Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਨੇ ਬਟਾਲਾ ਦੇ ਸਲੱਮ ਏਰੀਏ ਅਤੇ ਕੁਸ਼ਟ ਆਸ਼ਰਮ ਵਿੱਚ….

ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਨੇ ਬਟਾਲਾ ਦੇ ਸਲੱਮ ਏਰੀਏ ਅਤੇ ਕੁਸ਼ਟ ਆਸ਼ਰਮ ਵਿੱਚ….

ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਨੇ ਸਲੱਮ ਏਰੀਏ ਅਤੇ ਕੁਸ਼ਟ ਆਸ਼ਰਮ ‘ਚ ਲੋੜਵੰਦਾਂ ਨੂੰ ਮੁਫ਼ਤ ਗਰਮ ਕੰਬਲ ਵੰਡੇ

ਸਾਡੇ ਜੀਵਨ ਦਾ ਉਦੇਸ਼ ਮਾਨਵਤਾ ਦੀ ਸੇਵਾ ਹੋਣਾ ਬਹੁਤ ਜਰੂਰੀ – ਮੋਹਤਰਮਾ ਸ਼ਾਹਲਾ ਕਾਦਰੀ

ਬਟਾਲਾ, 3 ਦਸੰਬਰ (ਅਵਿਨਾਸ਼ ) – ਸਰਦੀ ਦੇ ਮੌਸਮ ਨੂੰ ਧਿਆਨ ਵਿੱਚ ਰੱਖਦੇ ਹੋਏ ਅੱਜ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਗੁਰਦਾਸਪੁਰ ਵੱਲੋਂ ਬਟਾਲਾ ਦੇ ਸਲੱਮ ਏਰੀਏ ਅਤੇ ਕੁਸ਼ਟ ਆਸ਼ਰਮ ਵਿੱਚ ਲੋੜਵੰਦ ਵਿਅਕਤੀਆਂ ਨੂੰ ਮੁਫ਼ਤ ਗਰਮ ਕੰਬਲ ਵੰਡੇ ਗਏ। ਇਸ ਮੌਕੇ ਰੈੱਡ ਕਰਾਸ ਹਾਸਪੀਟਲ ਵੈਲਫੇਅਰ ਸੈਕਸ਼ਨ ਦੇ ਚੇਅਰਪਰਸਨ ਮੋਹਤਰਮਾ ਸ਼ਾਹਲਾ ਕਾਦਰੀ (ਧਰਮ ਪਤਨੀ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ), ਸਿਵਲ ਹਸਪਤਾਲ ਬਟਾਲਾ ਦੇ ਐੱਸ.ਐੱਮ.ਓ. ਡਾ. ਲਲਿਤ ਮੋਹਨ, ਡਾ. ਹਰਪਾਲ ਸਿੰਘ, ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੇ ਸਕੱਤਰ ਰਾਜੀਵ ਕੁਮਾਰ ਠਾਕੁਰ ਹਾਜ਼ਰ ਸਨ।

