Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਬੇਗਮਪੁਰਾ ਟਾਈਗਰ ਫੋਰਸ ਵੱਲੋਂ ਥਾਣਾ ਸਦਰ ਚੌਕ ‘ਚ ਹੁਸ਼ਿਆਰਪੁਰ ਡਿਸਟ੍ਰਿਕ…

ਬੇਗਮਪੁਰਾ ਟਾਈਗਰ ਫੋਰਸ ਵੱਲੋਂ ਥਾਣਾ ਸਦਰ ਚੌਕ ‘ਚ ਹੁਸ਼ਿਆਰਪੁਰ ਡਿਸਟ੍ਰਿਕ…

ਬੇਗਮਪੁਰਾ ਟਾਈਗਰ ਫੋਰਸ ਵੱਲੋਂ ਥਾਣਾ ਸਦਰ ਚੌਕ ‘ਚ ਹੁਸ਼ਿਆਰਪੁਰ ਡਿਸਟ੍ਰਿਕ ਕ੍ਰਿਕਟ ਐਸੋਸੀਏਸ਼ਨ ਦਾ ਪੁਤਲਾ ਫੂਕਿਆ

ਹੁਸ਼ਿਆਰਪੁਰ 11 ਦਸੰਬਰ ( ਤਰਸੇਮ ਦੀਵਾਨਾ ) : ਬੇਗਮਪੁਰਾ ਟਾਈਗਰ ਫੋਰਸ ਵੱਲੋਂ ਅੱਜ ਹੁਸ਼ਿਆਰਪੁਰ ਵਿਖੇ ਹੁਸ਼ਿਆਰਪੁਰ ਡਿਸਟ੍ਰਿਕ ਕ੍ਰਿਕਟ ਐਸੋਸੀਏਸ਼ਨ ਦੇ ਅਹੁਦੇਦਾਰਾਂ ਦਾ ਪੁਤਲਾ ਫੂਕਿਆ ਗਿਆ ਜ਼ਿਲ੍ਹਾ ਇੰਚਾਰਜ ਵੀਰਪਾਲ ਅਤੇ ਜ਼ਿਲ੍ਹਾ ਪ੍ਰਧਾਨ ਬੱਬੂ ਸਿੰਗੜੀਵਾਲ ਨੇ ਇੱਕ  ਸਾਂਝੇ ਬਿਆਨ ਵਿੱਚ ਕਿਹਾ ਬੇਗਮਪੁਰਾ ਟਾਈਗਰ ਫੋਰਸ ਵੱਲੋਂ ਲਗਾਤਾਰ ਪਿਛਲੇ ਪੰਜ ਮਹੀਨਿਆਂ ਤੋਂ ਹੁਸ਼ਿਆਰਪੁਰ ਡਿਸਟਿਕ ਕ੍ਰਿਕਟ ਐਸੋਸੀਏਸ਼ਨ ਦਾ  ਪੁਤਲਾ ਫੂਕਕੇ ਵਿਰੋਧ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਪਰ ਗੂੜ੍ਹੀ ਨੀਂਦ ਸੁੱਤੀ ਪੰਜਾਬ ਕ੍ਰਿਕਟ ਐਸੋਸੀਏਸ਼ਨ ਨੂੰ ਵੀ ਜਾਗਣਾ ਚਾਹੀਦਾ ਹੈ ਉਸ ਦੁਆਰਾ ਸੰਚਾਲਿਤ ਡਿਸਟ੍ਰਿਕ ਕ੍ਰਿਕਟ ਐਸੋਸੀਏਸ਼ਨ ਵਿੱਚ ਵੱਡੇ ਪੱਧਰ ਤੇ ਘਪਲੇਬਾਜ਼ੀ ਹੋਈ ਹੈ  ਅਤੇ ਬਹੁਤ ਸਾਰੀਆਂ ਐਸੀਆਂ ਡਿਸਟ੍ਰਿਕ ਕ੍ਰਿਕਟ ਐਸੋਸੀਏਸ਼ਨਾਂ ਹਨ ਜਿਨ੍ਹਾਂ ਵਿਚ ਪ੍ਰਧਾਨ ਸੈਕਟਰੀ ਅਤੇ ਹੋਰ ਅਹੁਦੇਦਾਰ ਇਹੋ ਜਿਹੇ ਲਗਾਏ ਹਨ ਜਿਨ੍ਹਾਂ ਨੇ ਕਦੀ ਕ੍ਰਿਕਟ ਵੱਲ ਮੂੰਹ ਚੱਕ ਕੇ ਵੀ ਨਹੀਂ ਦੇਖਿਆ  ਤੇ ਉਨ੍ਹਾਂ ਨੂੰ ਵੱਡੇ ਵੱਡੇ ਅਹੁਦੇ ਦਿੱਤੇ ਹਨ  ਇਸੀ ਦਾ ਹੀ ਕਾਰਨ ਹੈ ਕਿ ਸਿਫ਼ਾਰਸ਼ਬਾਜ਼ੀ ਜ਼ਿਆਦਾ ਅਤੇ ਮਿਹਨਤੀ ਅਤੇ ਵਧੀਆ ਖਿਡਾਰੀ ਹਮੇਸ਼ਾ ਚੂਨੇ ਵਾਲੀ ਲੈਣ ਤੇ ਬੈਠ ਕੇ ਆਪਣੀ ਜ਼ਿੰਦਗੀ ਬਿਤਾ ਦਿੰਦੇ ਹਨ ਬੇਗਮਪੁਰਾ ਟਾਇਗਰ ਫੋਰਸ ਨੇ ਸਖ਼ਤ ਮੰਗ ਕਰਦਿਆਂ ਕਿਹਾ ਭਾਰਤ ਦੀ ਸੁਪਰੀਮ ਕੋਰਟ ਦੀਆਂ ਹਦਾਇਤਾਂ ਲੋਢਾ ਕਮੇਟੀ ਕਮਿਸ਼ਨ ਦੀਆਂ ਹਦਾਇਤਾਂ ਨੂੰ ਹਰੇਕ ਡਿਸਟ੍ਰਿਕ ਵਿੱਚ ਲਾਗੂ ਕੀਤਾ ਜਾਵੇ   ਬੇਗਮਪੁਰਾ ਟਾਇਗਰ ਫੋਰਸ ਨੇ ਪਿਛਲੇ ਦਿਨੀਂ ਪੰਜਾਬ ਕ੍ਰਿਕਟ ਐਸੋਸੀਏਸ਼ਨ ਅਤੇ ਡਿਸਟ੍ਰਿਕ ਕ੍ਰਿਕਟ ਐਸੋਸੀਏਸ਼ਨ ਨੂੰ ਆਰਟੀਆਈ ਪਾ ਕੇ ਜਵਾਬ ਮੰਗੇ ਹਨ ਪਰ ਡਿਸਟ੍ਰਿਕ ਕ੍ਰਿਕਟ ਐਸੋਸੀਏਸ਼ਨ ਨੇ ਅਜੇ ਤੱਕ ਉਸ ਆਰਟੀਆਈ ਦਾ ਜਵਾਬ ਨਹੀਂ ਦਿੱਤਾ  ਇਸ ਤੋਂ ਸਾਫ਼ ਪਤਾ ਲੱਗ ਜਾਂਦਾ ਹੈ ਕਿ ਘਪਲੇਬਾਜ਼ੀ ਥੋੜ੍ਹੀ ਨਹੀਂ ਬਹੁਤ ਵੱਡੇ ਪੱਧਰ ਤੇ ਹੋਈ ਹੈ ਬੇਗਮਪੁਰਾ ਟਾਈਗਰ ਫੋਰਸ ਦਾ ਡਿਸਟ੍ਰਿਕ ਕ੍ਰਿਕਟ ਐਸੋਸੀਏਸ਼ਨ ਹੁਸ਼ਿਆਰਪੁਰ ਨੂੰ ਖੁੱਲ੍ਹਾ ਚੈਲੇਂਜ ਜੇਕਰ ਤੁਸੀਂ ਸੱਚੇ ਹੋ ਤੇ ਪ੍ਰੈੱਸ ਕਾਨਫ਼ਰੰਸ ਕਰਕੇ  ਲਾਈਫ਼ ਡਿਬੇਟ  ਕਰ ਕੇ ਪੈਸਿਆਂ ਦਾ ਹਿਸਾਬ ਕਿਤਾਬ ਜਨਤਕ ਕਰੋ   ਬੇਗਮਪੁਰਾ ਟਾਈਗਰ ਫੋਰਸ ਨੇ ਸੀਨੀਅਰ ਖਿਡਾਰੀਆਂ ਨੂੰ ਵੀ ਅਪੀਲ ਕੀਤੀ ਕਿ ਡਿਸਟ੍ਰਿਕ ਕ੍ਰਿਕਟ ਐਸੋਸੀਏਸ਼ਨ ਵਿੱਚ ਚੱਲ ਰਹੀ ਘਪਲੇਬਾਜ਼ੀ ਨੂੰ ਤੁਸੀਂ ਦੇਖ ਹੀ ਰਹੇ ਹੋ ਅਤੇ ਜੇਕਰ ਤੁਸੀਂ ਹੁਣ ਵੀ ਚੁੱਪ ਕਰਕੇ ਬੈਠੇ ਰਹੇ ਤੇ ਆਉਣ ਵਾਲਾ  ਫਿਊਚਰ ਸਾਰੇ ਖਿਡਾਰੀਆਂ ਲਈ ਹੋਰ ਵੀ ਜ਼ਿਆਦਾ ਮਾੜਾ ਹੋਵੇਗਾ  ਆਖ਼ਿਰ ਵਿੱਚ ਬੇਗਮਪੁਰਾ ਟਾਈਗਰ ਫੋਰਸ ਨੇ ਕਿਹਾ ਇਹ ਸੰਘਰਸ਼ ਉਸ ਵੇਲੇ ਤਕ ਜਾਰੀ ਰਹੇਗਾ ਜਦੋਂ ਤੱਕ ਡਿਸਟ੍ਰਿਕ ਕ੍ਰਿਕਟ ਐਸੋਸੀਏਸ਼ਨ ਆਪਣਾ ਸੰਵਿਧਾਨ ਪੇਸ਼ ਨਹੀਂ ਕਰਦੀ ਅਤੇ ਪੈਸਿਆਂ ਦਾ ਹਿਸਾਬ ਕਿਤਾਬ ਜਨਤਕ ਨਹੀਂ ਕਰਦੀ ਉਸ ਵੇਲੇ ਤੱਕ ਇਹ ਸੰਘਰਸ਼ ਜਾਰੀ ਰਹੇਗਾ  ਇਸ ਮੌਕੇ ਜ਼ਿਲ੍ਹਾ ਇੰਚਾਰਜ ਵੀਰਪਾਲ ਜ਼ਿਲ੍ਹਾ ਪ੍ਰਧਾਨ ਬੱਬੂ ਸਿੰਗੜੀਵਾਲ ਜ਼ਿਲ੍ਹਾ ਸਕੱਤਰ  ਈਸ਼ ਕੁਮਾਰ ਸ਼ੇਰਗਡ਼੍ਹ ਜ਼ਿਲ੍ਹਾ ਸਕੱਤਰ ਰਣਜੀਤ ਸਿੰਗੜੀਵਾਲ  ਜ਼ਿਲ੍ਹਾ ਸਕੱਤਰ ਹੰਸਰਾਜ  ਨਿਖਿਲ ਇਸਲਾਮਾਬਾਦ ਹਰਮੇਸ਼ ਸਾਹਿਲ ਸੋਹਨ ਲਾਲ ਮਨੋਹਰ ਸਿੰਘ  ਰਜਤ ਮੱਲ ਮਜਾਰਾ ਸੁਰਿੰਦਰ  ਸੋਹਣ ਸਿੰਘ ਤੇ ਹੋਰ ਬਹੁਤ ਸਾਰੇ ਸਾਥੀ ਮੌਜੂਦ ਸਨ ।