Prime Punjab Times

Latest news
ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਵਾਲੀਬਾਲ ਪ੍ਰਤੀਯੋਗਤਾ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸੋਲਿਡ ਵੇਸਟ ਮੈਨੇਜਮੈਂਟ' 'ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਗੜ੍ਹਦੀਵਾਲਾ ਚ ਦੁਸ਼ਹਿਰਾ ਉਤਸਵ ਤਿਆਰੀਆਂ ਸ਼ੁਰੂ, ਧਰਮ ਅਤੇ ਅਧਰਮ ਦੇ ਪ੍ਰਤੀਕ ਝੰਡਾ ਕੀਤਾ ਸਥਾਪਿਤ *ਸੀਨੀਅਰ ਮੈਡੀਕਲ ਅਫਸਰ ਡਾ.ਮਨਮੋਹਨ ਸਿੰਘ ਵੱਲੋਂ ਡੇਂਗੂ ਸਰਵੇ ਕਰ ਰਹੀਆਂ ਟੀਮਾਂ ਦਾ ਲਿਆ ਜਾਇਜ਼ਾ* KMS ਕਾਲਜ ਵਿਖੇ ਮੈਡੀਕਲ ਸਾਇੰਸ ਵਿਭਾਗ ਲਈ ਐਂਟਰੈਂਸ ਟੈਸਟ ਆਯੋਜਿਤ ਕਰਵਾਇਆ - ਪ੍ਰਿੰਸੀਪਲ ਡਾ. ਮਾਨਵ ਸੈਣੀ विधायक प्रगट सिंह पंजाब कांग्रेस के नए अध्यक्ष नियुक्त ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖਰੀਦਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ : ਲਾਲ ਚੰਦ ਕਟਾਰੂਚੱਕ DAV ਪਬਲਿਕ ਸਕੂਲ ਦੀ ਵਿਦਿਆਰਥਣ ਪਾਰੀਕਾ ਸ਼ਰਮਾ ਨੇ ਸਟ੍ਰੇਟ ਤਾਈਕਵਾਂਡੋ ਮੁਕਾਬਲੇ 'ਚ ਜਿੱਤਿਆ ਸੋਨ ਤਗਮਾ, ਨੈਸ਼ਨਲ ਲਈ ਹੋ... ਵਿਦਿਆਰਥੀਆਂ ਦੀ ਰਚਨਾਤਮਕ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਅੰਤਰ-ਕਲਾਸ ਰਚਨਾਤਮਕ ਲੇਖਣ ਮੁਕਾਬਲਾ ਕਰਵਾਇਆ ਬਲਾਕ ਪੱਧਰੀ ਮੁਕਾਬਲੇ 'ਚ ਡੱਫਰ ਸਕੂਲ ਦੀ ਵਿਦਿਆਰਥਣ ਨੇ ਦੂਜਾ ਸਥਾਨ ਕੀਤਾ ਹਾਸਲ
ADVERTISEMENT
You are currently viewing ਕੋਵਿਡ ਦੇ ਨਵੇਂ ਵੈਰੀਐਂਟ ਓਮੀਕਰੋਨ ਤੋਂ ਬਚਾਅ ਲਈ ਟੀਕਾਕਰਨ ਦੀਆਂ…

ਕੋਵਿਡ ਦੇ ਨਵੇਂ ਵੈਰੀਐਂਟ ਓਮੀਕਰੋਨ ਤੋਂ ਬਚਾਅ ਲਈ ਟੀਕਾਕਰਨ ਦੀਆਂ…

ਕੋਵਿਡ ਦੇ ਨਵੇਂ ਵੈਰੀਐਂਟ ਓਮੀਕਰੋਨ ਤੋਂ ਬਚਾਅ ਲਈ ਟੀਕਾਕਰਨ ਦੀਆਂ ਦੋਵੇਂ ਖੁਰਾਕਾਂ ਜਰੂਰੀ : ਡਾ. ਵਿਕਰਮਜੀਤ

