Prime Punjab Times

Latest news
ਸਸਸਸ ਡੱਫਰ ਦੇ ਦੋ ਅਧਿਆਪਕਾਂ ਨੂੰ ਬੈਸਟ ਟੀਚਰ ਅਵਾਰਡ-2026 ਨਾਲ ਕੀਤਾ ਸਨਮਾਨਿਤ पंजाब के होशियारपुर जिले के सहायक प्रशिक्षण केंद्र  बी. एस. एफ. खारकान कैंप में 128 कांस्टेबल (ट्रेड... ਨੌਜਵਾਨ ਨੂੰ ਗੋ+ਲੀ ਲੱਗਣ ਨਾਲ ਇਲਾਕੇ ਚ ਫੈਲੀ ਸਨਸਨੀ,ਹਾਲਤ ਗੰ+ਭੀ+ਰ, ਅੰਮ੍ਰਿਤਸਰ ਰੈਫਰ ਹੁਸ਼ਿਆਰਪੁਰ ਦਿਹਾਤੀ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਮਿਨਹਾਸ ਵਲੋਂ 10 ਮੰਡਲ ਪ੍ਰਧਾਨ ਨਿਯੁਕਤ,ਗੜ੍ਹਦੀਵਾਲਾ ਮੰਡਲ ਦੀ... KMS ਕਾਲਜ ਵਿਖੇ ‘ਫੈਸ਼ਨ ਇੱਕ ਸਮਾਜਿਕ ਅਤੇ ਵਾਤਾਵਰਣਕ ਸੰਕਟ’ ਵਿਸ਼ੇ ’ਤੇ ਇੱਕ ਰੋਜ਼ਾ ਵਰਕਸ਼ਾਪ ਦਾ ਆਯੋਜਨ  ਬਲਾਕ ਭੁੰਗਾ ਵਿਖੇ ਪੰਚਾਇਤ ਸਕੱਤਰਾਂ ਨੇ ਤਨਖਾਹ ਨਾ ਮਿਲਣ ਕਰਕੇ ਦਿੱਤਾ ਧਰਨਾ ਹਿੰਦ ਕਮਿਊਨਿਸਟ ਪਾਰਟੀ ਮਾਰਕਸਵਾਦੀ ਤਹਿਸੀਲ ਦਸੂਹਾ ਦੀ ਹੋਈ ਮੀਟਿੰਗ बिट्टू के काफिले को लेकर हंगामा, साढ़े तीन घंटे तनावपूर्ण रहा माहौल ਖ਼ਾਲਸਾ ਕਾਲਜ ਵਿਖੇ ਪੁਸਤਕ ਪੜ੍ਹਨ ਅਤੇ ਰਿਵਿਊ ਗਤੀਵਿਧੀ ਕਰਵਾਈ ਗਈ ਝੋਨੇ ਦੀ ਖਰੀਦ 1 ਅਕਤੂਰ ਤੋਂ, ਮੰਡੀਆਂ ‘ਚ ਲੋੜੀਂਦੇ ਪ੍ਰਬੰਧ ਮੁਕੰਮਲ : ਡਿਪਟੀ ਕਮਿਸ਼ਨਰ
ADVERTISEMENT
You are currently viewing ਹਰਨਾਜ਼ ਸੰਧੂ ਨੂੰ ਮਿਸ ਯੂਨੀਵਰਸ ਦਾ ਖਿਤਾਬ ਜਿੱਤਣ ’ਤੇ ਵਿਧਾਇਕ ਫਤਿਹ ਬਾਜਵਾ ਨੇ ਦਿੱਤੀ ਮੁਬਾਰਕਬਾਦ

ਹਰਨਾਜ਼ ਸੰਧੂ ਨੂੰ ਮਿਸ ਯੂਨੀਵਰਸ ਦਾ ਖਿਤਾਬ ਜਿੱਤਣ ’ਤੇ ਵਿਧਾਇਕ ਫਤਿਹ ਬਾਜਵਾ ਨੇ ਦਿੱਤੀ ਮੁਬਾਰਕਬਾਦ

ਬਟਾਲਾ,14 ਦਸੰਬਰ ( ਅਵਿਨਾਸ਼ ) – ਹਲਕਾ ਸ੍ਰੀ ਹਰਗੋਬਿੰਦਪੁਰ ਦੇ ਪਿੰਡ ਕੋਹਾਲੀ ਦੀ ਧੀ ਹਰਨਾਜ਼ ਸੰਧੂ ਵੱਲੋਂ ਮਿਸ ਯੂਨੀਵਰਸ ਦਾ ਖਿਤਾਬ ਜਿੱਤਣ ’ਤੇ ਵਿਧਾਇਕ ਸ. ਫ਼ਤਹਿਜੰਗ ਸਿੰਘ ਬਾਜਵਾ ਨੇ ਮੁਬਾਰਕਬਾਦ ਦਿੱਤੀ ਹੈ। ਮਿਸ ਯੂਨੀਵਰਸ ਹਰਨਾਜ਼ ਸੰਧੂ ਨੂੰ ਵਧਾਈ ਦਿੰਦਿਆਂ ਸ. ਬਾਜਵਾ ਨੇ ਕਿਹਾ ਕਿ ਪੂਰੇ ਦੇਸ਼ ਨੂੰ ਆਪਣੀ ਧੀ ਉੱਪਰ ਬੇਹੱਦ ਮਾਣ ਹੈ ਜਿਸਨੇ ਇਹ ਵਕਾਰੀ ਖਿਤਾਬ ਜਿੱਤ ਕੇ ਆਪਣੇ ਦੇਸ਼, ਸੂਬੇ ਅਤੇ ਆਪਣੇ ਇਲਾਕੇ ਤੇ ਪਿੰਡ ਦਾ ਨਾਮ ਪੂਰੀ ਦੁਨੀਆਂ ਵਿੱਚ ਰੌਸ਼ਨ ਕੀਤਾ ਹੈ। ਸ. ਬਾਜਵਾ ਨੇ ਕਿਹਾ ਕਿ ਇਸ ਇਲਾਕੇ ਨਾਲ ਸਬੰਧਤ ਹੋਣ ਕਰਕੇ ਉਨ੍ਹਾਂ ਨੂੰ ਹਰਨਾਜ਼ ਦੀ ਇਸ ਪ੍ਰਾਪਤੀ ਦੀ ਹੋਰ ਵੀ ਖੁਸ਼ੀ ਮਹਿਸੂਸ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਆਪਣੀ ਧੀ ਹਰਨਾਜ਼ ਦੀ ਪਰਾਪਤੀ ਉੱਪਰ ਮਾਣ ਹੈ ਅਤੇ  ਹਰਨਾਜ਼ ਸਾਡੀਆਂ ਧੀਆਂ ਲਈ ਪ੍ਰੇਰਨਾ ਸਰੋਤ ਹੈ।

ਵਿਧਾਇਕ ਸ. ਫ਼ਤਹਿ ਜੰਗ ਸਿੰਘ ਬਾਜਵਾ ਨੇ ਫੋਨ ਕਰਕੇ ਹਰਨਾਜ਼ ਸੰਧੂ ਦੇ ਪਿਤਾ ਪ੍ਰੀਤਮ ਸਿੰਘ ਸੰਧੂ ਅਤੇ ਪਿੰਡ ਕੋਹਾਲੀ ਵਿੱਚ ਰਹਿੰਦੇ ਉਸਦੇ ਤਾਏ ਜਸਵਿੰਦਰ ਸਿੰਘ ਸੰਧੂ ਨੂੰ ਵੀ ਵਧਾਈ ਦਿੱਤੀ।