Prime Punjab Times

Latest news
ਖ਼ਾਲਸਾ ਕਾਲਜ ਵਿਖੇ ‘ਭਾਰਤੀ ਗਿਆਨ ਪਰੰਪਰਾ ਅਤੇ ਨੈਤਿਕ ਮੁੱਲ’ ਵਿਸ਼ੇ ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ DAV ਪਬਲਿਕ ਸਕੂਲ 'ਚ ਗਣਿਤ ਅਤੇ ਵਿਗਿਆਨ ਕਵਿਜ਼ ਮੁਕਾਬਲਾ ਕਰਵਾਇਆ ਗਿਆ ਡਾ. ਸੁਖਦੇਵ ਸ਼ਰਮਾ ਨੂੰ ਸਦਮਾ, ਪਿਤਾ ਡਾ ਕ੍ਰਿਸ਼ਨ ਮਿੱਤਰ(ਹਰੀ ਪਗੜੀ ਵਾਲੇ) ਦਾ ਦੇਹਾਂਤ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ
ADVERTISEMENT
You are currently viewing ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਓਬਜ਼ਰਵੇਸ਼ਨ ਹੋਮ, ਸਪੈਸ਼ਲ ਹੋਮ, ਓਲਡ ਏਜ ਹੋਮ ਤੇ ਚਿਲਡਰਨ ਹੋਮ ਦਾ ਕੀਤਾ ਦੌਰਾ

ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਓਬਜ਼ਰਵੇਸ਼ਨ ਹੋਮ, ਸਪੈਸ਼ਲ ਹੋਮ, ਓਲਡ ਏਜ ਹੋਮ ਤੇ ਚਿਲਡਰਨ ਹੋਮ ਦਾ ਕੀਤਾ ਦੌਰਾ

ਹੁਸ਼ਿਆਰਪੁਰ, 15 ਦਸੰਬਰ(ਬਿਊਰੋ) : ਸੀ.ਜੇ.ਐਮ.-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਪਰਾਜਿਤਾ ਜੋਸ਼ੀ ਅਤੇ ਟਰੇਨੀ ਜੁਡੀਸ਼ੀਅਲ ਅਫ਼ਸਰ ਕੇਸ਼ਵ ਅਗਨੀਹੋਤਰੀ ਵਲੋਂ ਓਬਜ਼ਰਵੇਸ਼ਨ ਹੋਮ, ਸਪੈਸ਼ਲ ਹੋਮ, ਓਲਡ ਏਜ ਹੋਮ ਤੇ ਚਿਲਡਰਨ ਹੋਮ ਦਾ ਦੌਰਾ ਕੀਤਾ ਗਿਆ ਅਤੇ ਉਕਤ ਸਥਾਨਾਂ ’ਤੇ ਕਰੀਬ 84 ਲੋਕਾਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਬਾਰੇ ਪੁੱਛਿਆ। ਉਨ੍ਹਾਂ ਖਾਣ-ਪੀਣ ਤੇ ਰਸੋਈ ਦਾ ਨਿਰੀਖਣ ਕੀਤਾ ਅਤੇ ਸਾਰਿਆਂ ਨੂੰ ਮਾਸਕ ਲਗਾਉਣ ਦੇ ਨਾਲ-ਨਾਲ ਕੋਵਿਡ ਟੈਸਟਿੰਗ ਬਾਰੇ ਪੁੱਛਿਆ। ਉਨ੍ਹਾਂ ਸਾਰੇ ਹੋਮਜ਼ ਵਿਚ ਸਫ਼ਾਈ ਦਾ ਵਿਸ਼ੇਸ਼ ਧਿਆਨ ਰੱਖਣ ਦੇ ਨਿਰਦੇਸ਼ ਵੀ ਦਿੱਤੇ।
ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਸਾਰਿਆਂ ਨੂੰ ਉਨ੍ਹਾਂ ਦੇ ਅਧਿਕਾਰਾਂ ਤੇ ਉਨ੍ਹਾਂ ਨੂੰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਦਿੱਤੀਆਂ ਜਾਣ ਵਾਲੀਆਂ ਸੇਵਾਵਾਂ ਤੋਂ ਜਾਣੂ ਕਰਵਾਇਆ। ਉਨ੍ਹਾਂ ਓਲਡ ਏਜ ਵਿਚ ਬਜੁਰਗਾਂ ਦੀਆਂ ਸਮੱਸਿਆਵਾਂ ਨੂੰ ਸੁਣਿਆ ਅਤੇ ਉਥੇ ਕੁਝ ਸਮੇਂ ਤੋਂ ਫਲੱਸ਼ ਦੀ ਬਲਾਕੇਜ ਦੀ ਚੱਲ ਰਹੀ ਸਮੱਸਿਆ ਨੂੰ ਜਲਦ ਠੀਕ ਕਰਵਾਉਣ ਦੇ ਨਿਰਦੇਸ਼ ਦਿੱਤੇ।
ਅਪਰਾਜਿਤਾ ਜੋਸ਼ੀ ਨੇ ਇਸ ਦੌਰਾਨ ਦੱਸਿਆ ਕਿ ਹਰ ਵਿਅਕਤੀ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਲੈ ਸਕਦਾ ਹੈ, ਜਿਸ ਦੀ ਸਲਾਨਾ ਆਮਦਨ 3 ਲੱਖ ਰੁਪਏ ਤੋਂ ਘੱਟ ਹੋਵੇ। ਉਨ੍ਹਾਂ ਦੱਸਿਆ ਕਿ ਹਵਾਲਾਤੀ, ਮਹਿਲਾ, ਬੱਚਾ, ਉਦਯੋਗਿਕ ਕਾਮੇ, ਦਿਵਆਂਗ, ਆਦਿ-ਧਰਮੀ ਤੇ ਪੱਛੜੀ ਜਾਤੀਆਂ ਤਹਿਤ ਆਉਂਦੇ ਹਰ ਵਿਅਕਤੀ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਦਿੱਤੀ ਜਾਂਦੀ ਹੈ ਅਤੇ ਕਾਨੂੰਨੀ ਸਲਾਹ ਹਰ ਵਿਅਕਤੀ ਲੈ ਸਕਦਾ ਹੈ। ਉਨ੍ਹਾਂ ਲੋਕ ਅਦਾਲਤਾਂ, ਸਥਾਈ ਲੋਕ ਅਦਾਲਤ (ਲੋਕ ਭਲਾਈ ਸਕੀਮਾਂ) ਮੈਡੀਏਸ਼ਨ ਤੇ ਕੰਸਲੀਏਸ਼ਨ ਸੈਂਟਰ ਬਾਰੇ ਵੀ ਦੱਸਿਆ।