ਸਿਹਤ ਵਿਭਾਗ ਵੱਲੋਂ ਰੋਜ਼ਾਨਾਂ ਲਗਾਏ ਜਾ ਰਹੇ ਹਨ ਵਿਸ਼ੇਸ਼ ਟੀਕਾਕਰਨ ਕੈਂਪ

ਸਿਹਤ ਵਿਭਾਗ ਵੱਲੋਂ ਦੱਸੀਆਂ ਸਾਵਧਾਨੀਆਂ ਦੀ ਪਾਲਣਾ ਕਰਕੇ ਹੀ ਕੋਰੋਨਾ ਵਾਇਰਸ ਨੂੰ ਦਿੱਤੀ ਜਾ ਸਕਦੀ ਹੈ ਮਾਤ

ਬਟਾਲਾ, 3 ਦਸੰਬਰ ( ਅਵਿਨਾਸ਼ ਸ਼ਰਮਾ , ਸੁਨੀਲ ਚੰਗਾ ) – ਕੋਰੋਨਾ ਵਾਇਰਸ ਇੱਕ ਖਤਰਨਾਕ ਮਹਾਂਮਾਰੀ ਹੈ ਹੁਣ ਇਸ ਦਾ ਨਵਾਂ ਵੈਰੀਐਂਟ ਓਮੀਕਰੋਨ ਆ ਗਿਆ ਹੈ, ਜੇਕਰ ਅਸੀਂ ਕੋਰੋਨਾ ਵਾਇਰਸ ਤੋਂ ਬਚਾਅ ਲਈ ਟੀਕਾਕਰਨ ਦੀਆਂ ਦੋਵੇਂ ਖੁਰਾਕਾਂ ਦੇ ਨਾਲ-ਨਾਲ ਸਿਹਤ ਵਿਭਾਗ ਵੱਲੋਂ ਦੱਸੀਆਂ ਸਾਵਧਾਨੀਆਂ ਦੀ ਪਾਲਣਾ ਨਾ ਕੀਤੀ ਤਾਂ ਇਹ ਵਾਇਰਸ ਸਾਡੇ ਦੇਸ਼ ਵਿੱਚ ਵੀ ਫੈਲ ਸਕਦਾ ਹੈ। ਇਸ ਲਈ ਇਹ ਜਰੂਰੀ ਹੈ ਕਿ ਸਿਹਤ ਵਿਭਾਗ ਵੱਲੋਂ ਦੱਸੀਆਂ ਸਾਵਧਾਨੀਆਂ ਦੀ ਸਖਤੀ ਨਾਲ ਪਾਲਣਾ ਕੀਤੀ ਜਾਵੇ। ਇਹ ਪ੍ਰਗਟਾਵਾ ਕਰਦਿਆਂ ਪੀ.ਐੱਚ.ਸੀ. ਭੁੱਲਰ ਦੇ ਐੱਸ.ਐੱਮ.ਓ. ਡਾ. ਵਿਕਰਮਜੀਤ ਸਿੰਘ ਨੇੇ ਕਿਹਾ ਕਿ ਸਾਨੂੰ ਆਪਣੇ ਹੱਥਾਂ ਨੂੰ ਵਾਰ ਵਾਰ ਸਾਬਣ ਜਾਂ ਸੈਨੀਟਾਈਜ਼ਰ ਨਾਲ ਸਾਫ ਕਰਨਾ ਚਾਹੀਦਾ ਹੈ, ਆਪਣਾ ਮੂੰਹ ਤੇ ਨੱਕ ਮਾਸਕ ਜਾਂ ਰੁਮਾਲ ਨਾਲ ਢੱਕ ਕੇ ਰੱਖਣਾ ਚਾਹੀਦਾ ਹੈ, ਸਮਾਜਿਕ ਵਿੱਥ (ਸ਼ੋਸ਼ਲ ਡਿਸਟੈਂਸਿੰਗ) ਬਣਾ ਕੇ ਰੱਖਣੀ ਚਾਹੀਦੀ ਹੈ ਅਤੇ ਵਧੇਰੇ ਭੀੜ ਭਾੜ ਵਾਲੇ ਇਲਾਕਿਆਂ ਵਿੱਚ ਨਹੀਂ ਜਾਣਾ ਚਾਹੀਦਾ। ਉਨ੍ਹਾਂ ਕਿਹਾ ਕਿ ਇਨ੍ਹਾਂ ਸਾਵਧਾਨੀਆਂ ਦੀ ਵਰਤੋਂ ਕਰਕੇ ਕੋਰੋਨਾ ਵਾਇਰਸ ਦੇ ਨਵੇਂ ਵੈਰੀਐਂਟ ਤੋਂ ਵੀ ਬਚਾਅ ਕੀਤਾ ਜਾ ਸਕਦਾ ਹੈ।

