Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਜ਼ਿਲ੍ਹਾ ਮੈਜਿਸਟਰੇਟ ਨੇ ਕੋਵਿਡ-19 ਦੇ ਮੱਦੇਨਜ਼ਰ ਪਾਬੰਦੀਆਂ ਦੇ ਹੁਕਮ ਕੀਤੇ ਜਾਰੀ

ਜ਼ਿਲ੍ਹਾ ਮੈਜਿਸਟਰੇਟ ਨੇ ਕੋਵਿਡ-19 ਦੇ ਮੱਦੇਨਜ਼ਰ ਪਾਬੰਦੀਆਂ ਦੇ ਹੁਕਮ ਕੀਤੇ ਜਾਰੀ

15 ਜਨਵਰੀ ਤੱਕ ਜ਼ਿਲ੍ਹੇ ਦੇ ਸਾਰੇ ਵਿਦਿਅਕ ਅਦਾਰੇ ਰਹਿਣਗੇ ਬੰਦ : ਅਪਨੀਤ ਰਿਆਤ
–ਰਾਤ 10 ਵਜੇ ਤੋਂ ਸਵੇਰੇ 5 ਵਜੇ ਤੱਕ ਰਹੇਗਾ ਨਾਈਟ ਕਰਫਿਊ

ਹੁਸ਼ਿਆਰਪੁਰ, 4 ਜਨਵਰੀ( ਚੌਧਰੀ) : ਕੋਵਿਡ-19 ਦੇ ਵੱਧ ਰਹੇ ਖਤਰੇ ਦੇ ਮੱਦੇਨਜ਼ਰ ਜ਼ਿਲ੍ਹਾ ਮੈਜਿਸਟਰੇਟ ਅਪਨੀਤ ਰਿਆਤ ਨੇ 15 ਜਨਵਰੀ 2022 ਤੱਕ ਜ਼ਿਲ੍ਹੇ ਵਿਚ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਜਾਰੀ ਹੁਕਮਾਂ ਅਨੁਸਾਰ ਜਨਤਕ ਥਾਵਾਂ ਤੇ ਕੰਮ ਵਾਲੀਆਂ ਥਾਵਾਂ ’ਤੇ ਮਾਸਕ ਪਹਿਨਣਾ ਲਾਜ਼ਮੀ ਕੀਤਾ ਗਿਆ ਹੈ। ਇਸੇ ਤਰ੍ਹਾਂ ਜਨਤਕ ਥਾਵਾਂ ’ਤੇ ਸਮਾਜਿਕ ਦੂਰੀ ਰੱਖਣ ਅਤੇ 6 ਫੁੱਟ ਦੀ ਦੂਰੀ ਰੱਖਣ ਸਬੰਧੀ ਹੁਕਮ ਦਿੱਤੇ ਗਏ ਹਨ।
ਜ਼ਿਲ੍ਹਾ ਮੈਜਿਸਟਰੇਟ ਵਲੋਂ ਧਾਰਾ 144 ਤਹਿਤ ਜਾਰੀ ਹੁਕਮਾਂ ਅਨੁਸਾਰ ਗੈਰ ਜ਼ਰੂਰੀ ਆਵਾਜਾਈ ’ਤੇ ਰਾਤ 10 ਵਜੇ ਤੋਂ ਸਵੇਰੇ 5 ਵਜੇ ਤੱਕ ਮਿਊਂਸਪਲ ਹੱਦ ਅੰਦਰ ਰੋਕ ਰਹੇਗੀ। ਜਦਕਿ ਜ਼ਰੂਰੀ ਗਤੀਵਿਧੀਆਂ, ਸਮਾਨ ਦੀ ਢੋਆ-ਢੁਆਈ, ਸਰਕਾਰੀ ਕੰਮਕਾਜ, ਇੰਡਸਟਰੀ, ਪ੍ਰਾਈਵੇਟ ਅੇਤ ਸਰਕਾਰੀ ਦਫ਼ਤਰਾਂ ਵਿਚ ਸ਼ਿਫਟਾਂ ਵਿਚ ਕੰਮ ਕਰਨ ਵਾਲੇ ਕਰਮਚਾਰੀਆਂ ਆਦਿ ਨੂੰ ਆਗਿਆ ਹੋਵੇਗੀ। ਇਸੇ ਤਰ੍ਹਾਂ ਬੱਸਾਂ, ਟਰੇਨਾਂ ਤੇ ਹਵਾਈ ਜਹਾਜ਼ ਤੋਂ ਉਤਰ ਕੇ ਆਪਣੇ ਘਰ ਜਾਣ ਦੀ ਆਗਿਆ ਵੀ ਇਸ ਸਮੇਂ ਦੌਰਾਨ ਹੋਵੇਗੀ।
ਜ਼ਿਲ੍ਹਾ ਮੈਜਿਸਟਰੇਟ ਨੇ ਅਪਨੀਤ ਰਿਆਤ ਨੇ ਜ਼ਿਲ੍ਹੇ ਦੇ ਸਾਰੇ ਵਿਦਿਅਕ ਅਦਾਰੇ ਸਕੂਲ, ਕਾਲਜ, ਯੂਨੀਵਰਸਿਟੀਆਂ, ਕੋਚਿੰਗ ਸੰਸਥਾਵਾਂ ਆਦਿ ਨੂੰ ਵੀ ਬੰਦ ਰੱਖਣ ਦੀ ਹਦਾਇਤ ਕੀਤੀ ਗਈ ਹੈ ਜਦਕਿ ਆਨਲਾਈਨ ਤਰੀਕੇ ਨਾਲ ਪੜ੍ਹਾਈ ਜਾਰੀ ਰਹੇਗੀ। ਉਨ੍ਹਾਂ ਦੱਸਿਆ ਕਿ ਮੈਡੀਕਲ ਤੇ ਨਰਸਿੰਗ ਕਾਲਜ ਪਹਿਲਾਂ ਦੀ ਤਰ੍ਹਾਂ ਆਮ ਵਾਂਗ ਕੰਮ ਕਰਨਗੇ। ਇਸੇ ਤਰ੍ਹਾਂ ਬਾਰੇ ਬਾਰ, ਸਿਨੇਮਾ, ਮਲਟੀਪਲੈਕਸ, ਮਾਲ, ਰੈਸਟੋਰੈਂਟ, ਸਪਾਅ, ਮਿਊਜ਼ਿਅਮ, ਚਿੜੀਆਘਰ ਨੂੰ 50 ਪ੍ਰਤੀਸ਼ਤ ਸਮਰੱਥਾ ਨਾਲ ਖੋਲ੍ਹਣ ਦੀ ਆਗਿਆ ਹੋਵੇਗੀ ਬਸ਼ਰਤੇ ਸਾਰੇ ਸਟਾਫ਼ ਦੀ ਪੂਰੀ ਤਰ੍ਹਾਂ ਨਾਲ ਵੈਕਸੀਨੇਟਿਡ ਹੋਵੇ। ਰਾਸ਼ਟਰੀ, ਅੰਤਰ ਰਾਸ਼ਟਰੀ ਖੇਡ ਮੁਕਾਬਲਿਆਂ ਦੀ ਤਿਆਰੀ ਕਰ ਰਹੇ ਖਿਡਾਰੀਆਂ ਤੋਂ ਇਲਾਵਾ ਹੋਰ ਸਾਰਿਆਂ ਲਈ ਸਪੋਰਟਸ ਕੰਪਲੈਕਸ, ਸਟੇਡੀਅਮ, ਸਵੀਮਿੰਗ ਪੂਲ, ਜਿੰਮ ਵੀ ਬੰਦ ਰਹਿਣਗੇ ਅਤੇ ਦਰਸ਼ਕਾਂ ’ਤੇ ਵੀ ਰੋਕ ਰਹੇਗੀ। ਏ.ਸੀ. ਬੱਸਾਂ 50 ਪ੍ਰਤੀਸ਼ਤ ਸਮਰੱਥਾਂ ਨਾਲ ਚੱਲ ਸਕਣਗੀਆਂ, ਸਰਕਾਰੀ-ਪ੍ਰਾਈਵੇਟ ਦਫ਼ਤਰਾਂ, ਉਦਯੋਗਾਂ, ਕੰਮਕਾਜ ਵਾਲੇ ਸਥਾਨਾਂ ’ਤੇ ਪੂਰੀ ਤਰ੍ਹਾਂ ਵੈਕਸੀਨੇਟਿਡ ਸਟਾਫ਼ ਨੂੰ ਆਉਣ ਦੀ ਆਗਿਆ ਦਿੱਤੀ ਜਾਵੇਗੀ।
ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਸਰਕਾਰੀ ਜਾਂ ਪ੍ਰਾਈਵੇਟ ਸੰਸਥਾਵਾਂ ’ਤੇ ਕੋਈ ਵੀ ਸੇਵਾ ਉਸ ਵਿਅਕਤੀ ਨੂੰ ਮਿਲੇਗੀ, ਜਿਸ ਨੇ ਮਾਸਕ ਪਹਿਨਿਆ ਹੋਵੇਗਾ। ਬਾਕੀ ਸਾਰੇ ਵਿਭਾਗ ਵੀ ਕੋਵਿਡ ਪ੍ਰੋਟੋਕਾਲ ਦੀ ਸਖਤੀ ਨਾਲ ਪਾਲਣਾ ਯਕੀਨੀ ਬਣਾਉਣਗੇ। ਉਨ੍ਹਾਂ ਕਿਹਾ ਕਿ ਕੇਂਦਰ ਅਤੇ ਰਾਜ ਸਰਕਾਰ ਵਲੋਂ ਕੋਵਿਡ-19 ਸਬੰਧੀ ਜਾਰੀ ਕੀਤੇ ਗਏ ਸਿਹਤ ਨਿਰਦੇਸ਼ਾਂ ਦੀ ਪਾਲਣਾ ਜਿਵੇਂ ਕਿ ਦੋ ਗਜ਼ ਦੀ ਸਮਾਜਿਕ ਦੂਰੀ, ਮਾਸਕ ਪਹਿਨਣਾ ਯਕੀਨੀ ਬਣਾਇਆ ਜਾਵੇਗਾ ਅਤੇ ਜਨਤਕ ਥਾਵਾਂ ’ਤੇ ਥੁੱਕਣ ਵਾਲਿਆਂ ਖਿਲਾਫ਼ ਸਖਤੀ ਅਪਨਾਈ ਜਾਵਗੀ। ਉਨ੍ਹਾਂ ਕਿਹਾ ਕਿ ਇਨ੍ਹਾਂ ਹਦਾਇਤਾਂ ਦੀ ਉਲੰਘਣਾ ਕਰਨ ਵਾਲੇ ਖਿਲਾਫ਼ ਆਪਦਾ ਪ੍ਰਬੰਧਨ ਐਕਟ 2005 ਦੀ ਧਾਰਾ 188 ਦੇ ਸੈਕਸ਼ਨ 51 ਤੋਂ 60 ਤਹਿਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਉਨ੍ਹਾਂ ਸਮੂਹ ਐਸ.ਡੀ.ਐਮਜ਼ ਤੇ ਡੀ.ਐਸ.ਪੀਜ਼ ਨੂੰ ਜਾਰੀ ਹਦਾਇਤਾਂ ਦੀ ਸਖਤੀ ਨਾਲ ਪਾਲਣਾ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ।