Prime Punjab Times

Latest news
ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ KMS ਕਾਲਜ ਦੇ BSc ਫੈਸ਼ਨ ਡਿਜ਼ਾਇਨਿੰਗ ਛੇਵੇਂ ਸਮੈਸਟਰ ਦੀ ਜਸਦੀਪ ਅਤੇ ਨੇਹਾ ਨੇ ਹਾਸਲ ਕੀਤਾ ਪਹਿਲਾ ਸਥਾਨ - ਪ੍ਰਿੰਸੀਪਲ ... ਦਸੂਹਾ ਚ ਇੱਕ ਨਿੱਜੀ ਪ੍ਰਾਈਵੇਟ ਸਕੂਲ ਦੀ ਬੱਸ ਪਲਟੀ,ਬੱਚਿਆਂ ਨੂੰ ... जालंधर में डिजिटल मीडिया एसोसिएशन (DMA) की बैठक में पहुंचे कैबिनेट मंत्री मोहिंदर भगत और मेयर वनीत ध... DAV पब्लिक स्कूल में सामाजिक विज्ञान तथा सामान्य ज्ञान पर अंतर सदनीय क्विज प्रतियोगिता का आयोजन ਅੱਜ ਦੇ ਬੱਚਿਆਂ ਨੇ ਭਵਿੱਖ ਵਿੱਚ ਇੱਕ ਸੁੰਦਰ ਸਮਾਜ ਦੀ ਸਿਰਜਣਾ ਕਰਨੀ ਹੈ ਪੁਰਾਣੀ ਰੰਜਿਸ਼ ਨੇ ਲਿਆ ਖੂ+ਨੀ ਰੂਪ,ਗੋਲੀਬਾਰੀ ’ਚ ਨੌਜਵਾਨ ਦੀ ਮੌ+ਤ; ਮੁਲਜ਼ਮ ਤੇ ਉਸ ਦੀ ਪਤਨੀ 4 ਘੰਟਿਆਂ 'ਚ ਕਾਬੂ
ADVERTISEMENT
You are currently viewing ਆਮ ਆਦਮੀ ਪਾਰਟੀ ਦੇ ਗੜ੍ਹਸ਼ੰਕਰ ਤੋਂ ਵਿਧਾਇਕ ਜੈ ਕਿਸ਼ਨ ਸਿੰਘ ਰੌੜੀ ‘ਤੇ ਜਾਨਲੇਵਾ ਹਮਲਾ

ਆਮ ਆਦਮੀ ਪਾਰਟੀ ਦੇ ਗੜ੍ਹਸ਼ੰਕਰ ਤੋਂ ਵਿਧਾਇਕ ਜੈ ਕਿਸ਼ਨ ਸਿੰਘ ਰੌੜੀ ‘ਤੇ ਜਾਨਲੇਵਾ ਹਮਲਾ

ਗੜ੍ਹਸ਼ੰਕਰ 22 ਦਸੰਬਰ (ਅਸ਼ਵਨੀ ਸ਼ਰਮਾ) ਆਮ ਆਦਮੀ ਪਾਰਟੀ ਦੇ ਵਿਧਾਇਕ ਜੈ ਕਿਸ਼ਨ ਸਿੰਘ ਰੌੜੀ ‘ਤੇ ਕੁਝ ਲੋਕਾਂ ਵੱਲੋਂ ਹਮਲਾ ਕਰ ਦਿੱਤਾ ਗਿਆ।ਦੱਸਿਆ ਜਾ ਰਿਹਾ ਹੈ ਕਿ ਵਿਧਾਇਕ ਦੀ ਕਾਰ ‘ਤੇ ਮੰਗਲਵਾਰ ਦੇਰ ਰਾਤ ਕੁਝ ਵਿਅਕਤੀਆਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਹੋਇਆ। ਵਿਧਾਇਕ ਰੋੜੀ ਨੇ ਦੱਸਿਆ ਕਿ ਰਾਤ 11.40 ਵਜੇ ਦੇ ਕਰੀਬ ਉਹ ਆਪਣੇ ਗੰਨਮੈਨ ਅਤੇ ਡਰਾਈਵਰ ਲਾਲ ਬੰਗਾ ਰੋਡ ਵਾਲੇ ਪਾਸਿਓਂ ਆ ਰਹੇ ਸਨ।ਜਦ ਉਹ ਗੁਰਦਵਾਰਾ ਸ਼ਹੀਦਾਂ ਅਤੇ ਨਿਰੰਕਾਰੀ ਭਵਨ ਦੇ ਵਿਚਕਾਰ ਪਹੁੰਚੇ ਅਤੇ ਗੱਡੀ ਦੀ ਰਫਤਾਰ ਬਹੁਤ ਹੌਲੀ ਸੀ ਤਾਂ ਇੱਕ ਵਿਅਕਤੀ ਨੇ ਕਿਰਪਾਨ ਨਾਲ ਉਨ੍ਹਾਂ ਦੀ ਗੱਡੀ ਤੇ ਹਮਲਾ ਕੀਤਾ, ਜਿਸ ਨਾਲ ਸ਼ੀਸ਼ਾ ਟੁੱਟ ਗਿਆ।ਦੂਸਰੇ ਪਾਸੇ ਵੀ ਇਸੇ ਤਰਾਂ ਹਮਲਾ ਕੀਤਾ ਗਿਆ। ਇਸ ਘਟਨਾ ਦੌਰਾਨ ਕਿਸੇ ਵੀ ਤਰ੍ਹਾਂ ਦਾ ਜਿਸਮਾਨੀ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ।

ਉਨ੍ਹਾਂ ਦੱਸਿਆ ਕਿ ਗੱਡੀ ਦੀ ਰਫਤਾਰ ਤੇਜ਼ ਕਰਕੇ ਉਹ ਪੁਲਿਸ ਥਾਣੇ ਪਹੁੰਚੇ ਅਤੇ ਇਸ ਸਬੰਧੀ ਪੁਲਿਸ ਨੂੰ ਸੂਚਿਤ ਕੀਤਾ। ਉਨ੍ਹਾਂ ਕਿਹਾ ਕਿ ਇਹ ਹਮਲਾ ਲੁੱਟ-ਖੋਹ ਕਰਨ ਲਈ ਕੀਤਾ ਗਿਆ ਜਾਪਦਾ ਹੈ।ਇਸ ਸਬੰਧੀ ਗੱਲਬਾਤ ਕਰਦਿਆਂ ਡੀਐਸਪੀ ਸਬ-ਡਵੀਜ਼ਨ ਗੜ੍ਹਸ਼ੰਕਰ ਨਰਿੰਦਰ ਸਿੰਘ ਔਜਲਾ ਨੇ ਦੱਸਿਆ ਕਿ ਉਹਨਾਂ ਨੂੰ ਰਾਤ ਪੌਣੇ 12 ਵਜੇ ਦੇ ਕਰੀਬ ਵਿਧਾਇਕ ਰੌੜੀ ਵੱਲੋਂ ਇਸ ਹਮਲੇ ਸਬੰਧੀ ਦੱਸਿਆ ਗਿਆ ਸੀ।ਜਿਸ ਤੇ ਪੁਲਸ ਪਾਰਟੀ ਵੱਲੋਂ ਮੌਕੇ ਤੇ ਪਹੁੰਚ ਕੇ ਕੁਝ ਸਮੇਂ ਬਾਅਦ ਹੀ ਇਕ ਵਿਅਕਤੀ ਨੂੰ ਕਾਬੂ ਕਰ ਲਿਆ ਗਿਆ ਹੈ। ਜਿਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਲੁਟੇਰਿਆਂ ਵੱਲੋਂ ਦੋ ਹੋਰ ਗੱਡੀਆਂ ਖੋਹਣ ਦੀ ਕੋਸ਼ਿਸ਼ ਵੀ ਕੀਤੀ ਗਈ ਜੋ ਕੇ ਪੁਲਸ ਨੂੰ ਦੇਖ ਕੇ ਆਪਣੀ ਗੱਡੀ ਛੱਡ ਕੇ ਮੌਕੇ ਤੋਂ ਫਰਾਰ ਹੋ ਗਏ।

error: copy content is like crime its probhihated