ਡਾ. ਵਿਕਰਮਜੀਤ ਸਿੰਘ ਨੇ ਕਿਹਾ ਕਿ ਕੋਰੋਨਾ ਵਾਇਰਸ ਤੋਂ ਬਚਾਅ ਲਈ ਜੋ ਟੀਕਾਕਰਨ ਕੀਤਾ ਜਾ ਰਿਹਾ ਹੈ ਉਸ ਦੀਆਂ ਦੋ ਖੁਰਾਕਾਂ ਲਗਵਾਉਣੀਆਂ ਬਹੁਤ ਜਰੂਰੀ ਹਨ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਵੈਕਸੀਨ ਲਗਾਉਣ ਲਈ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ ਅਤੇ ਜਿਹੜੇ ਵਿਅਕਤੀਆਂ ਨੇ ਅਜੇ ਤੱਕ ਵੈਕਸੀਨ ਨਹੀਂ ਲਗਵਾਈ ਉਨ੍ਹਾਂ ਨੂੰ ਤੁਰੰਤ ਆਪਣੀ ਵੈਕਸੀਨੇਸ਼ਨ ਕਰਵਾ ਲੈਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਟੀਕਾਕਰਨ ਦੀ ਪਹਿਲੀ ਡੋਜ ਲੈਣ ਵਾਲੇ ਵਿਅਕਤੀ 84 ਦਿਨਾਂ ਬਾਅਦ ਇਸ ਦੀ ਦੂਜ਼ੀ ਡੋਜ਼ ਜਰੂਰ ਲਗਵਾਉਣ।

ਡਾ. ਵਿਕਰਮਜੀਤ ਨੇ ਕਿਹਾ ਕਿ ਕੋਰੋਨਾ ਦੀ ਤੀਜੀ ਲਹਿਰ ਦੇ ਟਾਕਰੇ ਲਈ ਸਿਹਤ ਵਿਭਾਗ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਕਿਹਾ ਕਿ ਕੋਰੋਨਾ ਵਾਇਰਸ ਦੀ ਤੀਜੀ ਲਹਿਰ ਨੂੰ ਰੋਕਣ ਲਈ ਸਿਹਤ ਵਿਭਾਗ ਨੂੰ ਪੂਰਨ ਸਹਿਯੋਗ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਹਰੇਕ ਨਾਗਰਿਕ ਨੂੰ ਆਪਣੀ ਜਿੰਮੇਵਾਰੀ ਸਮਝਦੇ ਹੋਏ ਅੱਗੇ ਆ ਕੇ ਆਪ, ਆਪਣੇ ਪਰਿਵਾਰਕ ਮੈਂਬਰਾਂ ਤੇ ਦੋਸਤਾਂ ਰਿਸ਼ਤੇਦਾਰਾਂ ਨੂੰ ਵੈਕਸੀਨ ਲਗਵਾਉਣ ਲਈ ਜਾਗਰੂਕ ਕਰਨਾ ਚਾਹੀਦਾ ਹੈ ਕਿਉਂਕਿ ਇਸ ਟੀਕਾਕਰਨ ਨਾਲ ਹੀ ਅਸੀਂ ਕੋਵਿਡ ਤੋਂ ਬਚੇ ਰਹਿ ਸਕਦੇ ਹਾਂ।