Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਕੋਵਿਡ-19 ਮਹਾਂਮਾਰੀ ਕਾਰਨ ਸਰਕਾਰ ਵੱਲੋਂ ਦਿੱਤੀ ਜਾਵੇਗੀ 50 ਹਜ਼ਾਰ ਰੁਪਏ ਦੀ ਐਕਸਗ੍ਰੇਸ਼ੀਆ ਸਹਾਇਤਾ : ਅਪਨੀਤ ਰਿਆਤ

ਕੋਵਿਡ-19 ਮਹਾਂਮਾਰੀ ਕਾਰਨ ਸਰਕਾਰ ਵੱਲੋਂ ਦਿੱਤੀ ਜਾਵੇਗੀ 50 ਹਜ਼ਾਰ ਰੁਪਏ ਦੀ ਐਕਸਗ੍ਰੇਸ਼ੀਆ ਸਹਾਇਤਾ : ਅਪਨੀਤ ਰਿਆਤ

– ਡਿਪਟੀ ਕਮਿਸ਼ਨਰ ਨੇ ਐਸ.ਡੀ.ਐਮਜ਼ ਨੂੰ ਦਰਖਾਸਤਾਂ ਦੀ ਜਲਦੀ ਪੜਤਾਲ ਕਰਨ ਦੇ ਨਿਰਦੇਸ਼ ਦਿੱਤੇ
ਹੁਸ਼ਿਆਰਪੁਰ, 02 ਦਸੰਬਰ(ਬਿਊਰੋ) : ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਦੱਸਿਆ ਕਿ ਜਿਨ੍ਹਾਂ ਪਰਿਵਾਰਾਂ ਦੇ ਕਿਸੇ ਮੈਂਬਰ ਦੀ ਕੋਵਿਡ-19 ਕਾਰਨ ਮੌਤ ਹੋਈ ਹੈ, ਉਨ੍ਹਾਂ ਪਰਿਵਾਰਾਂ ਨੂੰ ਸਰਕਾਰ ਵੱਲੋਂ 50,000 ਰੁਪਏ ਦੀ ਐਕਸ-ਗ੍ਰੇਸ਼ੀਆ ਸਹਾਇਤਾ ਦਿੱਤੀ ਜਾਵੇਗੀ।ਉਹ ਇਸ ਸਬੰਧੀ ਗਠਿਤ ਸ਼ਿਕਾਇਤ ਨਿਵਾਰਨ ਕਮੇਟੀ ਦੀ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ।  ਇਸ ਦੌਰਾਨ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸੰਦੀਪ ਸਿੰਘ ਵੀ ਮੌਜੂਦ ਸਨ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਵੈਰੀਫਾਇਡ ਕੇਸਾਂ ਨੂੰ
ਜ਼ਿਲ੍ਹਾ ਆਫ਼ਤ ਪ੍ਰਬੰਧਨ ਕਮੇਟੀ ਤੋਂ ਪਾਸ ਕਰਵਾਉਣ ਉਪਰੰਤ ਐਕਸ-ਗ੍ਰੇਸ਼ੀਆ ਸਹਾਇਤਾ ਦਿੱਤੀ ਜਾਵੇਗੀ।  ਉਨ੍ਹਾਂ ਕਮੇਟੀ ਨੂੰ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਦਰਖਾਸਤਾਂ ਦਾ ਨਿਪਟਾਰਾ 30 ਦਿਨਾਂ ਦੇ ਅੰਦਰ-ਅੰਦਰ ਕੀਤਾ ਜਾਵੇ।
 ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਰਕਾਰ ਦੀ ਇਸ ਸਕੀਮ ਦਾ ਲਾਭ ਲੈਣ ਲਈ ਜ਼ਿਲ੍ਹੇ ਦੇ ਮ੍ਰਿਤਕਾਂ ਦੇ ਕਾਨੂੰਨੀ ਵਾਰਸ ਜ਼ਿਲ੍ਹਾ ਪ੍ਰਸ਼ਾਸਨ ਦੀ ਵੈੱਬਸਾਈਟ https://hoshiarpur.nic.in ‘ਤੇ ਜਾ ਕੇ ਫਾਰਮ ਡਾਊਨਲੋਡ ਕਰ ਸਕਦੇ ਹਨ ਆਪਣੇ ਫ਼ਾਰਮ ਭਰਣ ਤੋਂ ਬਾਅਦ ਲੋੜੀਂਦੇ ਦਸਤਾਵੇਜ਼  ਨਾਲ ਨੱਥੀ ਸਬੰਧਤ ਐਸ.ਡੀ.ਐਮ. ਕੋਲ ਜਮ੍ਹਾ ਕਰਵਾ ਸਕਦੇ ਹਨ।  ਉਨ੍ਹਾਂ ਕਿਹਾ ਕਿ ਕੋਵਿਡ-19 ਨਾਲ ਖੁਦਕੁਸ਼ੀ, ਦੁਰਘਟਨਾ ਨਾਲ ਮੌਤ ਦੇ ਮਾਮਲਿਆਂ ਨੂੰ ਵਿਚਾਰਿਆ ਨਹੀਂ ਜਾਵੇਗਾ।  ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਦੇ ਅੰਕੜਿਆਂ ਅਨੁਸਾਰ ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ-19 ਕਾਰਨ 993 ਦੇ ਕਰੀਬ ਮੌਤਾਂ ਹੋ ਚੁੱਕੀਆਂ ਹਨ ਅਤੇ ਸਰਕਾਰ ਨੂੰ ਫੰਡਾਂ ਦੀ ਮੰਗ ਭੇਜੀ ਜਾ ਚੁੱਕੀ ਹੈ।
 ਅਪਨੀਤ ਰਿਆਤ ਨੇ ਐਸ.ਡੀ.ਐਮਜ਼ ਨੂੰ ਹਦਾਇਤ ਕੀਤੀ ਕਿ ਉਹ ਪ੍ਰਾਪਤ ਹੋਈਆਂ ਦਰਖਾਸਤਾਂ ਦੀ ਪੜਤਾਲ ਕਰਕੇ ਜ਼ਿਲ੍ਹਾ ਕਮੇਟੀ ਨੂੰ ਭੇਜਣ।  ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਕੋਲ ਅਧੂਰੇ ਦਸਤਾਵੇਜ਼ ਆਉਂਦੇ ਹਨ ਤਾਂ ਉਹ ਦਸਤਾਵੇਜ਼ ਮੁਕੰਮਲ ਕਰਵਾ ਲੈਣ ਨਾ ਕਿ ਰੱਦ ਕਰਨ।  ਉਨ੍ਹਾਂ ਕਮੇਟੀ ਨੂੰ ਕੋਵਿਡ-19 ਕਾਰਨ ਹੋਈ ਮੌਤ ਨਾਲ ਸਬੰਧਤ ਮੈਡੀਕਲ ਸਰਟੀਫਿਕੇਟ ਆਫ਼ ਕਾਜ਼ ਆਫ਼ ਡੈਥ (ਐਮ.ਸੀ.ਸੀ.ਡੀ) ਪੇਸ਼ ਕਰਨ ਦੀ ਹਦਾਇਤ ਕੀਤੀ ਤਾਂ ਜੋ ਇਨ੍ਹਾਂ ਪਰਿਵਾਰਾਂ ਨੂੰ ਐਕਸ-ਗ੍ਰੇਸ਼ੀਆ ਗਰਾਂਟ ਦਿੱਤੀ ਜਾ ਸਕੇ।  ਕਮੇਟੀ ਵੱਲੋਂ ਦੱਸਿਆ ਗਿਆ ਕਿ ਜਿਨ੍ਹਾਂ ਕੇਸਾਂ ਵਿੱਚ ਮੌਤ ਦਾ ਸਰਟੀਫਿਕੇਟ (ਐਮ.ਸੀ.ਸੀ.ਡੀ.) ਜਾਰੀ ਨਹੀਂ ਹੋਇਆ, ਉਹ ਪਰਿਵਾਰਕ ਸਰਟੀਫਿਕੇਟ ਜਾਰੀ ਕਰਵਾਉਣ ਲਈ ਆਪਣੇ ਸਬੰਧਤ ਐਸ.ਐਮ.ਓ ਕੋਲ  ਦਸਤਾਵੇਜ਼ਾਂ ਸਮੇਤ ਅਰਜ਼ੀ ਦੇ ਸਕਦੇ ਹਨ।
 ਮੀਟਿੰਗ ਵਿੱਚ ਕਮੇਟੀ ਵੱਲੋਂ ਜ਼ਿਲ੍ਹਾ ਮਾਲ ਅਫ਼ਸਰ ਅਮਨਪਾਲ ਸਿੰਘ, ਸਹਾਇਕ ਸਿਵਲ ਸਰਜਨ ਡਾ: ਪਵਨ ਕੁਮਾਰ, ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਸੁਨੀਲ ਅਹੀਰ, ਐਸ.ਐਮ.ਓ.  ਜਸਵਿੰਦਰ ਸਿੰਘ, ਡਾ. ਸਰਬਜੀਤ ਸਿੰਘ, ਡਾ.ਗੁੰਜਨ ਆਦਿ ਹਾਜ਼ਰ ਸਨ।