਾਬ ਸਮੇਤ ਸ਼ਰਾਬ ਤਸਕਰ ਨੂੰ ਦਬੋਚਿਆ 

96 ਬੋਤਲਾਂ ਨਜਾਇਜ਼ ਸ਼ਰਾਬ ਸਮੇਤ ਸ਼ਰਾਬ ਤਸਕਰ ਨੂੰ ਦਬੋਚਿਆ 

ਮੁਕੇਰੀਆਂ / ਦਸੂਹਾ (ਚੌਧਰੀ) 

5 ਨਵੰਬਰ : 96 ਬੋਤਲਾਂ ਨਜਾਇਜ਼ ਸ਼ਰਾਬ ਸਮੇਤ ਇੱਕ ਸ਼ਰਾਬ ਤਸਕਰ ਨੂੰ ਮੁਕੇਰੀਆਂ ਪੁਲਿਸ ਨੇ ਕਾਬੂ ਕੀਤਾ ਹੈ। ਮੁਲਜ਼ਮ ਦੀ ਪਛਾਣ ਵਿਸ਼ਾਲ ਉਰਫ ਵਿੱਕੀ ਪੁੱਤਰ ਅਸ਼ੋਕ ਕੁਮਾਰ ਵਾਸੀ ਮਕਾਨ ਨੰਬਰ 199 ਵਾਰਡ ਨੰਬਰ 13 ਮੁਹੱਲਾ ਕੈਥਾ ਦਸੂਹਾ ਥਾਣਾ ਦਸੂਹਾ ਜਿਲਾ ਹੁਸ਼ਿਆਰਪੁਰ ਵਜੋਂ ਹੋਈ ਹੈ।

ਮਾਨਯੋਗ ਸਰਤਾਜ ਸਿੰਘ ਚਾਹਲ ਆਈ.ਪੀ.ਐਸ. ਸੀਨੀਅਰ ਪੁਲਿਸ ਕਪਤਾਨ ਹੁਸ਼ਿਆਰਪੁਰ ਜੀ ਦੇ ਦਿਸ਼ਾ ਨਿਰਦੇਸ਼ਾ ਤੇ  ਸਰਬਜੀਤ ਸਿੰਘ ਐਸ.ਪੀ ਇਨਵੈਸੀਗੇਸ਼ਨ ਹੁਸਿਆਰਪੁਰ ਅਤੇ ਕੁਲਵਿੰਦਰ ਸਿੰਘ ਵਿਰਕ ਡੀ.ਐਸ.ਪੀ ਮੁਕੇਰੀਆਂ ਦੀਆਂ ਹਦਾਇਤਾਂ ਮੁਤਾਬਿਕ ਐਸ.ਆਈ ਜੋਗਿੰਦਰ ਸਿੰਘ ਮੁੱਖ ਅਫਸਰ ਥਾਣਾ ਦੀ ਅਗਵਾਈ ਹੇਠ ਨਸ਼ੀਲੇ ਪਦਾਰਥ ਅਤੇ ਸਰਾਬ ਵੇਚਣ ਵਾਲਿਆਂ ਖਿਲਾਫ ਚਲਾਈ ਗਈ ਮੁਹਿਮ ਤਹਿਤ ਮਿਤੀ 04.11.2023 ਨੂੰ ਐਚ.ਸੀ ਕਰਨੈਲ ਸਿੰਘ ਵਲੋਂ ਸਮੇਤ ਸਾਥੀ ਕਰਮਚਾਰੀਆਂ ਦੇ ਦੌਰਾਨੇ ਗਸ਼ਤ ਬਾ ਹੱਦ ਰਕਬਾ ਨੇੜੇ ਬਸ ਸਟੈਂਡ ਪਿੰਡ ਪਟਿਆਲ ਵਿਸ਼ਾਲ ਉਰਫ ਵਿੱਕੀ ਪੁੱਤਰ ਅਸ਼ੋਕ ਕੁਮਾਰ ਵਾਸੀ ਮਕਾਨ ਨੰਬਰ 199 ਵਾਰਡ ਨੰਬਰ 13 ਮੁਹੱਲਾ ਕੈਥਾ ਦਸੂਹਾ ਥਾਣਾ ਦਸੂਹਾ ਜਿਲਾ ਹੁਸ਼ਿਆਰਪੁਰ ਨੂੰ ਕਾਬੂ ਕਰਕੇ ਉਸਦੇ ਕਬਜਾ ਵਿੱਚਲੀ ਕਾਰ ਨੰਬਰੀ PB-07-AZ-0650 ਮਾਰਕਾ ਆਲਟੋ ਵਿੱਚੋਂ 08 ਪੇਟੀਆਂ ਸ਼ਰਾਬ ਠੇਕਾ ਮਾਰਕਾ ਪੰਜਾਬ ਕਲੱਬ ਵਿਸਕੀ ਕੁੱਲ 96 ਬੋਤਲਾ (72000 ML) ਬ੍ਰਾਮਦ ਕਰਕੇ ਮੁਕੱਦਮਾ ਦਰਜ ਕੀਤਾ ਗਿਆ ਹੈ ।ਅਰੋਪੀ ਪਾਸੋਂ ਡੂੰਘਾਈ ਨਾਲ ਪੁੱਛ ਗਿੱਛ ਕੀਤੀ ਜਾਵੇਗੀ ਅਤੇ ਇਸਦੇ BACK WORD ਅਤੇ FORWARD ਲਿੰਕ ਬਾਰੇ ਪਤਾ ਜੋਈ ਕੀਤੀ ਜਾਵੇਗੀ ।ਅਰੋਪੀ ਖਿਲਾਫ ਪਹਿਲਾਂ ਵੀ ਮੁਕੱਦਮਾ ਨੰਬਰ 152 ਮਿਤੀ 30-5-2015 ਅ/ਧ 22-61-85 NDPS ACT ਥਾਣਾ ਦਸੂਹਾ ਦਰਜ ਹੈ।