ਲੋੜਵੰਦਾਂ ਨੂੰ ਕੰਬਲ ਵੰਡਣ ਮੌਕੇ ਰੈੱਡ ਕਰਾਸ ਹਾਸਪੀਟਲ ਵੈਲਫੇਅਰ ਸੈਕਸ਼ਨ ਦੇ ਚੇਅਰਪਰਸਨ ਮੋਹਤਰਮਾ ਸ਼ਾਹਲਾ ਕਾਦਰੀ ਨੇ ਕਿਹਾ ਕਿ ਰੈੱਡ ਕਰਾਸ ਸੁਸਾਇਟੀ ਹਮੇਸ਼ਾਂ ਲੋੜਵੰਦਾਂ ਦੀ ਸਹਾਇਤਾ ਕਰਦੀ ਆਈ ਹੈ ਅਤੇ ਅੱਜ ਬਟਾਲਾ ਵਿਖੇ ਲੋੜਵੰਦ ਵਿਅਕਤੀਆਂ ਨੂੰ 130 ਗਰਮ ਕੰਬਲ ਵੰਡ ਕੇ ਸੁਸਾਇਟੀ ਨੇ ਇੱਕ ਹੋਰ ਨੇਕ ਕਾਰਜ ਕੀਤਾ ਹੈ। ਉਨ੍ਹਾਂ ਕਿਹਾ ਕਿ ਸਾਡੇ ਜੀਵਨ ਦਾ ਉਦੇਸ਼ ਮਾਨਵਤਾ ਦੀ ਸੇਵਾ ਹੋਣਾ ਚਾਹੀਦਾ ਹੈ ਅਤੇ ਜੇਕਰ ਹਰ ਮਨੁੱਖ ਆਪਣੇ ਆਲ-ਦੁਆਲੇ ਦੇ ਲੋੜਵੰਦਾਂ ਦੀ ਆਪਣੀ ਸਮਰਥਾ ਅਨੁਸਾਰ ਮਦਦ ਕਰੇ ਤਾਂ ਇਸ ਨਾਲ ਸਮਾਜ ਦਾ ਬਹੁਤ ਭਲਾ ਹੋ ਸਕਦਾ ਹੈ। ਮੋਹਤਰਮਾ ਸ਼ਾਹਲਾ ਕਾਦਰੀ ਨੇੇ ਦੱਸਿਆ ਕਿ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਗੁਰਦਾਸਪੁਰ ਵੱਲੋਂ ਹਰ ਹਫ਼ਤੇ ਝੁੱਗੀਆਂ ਵਿੱਚ ਵਸਦੇ ਲੋੜਵੰਦਾਂ ਲਈ ਮੁਫ਼ਤ ਮੈਡੀਕਲ ਕੈਂਪ ਲਗਾਏ ਜਾਂਦੇ ਹਨ ਜਿਸ ਦਾ ਬਹੁਤ ਵੱਡਾ ਫਾਇਦਾ ਇਨ੍ਹਾਂ ਲੋਕਾਂ ਨੂੰ ਪਹੁੰਚ ਰਿਹਾ ਹੈ।

ਇਸੇ ਦੌਰਾਨ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਗੁਰਦਾਸਪੁਰ ਵੱਲੋਂ ਸਿਹਤ ਵਿਭਾਗ ਦੇ ਸਹਿਯੋਗ ਨਾਲ ਸਲੱਮ ਏਰੀਆ ਦੀ ਵਸੋਂ ਲਈ ਇੱਕ ਮੁਫ਼ਤ ਮੈਡੀਕਲ ਕੈਂਪ ਵੀ ਲਗਾਇਆ ਗਿਆ। ਮਾਤਾ ਸੁਲੱਖਣੀ ਜੀ ਸਿਵਲ ਹਸਪਤਾਲ ਬਟਾਲਾ ਦੇ ਐੱਸ.ਐੱਮ.ਓ. ਡਾ. ਲਲਿਤ ਮੋਹਨ ਦੀ ਅਗਵਾਈ ਵਿੱਚ ਮਾਹਿਰਾਂ ਡਾਕਟਰਾਂ ਨੇ 50 ਤੋਂ ਵੱਧ ਔਰਤਾਂ, ਮਰਦਾਂ ਤੇ ਬੱਚਿਆਂ ਦਾ ਮੈਡੀਕਲ ਨਿਰੀਖਣ ਕੀਤਾ ਅਤੇ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਦਿੱਤੀਆਂ।

ਸਲੱਮ ਏਰੀਆ ਬਟਾਲਾ ਦੇ ਵਸਨੀਕਾਂ ਨੇ ਗਰਮ ਕੰਬਲ ਵੰਡਣ ਅਤੇ ਮੈਡੀਕਲ ਕੈਂਪਾਂ ਲਈ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਅਤੇ ਸਿਹਤ ਵਿਭਾਗ ਦਾ ਧੰਨਵਾਦ ਕੀਤਾ।