Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਵੱਡੀ ਖਬਰ.. ਗੜ੍ਹਦੀਵਾਲਾ : ਸੁਹਰੇ ਪਰਿਵਾਰ ਵਲੋਂ ਤੰਗ ਪਰੇਸ਼ਾਨ ਕਰਨ ਤੇ ਵਿਆਹੁਤਾ ਨੇ ਆਪਣੇ ਆਪ ਨੂੰ ਲਗਾਈ ਅੱਗ,ਇਲਾਜ ਦੌਰਾਨ ਮੌਤ

ਵੱਡੀ ਖਬਰ.. ਗੜ੍ਹਦੀਵਾਲਾ : ਸੁਹਰੇ ਪਰਿਵਾਰ ਵਲੋਂ ਤੰਗ ਪਰੇਸ਼ਾਨ ਕਰਨ ਤੇ ਵਿਆਹੁਤਾ ਨੇ ਆਪਣੇ ਆਪ ਨੂੰ ਲਗਾਈ ਅੱਗ,ਇਲਾਜ ਦੌਰਾਨ ਮੌਤ

ਪਤੀ,ਸਹੁਰਾ ਅਤੇ ਸੱਸ ਤੇ ਸਥਾਨਕ ਪੁਲਸ ਵਲੋਂ ਮਾਮਲਾ ਦਰਜ

ਗੜ੍ਹਦੀਵਾਲਾ 3 ਦਸੰਬਰ (ਚੌਧਰੀ/ਪ੍ਰਦੀਪ ਸ਼ਰਮਾ) : ਗੜ੍ਹਦੀਵਾਲਾ ਦੇ ਪਿੰਡ ਰਾਮਟਟਵਾਲੀ ਵਿਖੇ ਸੁਹਰੇ ਪਰਿਵਾਰ ਵਲੋਂ ਤੰਗ ਪਰੇਸ਼ਾਨ ਕਰਨ ਤੇ ਵਿਆਹੁਤਾ ਨੇ ਆਪਣੇ ਆਪ ਨੂੰ ਅੱਗ ਲਗਾਉਣ ਦਾ ਮਾਮਲਾ ਸਾਹਮਣੇ ਆਇਆ ਹੈ।ਜਿਸਦੀ ਇਲਾਜ ਦੌਰਾਨ ਪੀ ਜੀ ਆਈ ਚੰਡੀਗੜ੍ਹ ਵਿਖੇ ਮੌਤ ਹੋ ਗਈ।

ਮਿਲੀ ਜਾਣਕਾਰੀ ਅਨੁਸਾਰ ਸਥਾਨਕ ਪੁਲਿਸ ਨੂੰ ਦਿੱਤੇ ਬਿਆਨਾਂ ਵਿੱਚ ਹਰਮੇਲ ਸਿੰਘ ਪੁੱਤਰ ਮੱਲ ਸਿੰਘ ਵਾਸੀ ਥੋੜਾਵਾਲ ਥਾਣਾ ਭੀਖੀ ਜਿਲਾ ਮਾਨਸਾ ( ਉਮਰ ਕਰੀਬ 52 ਸਾਲ)  ਕਿਹਾ ਕਿ ਉਸਦੀ ਲੜਕੀ ਸੁਮਨਦੀਪ ਕੌਰ ਪਤਨੀ ਸਰਬਜੀਤ ਸਿੰਘ ਪੁੱਤਰ ਅਸ਼ਵਨੀ ਕੁਮਾਰ ਵਾਸੀਆਨ ਰਾਮਟਟਵਾਲੀ ਥਾਣਾ ਗੜਦੀਵਾਲਾ ਜਿਲਾ ਹੁਸ਼ਿਆਰਪੁਰ ਨਾਲ ਵਿਆਹੀ ਸੀ ।ਉਸਦਾ ਪਤੀ ਸਰਬਜੀਤ ਸਿੰਘ,ਸੁਹਰਾ ਅਸ਼ਵਨੀ ਕੁਮਾਰ,ਸੱਸ ਸਰੀਸਤਾ ਦੇਵੀ ਵਾਸੀਆਨ ਰਾਮਟਟਵਾਲੀ ਥਾਣਾ ਗੜਦੀਵਾਲਾ ਜਿਲਾ ਹੁਸਿਆਰਪੁਰ ਬੱਚਾ ਨਾ ਹੋਣ ਕਰਕੇ ਉਸ ਨੂੰ ਤੰਗ ਪਰੇਸ਼ਾਨ ਕਰਦੇ ਸੀ ਅਤੇ ਕੁੱਟ ਮਾਰ ਕਰਦੇ ਸੀ ਜਿਸ ਤੋਂ ਪਰੇਸ਼ਾਨ ਹੋ ਕੇ ਉਸ ਦੀ ਲੜਕੀ ਨੇ ਮਿਤੀ 01-12-2021 ਨੂੰ ਸੁਭਾ ਵਕਤ ਕਰੀਬ 08:00 ਵਜੇ ਖੁਦ ਨੂੰ ਅੱਗ ਲਗਾ ਲਈ ਜਿਸਦੀ ਅੱਜ ਮਿਤੀ 02-12-2021 ਨੂੰ ਦੋਰਾਨੇ ਇਲਾਜ ਪੀ.ਜੀ.ਆਈ ਚੰਡੀਗੜ ਵਿਖੇ ਮੌਤ ਹੋ ਗਈ ਜਿਸ ਤੇ  ਪਤੀ, ਸੁਹਰਾ ਅਤੇ ਸੱਸ ਤੇ ਧਾਰਾ 306,34 ਭ / ਦ  ਅਧੀਨ ਮੁਕੱਦਮਾ ਦਰਜ ਕੀਤਾ ਗਿਆ ।