Prime Punjab Times

Latest news
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 150 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ ਸੰਜੀਵ ਅਰੋੜਾ ਨੇ ਲਿਵਾਸਾ ਹਸਪਤਾਲ ਵਿਖੇ ਐਡਵਾਂਸਡ ਰੇਡੀਏਸ਼ਨ ਓਨਕੋਲੋਜੀ ਸੈਂਟਰ ਦਾ ਉਦਘਾਟਨ ਕੀਤਾ  ਖ਼ਾਲਸਾ ਕਾਲਜ ਵਿਖੇ 'ਗ੍ਰੀਨ ਭਾਰਤ ਪ੍ਰੋਜੈਕਟ' ਅਧੀਨ ਜਾਗਰੂਕਤਾ ਲੈਕਚਰ ਕਰਵਾਇਆ ਗਿਆ CM ਮਾਨ ਦੀ ਟਾਂਡਾ ਉੜਮੁੜ ਫੇਰੀ ਦੌਰਾਨ ਪੁਲਿਸ ਪ੍ਰਸ਼ਾਸਨ ਨੇ  ਜ਼ਿਲ੍ਹਾ ਵਾਈਸ ਪ੍ਰਧਾਨ ਪ੍ਰਿੰਸ ਪਲਿਆਲ ਨੂੰ ਥਾਣਾ ਗੜਦੀਵਾਲ... ਭਗਵਾਨ ਪਰਸ਼ੁਰਾਮ ਜਯੰਤੀ ਧੂਮਧਾਮ ਨਾਲ ਮਨਾਉਣ ਦਾ ਫੈਸਲਾ, ਬ੍ਰਾਹਮਣ ਸਭਾ ਦੀ ਵਿਸ਼ੇਸ਼ ਮੀਟਿੰਗ ਵਿੱਚ ਮਹੱਤਵਪੂਰਨ ਫੈਸਲੇ CM ਮਾਨ 15 ਅਪ੍ਰੈਲ ਨੂੰ ਉੜਮੁੜ ਹਲਕੇ ‘ਚ ਕਰੋੜਾਂ ਰੁਪਏ ਦੇ ਵਿਕਾਸ ਕਾਰਜਾਂ ਦੀ ਕਰਨਗੇ ਸ਼ੁਰੂਆਤ—ਜਸਵੀਰ ਸਿੰਘ ਰਾਜਾ ਗਿੱਲ ਨਸ਼ੀਲੀਆਂ ਗੋਲੀਆਂ ਸਮੇਤ ਇੱਕ ਨੌਜਵਾਨ ਆਇਆ ਪੁਲਿਸ ਅੜਿੱਕੇ ਬਟਾਲਾ ਰੇਲਵੇ ਸਟੇਸ਼ਨ ‘ਤੇ ਸੇਵਾ ਦੀ ਮਿਸਾਲ: 50 ਲੋੜਵੰਦਾਂ ਨੂੰ ਪੈਨਸ਼ਨਾਂ ਵੰਡੀਆਂ, ਛਬੀਲ ਦਾ ਸ਼ਾਨਦਾਰ ਆਗਾਜ਼ ਭਾਜਪਾ ਆਗੂ ਸੰਜੀਵ ਮਨਹਾਸ ਦੇ ਪਿਤਾ ਬਲਬੀਰ ਸਿੰਘ ਦੀ ਅੰਤਿਮ ਅਰਦਾਸ ਮੌਕੇ ਧਾਰਮਿਕ ,ਸਮਾਜਿਕ ਅਤੇ ਰਾਜਨੀਤਿਕ ਹਸਤੀਆਂ ਨੇ ਕ... DAV ਪਬਲਿਕ ਸਕੂਲ ਗੜਦੀਵਾਲਾ ਵਿਖੇ ਵਿਸਾਖੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ
ADVERTISEMENT
You are currently viewing ਹਲਕਾ ਸ੍ਰੀ ਹਰਗੋਬਿੰਦਪੁਰ ਵਿੱਚ ਸ਼ਾਨਦਾਰ ਜਿੱਤ ਹਾਸਲ ਕਰੇਗੀ : ਹਰਵਿੰਦਰਪਾਲ ਸ਼ਾਹਬਾਦ

ਹਲਕਾ ਸ੍ਰੀ ਹਰਗੋਬਿੰਦਪੁਰ ਵਿੱਚ ਸ਼ਾਨਦਾਰ ਜਿੱਤ ਹਾਸਲ ਕਰੇਗੀ : ਹਰਵਿੰਦਰਪਾਲ ਸ਼ਾਹਬਾਦ

ਬਟਾਲਾ, 5 ਜਨਵਰੀ  (ਅਵਿਨਾਸ਼ ਸ਼ਰਮਾ ) : ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਸੀਨੀਅਰ ਕਾਂਗਰਸੀ ਆਗੂ ਇੰਜੀਨੀਅਰ ਹਰਵਿੰਦਰਪਾਲ ਸਿੰਘ ਸ਼ਾਹਬਾਦ ਨੇ ਕਿਹਾ ਹੈ ਕਿ ਕਾਂਗਰਸ ਪਾਰਟੀ ਦੀ ਸਰਕਾਰ ਨੇ ਲੋਕਾਂ ਦੇ ਹਿੱਤ ਵਿੱਚ ਵੱਡੇ ਫੈਸਲੇ ਕਰਕੇ ਇੱਕ ਫਿਰ ਸੂਬੇ ਵਿਚ ਸਰਕਾਰ ਬਣਾਉਣ ਦਾ ਮੁੱਢ ਬੰਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅਗਾਮੀ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਪਾਰਟੀ ਵੱਡੇ ਫਰਕ ਨਾਲ ਜਿੱਤ ਦਰਜ ਕਰਕੇ ਪੂਰਨ ਬਹੁਮਤ ਨਾਲ ਸਰਕਾਰ ਬਣਾਵੇਗੀ।

ਹਲਕਾ ਸ੍ਰੀ ਹਰਗੋਬਿੰਦਪੁਰ ਦੀ ਗੱਲ ਕਰਦਿਆਂ ਇੰਜੀਨੀਅਰ ਹਰਵਿੰਦਰਪਾਲ ਸਿੰਘ ਸ਼ਾਹਬਾਦ ਨੇ ਕਿਹਾ ਕਿ ਬੀਤੇ ਦਿਨੀਂ ਪ੍ਰਤਾਪ ਸਿੰਘ ਬਾਜਵਾ ਨੇ ਸ੍ਰੀ ਹਰਗੋਬਿੰਦਪੁਰ ਵਿਖੇ ਹਲਕੇ ਦੇ ਵਰਕਰਾਂ ਨਾਲ ਮੀਟਿੰਗ ਕੀਤੀ ਸੀ ਅਤੇ ਸਾਰੇ ਹੀ ਆਗੂਆਂ ਨੇ ਪ੍ਰਤਾਪ ਸਿੰਘ ਬਾਜਵਾ ਦੀ ਅਗਵਾਈ ਹੇਠ ਚੱਲਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪ੍ਰਤਾਪ ਸਿੰਘ ਬਾਜਵਾ ਵੱਲੋਂ ਸ੍ਰੀ ਹਰਗੋਬਿੰਦਪੁਰ ਦੇ ਵਰਕਰਾਂ ਦੀ ਬਾਂਹ ਫੜ੍ਹਨ ’ਤੇ ਸਮੂਹ ਵਰਕਰ ਪਹਿਲਾਂ ਨਾਲੋਂ ਵੀ ਉਤਸ਼ਾਹਤ ਤੇ ਦ੍ਰਿੜ ਇਰਾਦੇ ਨਾਲ ਪਾਰਟੀ ਦੇ ਨਾਲ ਖੜ੍ਹੇ ਹਨ। ਉਨ੍ਹਾਂ ਕਿਹਾ ਕਿ ਪ੍ਰਤਾਪ ਸਿੰਘ ਬਾਜਵਾ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਹਲਕਾ ਸ੍ਰੀ ਹਰਗੋਬਿੰਦਪੁਰ ਵਿੱਚ ਸ਼ਾਨਦਾਰ ਜਿੱਤ ਹਾਸਲ ਕਰੇਗੀ।

ਇੰਜੀ: ਸ਼ਾਹਬਾਦ ਨੇ ਕਿਹਾ ਕਿ ਉਨ੍ਹਾਂ ਵੱਲੋਂ ਹਲਕੇ ਦੇ ਪਿੰਡਾਂ ਵਿੱਚ ਮੀਟਿੰਗਾਂ ਕਰਕੇ ਕਾਂਗਰਸ ਪਾਰਟੀ ਦੀਆਂ ਨੀਤੀਆਂ ਅਤੇ ਪ੍ਰੋਗਰਾਮਾਂ ਤੋਂ ਲੋਕਾਂ ਨੂੰ ਜਾਣੂ ਕਰਵਾਇਆ ਜਾ ਰਿਹਾ ਹੈ ਅਤੇ ਲੋਕਾਂ ਵੱਲੋਂ ਵੀ ਉਨ੍ਹਾਂ ਨੂੰ ਭਰਵਾਂ ਸਹਿਯੋਗ ਅਤੇ ਸਮਰਥਨ ਮਿਲ ਰਿਹਾ ਹੈ। ਇੰਜੀ: ਸ਼ਾਹਬਾਦ ਨੇ ਕਿਹਾ ਕਿ ਉਸਨੇ ਹਲਕਾ ਸ੍ਰੀ ਹਰਗੋਬਿੰਦਪੁਰ ਤੋਂ ਕਾਂਗਰਸ ਪਾਰਟੀ ਦੀ ਟਿਕਟ ਲਈ ਅਪਲਾਈ ਕੀਤਾ ਹੋਇਆ ਹੈ ਅਤੇ ਉਨ੍ਹਾਂ ਨੂੰ ਪੂਰੀ ਆਸ ਹੈ ਕਿ ਪਾਰਟੀ ਦੇੇ ਵੱਡੇ ਆਗੂਆਂ ਦੇ ਅਸ਼ੀਰਵਾਦ ਸਦਕਾ ਉਨ੍ਹਾਂ ਨੂੰ ਟਿਕਟ ਜਰੂਰ ਮਿਲੇਗੀ ਅਤੇ ਉਹ ਸ੍ਰੀ ਹਰਗੋਬਿੰਦਪੁਰ ਸੀਟ ਜਿੱਤ ਕੇ ਪਾਰਟੀ ਦਾ ਝੰਡਾ ਬੁਲੰਦ ਕਰਨਗੇ।

error: copy content is like crime its probhihated