Prime Punjab Times

Latest news
ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਵਾਲੀਬਾਲ ਪ੍ਰਤੀਯੋਗਤਾ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸੋਲਿਡ ਵੇਸਟ ਮੈਨੇਜਮੈਂਟ' 'ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਗੜ੍ਹਦੀਵਾਲਾ ਚ ਦੁਸ਼ਹਿਰਾ ਉਤਸਵ ਤਿਆਰੀਆਂ ਸ਼ੁਰੂ, ਧਰਮ ਅਤੇ ਅਧਰਮ ਦੇ ਪ੍ਰਤੀਕ ਝੰਡਾ ਕੀਤਾ ਸਥਾਪਿਤ *ਸੀਨੀਅਰ ਮੈਡੀਕਲ ਅਫਸਰ ਡਾ.ਮਨਮੋਹਨ ਸਿੰਘ ਵੱਲੋਂ ਡੇਂਗੂ ਸਰਵੇ ਕਰ ਰਹੀਆਂ ਟੀਮਾਂ ਦਾ ਲਿਆ ਜਾਇਜ਼ਾ* KMS ਕਾਲਜ ਵਿਖੇ ਮੈਡੀਕਲ ਸਾਇੰਸ ਵਿਭਾਗ ਲਈ ਐਂਟਰੈਂਸ ਟੈਸਟ ਆਯੋਜਿਤ ਕਰਵਾਇਆ - ਪ੍ਰਿੰਸੀਪਲ ਡਾ. ਮਾਨਵ ਸੈਣੀ विधायक प्रगट सिंह पंजाब कांग्रेस के नए अध्यक्ष नियुक्त ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖਰੀਦਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ : ਲਾਲ ਚੰਦ ਕਟਾਰੂਚੱਕ DAV ਪਬਲਿਕ ਸਕੂਲ ਦੀ ਵਿਦਿਆਰਥਣ ਪਾਰੀਕਾ ਸ਼ਰਮਾ ਨੇ ਸਟ੍ਰੇਟ ਤਾਈਕਵਾਂਡੋ ਮੁਕਾਬਲੇ 'ਚ ਜਿੱਤਿਆ ਸੋਨ ਤਗਮਾ, ਨੈਸ਼ਨਲ ਲਈ ਹੋ... ਵਿਦਿਆਰਥੀਆਂ ਦੀ ਰਚਨਾਤਮਕ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਅੰਤਰ-ਕਲਾਸ ਰਚਨਾਤਮਕ ਲੇਖਣ ਮੁਕਾਬਲਾ ਕਰਵਾਇਆ ਬਲਾਕ ਪੱਧਰੀ ਮੁਕਾਬਲੇ 'ਚ ਡੱਫਰ ਸਕੂਲ ਦੀ ਵਿਦਿਆਰਥਣ ਨੇ ਦੂਜਾ ਸਥਾਨ ਕੀਤਾ ਹਾਸਲ
ADVERTISEMENT
You are currently viewing ਦਰਦਨਾਕ ਹਾਦਸਾ : ਦੋ ਕਾਰਾਂ ਦੀ ਜਬਰਦਸਤ ਟੱਕਰ ‘ਚ ਕਾਰਾਂ ਦੇ ਪਰਖਰਚੇ ਉੱਡੇ,ਟਾਂਡਾ ਨਿਵਾਸੀ ਪੁਲਸ ਮੁਲਾਜ਼ਮ ਅਤੇ ਉਸ ਦੀ ਪਤਨੀ ਦੀ ਮੌਤ

ਦਰਦਨਾਕ ਹਾਦਸਾ : ਦੋ ਕਾਰਾਂ ਦੀ ਜਬਰਦਸਤ ਟੱਕਰ ‘ਚ ਕਾਰਾਂ ਦੇ ਪਰਖਰਚੇ ਉੱਡੇ,ਟਾਂਡਾ ਨਿਵਾਸੀ ਪੁਲਸ ਮੁਲਾਜ਼ਮ ਅਤੇ ਉਸ ਦੀ ਪਤਨੀ ਦੀ ਮੌਤ

ਭੋਗਪੁਰ / ਟਾਂਡਾ : ਅੱਜ ਪਠਾਨਕੋਟ – ਜਲੰਧਰ ਨੈਸ਼ਨਲ ਹਾਈਵੇ ‘ਤੇ ਭੋਗਪੁਰ ਨੇੜੇ ਦੋ ਕਾਰਾਂ ਦੀ ਭਿਆਨਕ ਟੱਕਰ ‘ਚ ਕਾਰ ਸਵਾਰ ਪੰਜਾਬ ਪੁਲਿਸ ਦੇ ਸਿਪਾਹੀ ਜਸਵਿੰਦਰ ਸਿੰਘ (47) ਪੁੱਤਰ ਅਮ੍ਰਿਤ ਲਾਲ ਵਾਸੀ ਉੜਮੁੜ ਟਾਂਡਾ ਤੇ ਉਸ ਦੀ ਪਤਨੀ ਜਸਬੀਰ ਕੌਰ ਦੀ ਮੌਕੇ ‘ਤੇ ਹੀ ਦਰਦਨਾਕ ਮੌਤ ਹੋ ਗਈ। ਪਤਾ ਚੱਲਿਆ ਹੈ ਕਿ ਸਿਪਾਹੀ ਜਸਵਿੰਦਰ ਸਿੰਘ ਆਪਣੇ ਪਿੰਡ ਉੜਮੁੜ ਪੁਲਿਸ ਥਾਣਾ ਟਾਂਡਾ ਆਪਣੀ ਪਤਨੀ ਦੀ ਦਵਾਈ ਲੈਣ ਜਲੰਧਰ ਜਾ ਰਹੇ ਸਨ, ਕਿ ਇਹ ਹਾਦਸਾ ਵਾਪਰ ਗਿਆ।

ਭੋਗਪੁਰ ਡੱਲੀ ਕੋਲ  ਕਾਰ  ਜਲੰਧਰ ਵੱਲੋਂ ਆ ਰਹੀ ਸੀ ਕਿ ਅਚਾਨਕ ਭੋਗਪੁਰ ਦੇ ਡੱਲੀ ਨਜ਼ਦੀਕ ਡਿਵਾਇਡਰ ਟੱਪ ਕੇ ਟਾਂਡਾ ਸਾਇਡ ਤੋਂ ਆ ਰਹੀ ਸਵਿਫਟ ਕਾਰ ਨੰਬਰ ਪੀਬੀ 07 ਏਜੇ 9969 ਨਾਲ ਜਾ ਟਕਰਾਈ ਜਿਸ ਕਾਰਨ ਸਵਿਫਟ ਕਾਰ ‘ਚ ਸਵਾਰ ਪਤੀ-ਪਤਨੀ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਟੱਕਰ ਇੰਨੀ ਭਿਆਨਕ ਸੀ ਕਿ ਸਵਿਫ਼ਟ ਕਾਰ ਦੇ ਪਰਖੱਚੇ ਉੱਡ ਗਏ ਜਦਕਿ ਪੋਲੋ ਕਾਰ ਸਵਾਰ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਏ ਜਿਨ੍ਹਾਂ ਨੂੰ ਇਲਾਜ ਲਈ ਨਜ਼ਦੀਕੀ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਹੈ।

ਦੱਸਣਯੋਗ ਹੈ ਕਿ ਜਸਵਿੰਦਰ ਸਿੰਘ ਜੋ ਇੱਕ ਪੁਲਿਸ ਮੁਲਾਜ਼ਮ ਸੀ ਅੱਜਕਲ੍ਹ ਕੈਬਨਿਟ ਮੰਤਰੀ ਪੰਜਾਬ ਰਜੀਆ ਸੁਲਤਾਨਾ ਨਾਲ ਡਿਊਟੀ ਨਿਭਾ ਰਿਹਾ ਸੀ । ਜਸਵਿੰਦਰ ਸਿੰਘ ਤੇ ਜਸਵੀਰ ਕੌਰ ਦੀ ਮੌਤ ਤੋਂ ਬਾਅਦ ਪਿੱਛੇ ਪਰਿਵਾਰਕ ਤੌਰ ਤੇ ਇੱਕ ਲੜਕਾ ਹਰਮੀਤ ਸਿੰਘ ਜੋ ਵਿਦੇਸ਼ ਪੁਰਤਗਾਲ ਰਹਿੰਦਾ ਹੈ ਤੇ ਲੜਕੀ ਸੰਦੀਪ ਕੌਰ ਚੰਡੀਗੜ੍ਹ ਪੜਦੀ ਹੈ