ਗੜ੍ਹਦੀਵਾਲਾ 5 ਜਨਵਰੀ (ਚੌਧਰੀ) : ਸ੍ਰੋਮਣੀ ਅਕਾਲੀ ਦਲ ਦੇ ਯੂਥ ਪ੍ਰਧਾਨ ਸ਼ੈਂਕੀ ਕਲਿਆਣ ਅਤੇ ਰੋਸ਼ਨ ਰੋਸ਼ੀ ਦੀ ਅਗਵਾਈ ਹੇਠ ਗੜ੍ਹਦੀਵਾਲਾ ਵਿਖੇ ਵਰਕਰਾਂ ਦੀ ਅਹਿਮ ਮੀਟਿੰਗ ਹੋਈ। ਜਿਸ ਵਿੱਚ ਜਿਲਾ ਯੂਥ ਪ੍ਰਧਾਨ ਵਰਿੰਦਰਜੀਤ ਸਿੰਘ ਸੋਨੂੰ ਟੇਰਕਿਆਣਾ ਵਿਸ਼ੇਸ਼ ਤੌਰ ਤੇ ਹਾਜਰ ਹੋਏ। ਇਸ ਮੌਕੇ ਪੁਸ਼ਪ ਭਾਰਗਵ ਨੂੰ ਜਿਲ੍ਹਾ ਯੂਥ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਅਤੇ ਸਿਰੋਪਾ ਭੇਂਟ ਕਰ ਸਨਮਾਨਿਤ ਕੀਤਾ। ਇਸ ਨਵ ਨਿਯੁਕਤ ਜਿਲਾ ਯੂਥ ਮੀਤ ਪ੍ਰਧਾਨ ਪੁਸ਼ਪ ਭਾਰਗਵ ਨੇ ਕਿਹਾ ਕਿ ਪਾਰਟੀ ਵਲੋਂ ਸੌਂਪੀ ਗਈ ਜਿੰਮੇਵਾਰੀ ਨੂੰ ਪੂਰੀ ਮੇਹਨਤ ਅਤੇ ਤਨਦੇਹੀ ਨਾਲ ਨਿਭਾਵਾਂਗਾ। ਇਸ ਮੌਕੇ ਅਕਾਲੀ ਦਲ ਦੇ ਜਿਲਾ ਵਾਇਸ ਪ੍ਰਧਾਨ ਸ਼ੁਭਮ ਸਹੋਤਾ, ਕੁਲਦੀਪ ਸਿੰਘ ਲਾਡੀ ਬੁੱਟਰ, ਲਖਵਿੰਦਰ ਸਿੰਘ ਰਿਆੜ, ਰੋਹਿਤ, ਅਰੁਣ ਗੁਪਤਾ, ਗੁਪਤਾ ਇੱਟਾਂ ਵਾਲੇ, ਚਰਨਜੀਤ ਸਿੰਘ, ਗੁਰਸ਼ਮਿੰਦਰ ਸਿੰਘ ਰੰਮੀ, ਆਦੇਸ਼ ਗੁਪਤਾ, ਸੇਵਾ ਸਿੰਘ, ਬਲਕਾਰ ਸਿੰਘ, ਯੂਥ ਪ੍ਰਧਾਨ ਗੁਰਦੀਪ ਸਿੰਘ, ਕੁਲਦੀਪ ਸਿੰਘ ਬਿੱਟੂ, ਸਰਬਜੀਤ ਸਿੰਘ, ਸੋਨੂੰ, ਨਰਿੰਦਰ ਸਿੰਘ ਆਦਿ ਸ਼ਾਮਲ ਸਨ।
ਸ਼ੋ੍ਮਣੀ ਅਕਾਲੀ ਦਲ ਵਲੋਂ ਪੁਸ਼ਪ ਭਾਰਗਵ ਜਿਲਾ ਯੂਥ ਮੀਤ ਪ੍ਰਧਾਨ ਨਿਯੁਕਤ
- Post published:January 5, 2022
You Might Also Like
ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ
BREAKING ਗੜ੍ਹਦੀਵਾਲਾ : ਅਣਪਛਾਤੇ ਚੋਰਾਂ ਵਲੋਂ ਇੱਕ ਹੀ ਰਾਤ ਚ ਗੁਰੂ ਘਰ ਸਮੇਤ 4 ਦੁਕਾਨਾਂ ਦੇ ਤੋੜੇ ਤਾਲੇ, ਲੱਖਾਂ ਦਾ ਨੁਕਸਾਨ ਹੋਣ ਦਾ ਅਨੁਮਾਨ..
1005 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਚਾਰ ਔਰਤਾਂ ਪੁਲਿਸ ਵਲੋਂ ਗ੍ਰਿਫਤਾਰ
ਭਾਖੜਾ ਬਿਆਸ ਮੈਨੇਜਮੈਂਟ ਬੋਰਡ ਤਲਵਾੜਾ ਬੀਬੀਐਮਬੀ ਹਸਪਤਾਲ ਵਿੱਚ ਦਿਲ ਦੇ ਰੋਗਾਂ ਦੀ ਜਾਂਚ ਲਈ ਮੁਫਤ ਕੈਂਪ ਦਾ ਆਯੋਜਨ







