ਗੜ੍ਹਦੀਵਾਲਾ 10 ਦਸੰਬਰ (ਚੌਧਰੀ) : ਬਾਬਾ ਦੀਪ ਸਿੰਘ ਸੇਵਾ ਦਲ ਅਤੇ ਵੈਲਫੇਅਰ ਸੁਸਾਇਟੀ ਗੜਦੀਵਾਲਾ ਵੱਲੋਂ ਆਪਣੇ ਸਮਾਜ ਭਲਾਈ ਦੇ ਕਾਰਜਾਂ ਨੂੰ ਅੱਗੇ ਵਧਾਉਂਦੇ ਅੱਜ 72 ਵਾਂ ਮਹੀਨਾਵਾਰ ਰਾਸ਼ਨ ਵੰਡ ਸਮਾਰੋਹ ਕਰਵਾਇਆ ਗਿਆ।ਇਸ ਸਮਾਗਮ ਦੌਰਾਨ ਸੁਸਾਇਟੀ ਵੱਲੋਂ ਲਗਭਗ 300 ਦੇ ਕਰੀਬ ਵਿਧਵਾ ਔਰਤਾਂ,ਅਨਾਥ ਬੱਚਿਆਂ,ਬਜੁਰਗ ਅਤੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਗਿਆ। ਇਸ ਮੌਕੇ ਸੁਸਾਇਟੀ ਦੇ ਸੇਵਾਦਾਰਾਂ ਨੇ ਸਮੂਹ ਆਈਆਂ ਹੋਈਆਂ ਸੰਗਤਾਂ ਅਤੇ ਸਮੂਹ ਐਨ ਆਰ ਆਈ ਵੀਰਾਂ ਦਾ ਵੀ ਧੰਨਵਾਦ ਕੀਤਾ ਜੋ ਹਰ ਮਹੀਨੇ ਇਸ ਰਾਸ਼ਨ ਵੰਡ ਸਮਾਗਮ ਵਿਚ ਅਪਣਾ ਯੋਗਦਾਨ ਪਾਉਂਦੇ ਹਨ। ਜਿਨਾਂ ਵਿਚ ਵਿਸ਼ੇਸ਼ ਕਰਕੇ ਵੀਰ ਗੁਰਿੰਦਰ ਸਿੰਘ ਮੈਲਬੋਰਨ,ਹਰਜੀਤ ਸਿੰਘ ਕਨੇਡਾ,ਰਾਜ ਸਿੰਘ, ਜਗਜੀਤ ਸਿੰਘ ਅਮਰੀਕਾ,ਦੀਪਕ ਕੁੁਮਾਰ ਨੌਰਵੇ,ਭੈਣ ਨਰਿੰਦਰ ਕੌਰ,ਸਾਬੀ ਪੰਡੋਰੀ ਨਿਊਜੀਲੈਂਡ, ਜੋ ਗੁਰ ਆਸਰਾ ਸੇਵਾ ਘਰ ਬਾਹਗਾ ਵਿਖੇ ਨਿਰੰਤਰ ਆਪਣੀਆਂ ਸੇਵਾਵਾਂ ਨਿਭਾ ਰਹੇ ਹਨ ਅਤੇ ਹੋਰ ਅਪਣੀ ਨੇ ਕਮਾਈ ਵਿੱਚੋਂ ਦਸਬੰਧ ਕੱਢਦੇ ਹਨ। ਇਸ ਮੌਕੇ ਸੁਸਾਇਟੀ ਦੇ ਕੈਸ਼ੀਅਰ ਪਰਸ਼ੋਤਮ ਸਿੰਘ,ਜਸਦੀਪ ਸਿੰਘ ਰਮਦਾਸਪੁਰ, ਮਨਿੰਦਰ ਸਿੰਘ,ਮਨਪ੍ਰੀਤ ਸਿੰਘ, ਕਮਲਜੀਤ ਸਿੰਘ ਸਮੇਤ ਸੁਸਾਇਟੀ ਦੇ ਮੈਂਬਰ ਹਾਜਰ ਸਨ।
ਬਾਬਾ ਦੀਪ ਸਿੰਘ ਸੇਵਾ ਦਲ ਨੇ 72 ਵੇਂ ਮਹੀਨਾਵਾਰ ਰਾਸ਼ਨ ਵੰਡ ‘ਚ 300 ਜਰੂਰਤਮੰਦਾਂ ਨੂੰ ਵੰਡਿਆ ਰਾਸ਼ਣ
- Post published:December 10, 2021
You Might Also Like
ਦਸੂਹਾ : ਨਰਸਿੰਗ ਸਟਾਫ਼ ਵਲੋਂ ਸਿਹਤ ਮੰਤਰੀ ਪੰਜਾਬ ਓ ਪੀ ਸੋਨੀ ਦੇ ਪੁਤਲੇ ਨੂੰ ਸਟਰੈਚਰ ਤੇ ਲਿਟਾ ਕੇ ਕੀਤਾ ਪਿੱਟ ਸਿਆਪਾ
ਬੇਗਮਪੁਰਾ ਟਾਈਗਰ ਫੋਰਸ (ਰਜਿ.) ਨਾਲ ਹੁਣ……
ਕੰਢੀ ਇਲਾਕੇ ਵਿੱਚ ਕੋਈ ਵਿਕਾਸ ਪ੍ਰੋਜੈਕਟ ਦੀ ਗਲ੍ਹ ਨਾਂ ਕਰਕੇ ਮੁੱਖਮੰਤਰੀ ਨੇ ਚੁਟਕਲਿਆ ਨਾਲ਼ ਲੋਕਾਂ ਦਾ ਢਿੱਡ ਭਰਨ ਦੀ ਕੀਤੀ ਕੋਸ਼ਿਸ਼ : ਸੰਜੀਵ ਮਨਹਾਸ
*ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਅੰਬਾਲਾ ਜੱਟਾਂ ਨੇ ਲਗਾਇਆ ਅੰਗਰੇਜ਼ੀ ਮੇਲਾ*







