Prime Punjab Times

Latest news
ਬੰਦੀ ਸਿੰਘਾਂ ਦੀ ਰਿਹਾਈ ਲਈ ਸੰਪੂਰਨ ਪੰਜਾਬ ਬੰਦ ਦੇ ਸੱਦੇ ਨੂੰ ਮਿਲਿਆ ਦਸੂਹਾ 'ਚ ਭਰਵਾਂ ਹੁੰਗਾਰਾ ਡਾ.ਉਬਰਾਏ ਨੇ ਦੁਬਈ ਚ ਮੌਤ ਦੇ ਮੂੰਹ ਵਿੱਚ ਗਏ ਨੌਜਵਾਨ ਦੇ ਪਰਿਵਾਰ ਦੀ ਸਾਰ ਲਈ DAV ਪਬਲਿਕ ਸਕੂਲ ਦੇ ਵਿਦਿਆਰਥੀ ਦਿਲਕਸ਼ ਸਿੰਘ ਨੇ ਜ਼ਿਲ੍ਹਾ ਪੱਧਰੀ ਕਿਕ ਬਾਕਸਿੰਗ ਮੁਕਾਬਲੇ 'ਚ ਜਿੱਤਿਆ ਕਾਂਸੇ ਮੈਡਲ ਖ਼ਾਲਸਾ ਕਾਲਜ ਵਿਖੇ "ਇਮਰਜਿੰਗ ਟੈਕਨਾਲੋਜੀ ਐਂਡ ਦਾ ਫਿਊਚਰ ਆਫ਼ ਆਈਟੀ” ਵਿਸ਼ੇ ’ਤੇ ਸੈਮੀਨਾਰ ਕਰਵਾਇਆ ਪੈਨਸ਼ਨ ਕੋਈ ਖੈਰਾਤ ਨਹੀਂ ,ਮੁਲਾਜ਼ਮਾਂ ਦਾ ਹੱਕ ਹੈ - ਆਗੂ ਆਈ.ਕੇ.ਜੀ. ਪੰਜਾਬ ਟੈਕਨੀਕਲ ਯੂਨੀਵਰਸਿਟੀ ਵੱਲੋਂ ਦਾਖਲਿਆਂ ਦੀ ਆਖਰੀ ਮਿਤੀ 'ਚ ਵਾਧਾ, ਵਿਦਿਆਰਥੀਆਂ ਲਈ ਸੁਨਹਿਰੀ ਮੌਕਾ - ... ਸ਼੍ਰੀ ਅਚਲੇਸ਼ਵਰ ਧਾਮ ਵਿੱਚ ਹਰਿਨਾਮ ਸੰਕੀਰਤਨ ਮਹਾਕੁੰਭ ਦਾ ਸ਼ਾਨਦਾਰ ਸਮਾਪਨ.. ਘੰਟਿਆਂ ਬੱਧੀ ਹੋਈ ਮੂਸਲਾਧਾਰ ਬਾਰਿਸ਼ ਕਾਰਨ ਤਹਿਸੀਲ ਦਸੂਹਾ ਹੋਈ ਹਾਲੋ ਬੇਹਾਲ ਖ਼ਾਲਸਾ ਕਾਲਜ ਵਿਖੇ ‘ਸੋਮਨਾਥ ਸੰਵਾਦ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ ਖਾਦਾਂ ਦੀ ਟੈਗਿੰਗ ਰੋਕਣ ਤੇ ਕਿਸਾਨਾਂ ਨੂੰ ਨਿਰਵਿਘਨ ਸਪਲਾਈ ਲਈ ਹੈਲਪਲਾਈਨ ਨੰਬਰ ਜਾਰੀ
ADVERTISEMENT
You are currently viewing ਤਹਿਸੀਲਦਾਰ ਵੱਲੋਂ ਕਰੋਨਾਂ ਦੀ ਹਦਾਇਤਾਂ ਦੀ ਪਾਲਣਾ ਕਰਨ ਲਈ ਕੀਤੀ ਰੇਸਟੋਰੈਂਟ ਅਤੇ ਹੋਟਲਾਂ ਦੀ ਚੈਕਿੰਗ

ਤਹਿਸੀਲਦਾਰ ਵੱਲੋਂ ਕਰੋਨਾਂ ਦੀ ਹਦਾਇਤਾਂ ਦੀ ਪਾਲਣਾ ਕਰਨ ਲਈ ਕੀਤੀ ਰੇਸਟੋਰੈਂਟ ਅਤੇ ਹੋਟਲਾਂ ਦੀ ਚੈਕਿੰਗ

ਪਠਾਨਕੋਟ 8 ਜਨਵਰੀ (ਅਵਿਨਾਸ਼ ਸ਼ਰਮਾ) ਪਿਛਲੇ ਕਰੀਬ ਦੋ ਸਾਲ ਕਰੋਨਾਂ ਦੀ ਮਹਾਂਮਾਰੀ ਨਾਲ ਹਰ ਇੱਕ ਵਰਗ ਦਾ ਜਨ ਜੀਵਨ ਪ੍ਰਭਾਵਿਤ ਹੋਇਆ ਹੈ ਪਰ ਲੋਕਾਂ ਦੇ ਸਹਿਯੋਗ ਨਾਲ ਕਰੋਨਾ ਮਹਾਂਮਾਰੀ ਦੀ ਪਹਿਲੀ ਅਤੇ ਦੂਸਰੀ ਲਹਿਰ ਤੇ ਕਾਬੂ ਪਾਇਆ ਗਿਆ। ਇਕ ਵਾਰ ਫਿਰ ਕਰੋਨਾ ਦੀ ਦਸਤਕ ਹੋਈ ਹੈ ਜਿਸ ਤੇ ਜਿੱਤ ਪਾਉਂਣ ਲਈ ਜਿਲ੍ਹਾ ਪ੍ਰਸਾਸਨ ਵੱਲੋਂ ਸਾਰੇ ਪ੍ਰਬੰਧ ਕੀਤੇ ਗਏ ਹਨ ਅਤੇ ਲੋਕਾਂ ਨੂੰ ਸਾਵਧਾਨੀਆਂ ਵੀ ਰੱਖਣ ਲਈ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਜਿਸ ਅਧੀਨ ਜਿਲ੍ਹਾ ਪ੍ਰਸਾਸਨ ਵੱਲੋਂ ਸਖਤੀ ਨਾਲ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਹੋਟਲ, ਰੇਸਟੋਰੈਂਟ ਆਦਿ ਤੇ ਕੰਮ ਕਰਨ ਵਾਲੇ ਸਟਾਫ ਨੂੰ ਕਰੋਨਾ ਤੋਂ ਬਚਾਓ ਲਈ ਪਹਿਲੀਆਂ ਦੋ ਖੁਰਾਕਾ ਲੱਗੀਆਂ ਹੋਣੀਆਂ ਚਾਹੀਦੀਆਂ ਹਨ ਅਤੇ ਜਾਂ ਕਰੋਨਾਂ ਤੋਂ ਬਚਾਓ ਲਈ ਪਹਿਲੀ ਖੁਰਾਕ ਕਰੀਬ ਚਾਰ ਹਫਤੇ ਪਹਿਲਾਂ ਲੱਗੀ ਹੋਣੀ ਚਾਹੀਦੀ ਹੈ।

ਉਪਰੋਕਤ ਆਦੇਸਾਂ ਤੋਂ ਬਾਅਦ ਸ੍ਰੀ ਸੰਯਮ ਅਗਰਵਾਲ ਡਿਪਟੀ ਕਮਿਸਨਰ ਪਠਾਨਕੋਟ ਦੇ ਆਦੇਸਾਂ ਅਨੁਸਾਰ ਸੁਕਰਵਾਰ ਦੇਰ ਰਾਤ ਪਠਾਨਕੋਟ ਦੇ ਹੋਟਲ ਅਤੇ ਰੇਸਟੋਰੈਂਟ ਦੀ ਚੈਕਿੰਗ ਕੀਤੀ ਗਈ ਜਿਸ ਦੋਰਾਨ ਸਾਰੇ ਸਟਾਫ ਨੂੰ ਕਰੋਨਾਂ ਤੋਂ ