Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਕਾਲਜ ਟੀਚਰਜ਼ ਯੂਨੀਅਨ (ਪੀਸੀਸੀਟੀਯੂ) ਦਾ ਇਕ ਡੈਲੀਗੇਟ ਮੰਗਾਂ ਸਬੰਧੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਮਿਲਿਆ 

ਕਾਲਜ ਟੀਚਰਜ਼ ਯੂਨੀਅਨ (ਪੀਸੀਸੀਟੀਯੂ) ਦਾ ਇਕ ਡੈਲੀਗੇਟ ਮੰਗਾਂ ਸਬੰਧੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਮਿਲਿਆ 

ਗੜ੍ਹਦੀਵਾਲਾ 24 ਦਸੰਬਰ (ਚੌਧਰੀ) : ਅੱਜ ਪੰਜਾਬ ਐਂਡ ਚੰਡੀਗੜ੍ਹ ਕਾਲਜ ਟੀਚਰਜ਼ ਯੂਨੀਅਨ (ਪੀ ਸੀ ਸੀ ਟੀ ਯੂ) ਦਾ ਇਕ ਡੈਲੀਗੇਟ ਪੀ ਸੀ ਸੀ ਟੀ ਯੂ ਜਿਲਾ ਹੁਸ਼ਿਆਰਪੁਰ ਦੇ ਜਿਲਾ ਸਕੱਤਰ ਪ੍ਰੋ ਸੁਰੇਸ਼ ਕੁਮਾਰ ਅਤੇ ਸਾਬਕਾ ਜਿਲਾ ਸਕੱਤਰ ਪ੍ਰੋ. ਰਾਕੇਸ਼ ਕੁਮਾਰ ਮਹਾਜਨ ਦੀ ਅਗਵਾਈ ਹੇਠ ਢੋਲਵਾਹਾ ਵਿਖੇ ਸਰਕਾਰੀ ਕਾਲਜ ਦਾ ਉਦਘਾਟਨ ਕਰਨ ਪਹੁੰਚੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਮਿਲਿਆ। ਇਸ ਮੌਕੇ ਤੇ ਉਨ੍ਹਾਂ ਨੂੰ ਪੰਜਾਬ ਅਤੇ ਚੰਡੀਗੜ੍ਹ ਦੇ ਕਾਲਜਾਂ ਅਤੇ ਯੂਨੀਵਰਸਿਟੀਆਂ ਦੇ ਅਧਿਆਪਕਾਂ ਲਈ ਯੂ ਜੀ ਸੀ ਦਾ ਸੱਤਵਾਂ ਤਨਖਾਹ ਕਮਿਸ਼ਨ ਲਾਗੂ ਕਰਨ ਦੀ ਮੰਗ ਕੀਤੀ। ਇਸ ਸਬੰਧੀ ਮੰਗ ਪੱਤਰ ਦਿੰਦੇ ਹੋਏ ਇਹ ਵੀ ਕਿਹਾ ਕੇਵਲ ਪੰਜਾਬ ਹੀ ਅਜਿਹਾ ਸੂਬਾ ਹੈ ਜਿੱਥੇ ਇਹ ਪੇ ਕਮਿਸ਼ਨ ਲਾਗੂ ਨਹੀਂ ਕੀਤਾ ਗਿਆ। ਉਨ੍ਹਾਂ ਮੁੱਖ ਮੰਤਰੀ ਕੋਲੋਂ ਡੀ ਲਿੰਕ ਕਰਨ ਸਬੰਧੀ ਫੈਸਲਾ ਵੀ ਵਾਪਿਸ ਲੈਣ ਦੀ ਮੰਗ ਕੀਤੀ ਅਤੇ ਇਸ ਬਾਰੇ ਮੁੱਖ ਮੰਤਰੀ ਨੇ ਭਰੋਸਾ ਦਿੱਤਾ ਕਿ ਅਗਲੀ ਕੈਬਨਿਟ ਮੀਟਿੰਗ ਵਿਚ ਇਸ ਸਬੰਧੀ ਫੈਸਲਾ ਕਰ  ਦਿੱਤਾ ਜਾਵੇਗਾ। ਇਸ ਮੌਕੇ ਪੀ ਸੀ ਸੀ ਟੀ ਯੂ ਮੈਂਬਰ ਪ੍ਰੋ ਗਿਰਿਸ਼ ਸ਼ਰਮਾ, ਪ੍ਰੋ ਤਰਸੇਮ ਲਾਲ ਆਦਿ ਵੀ ਹਾਜ਼ਰ ਸਨ।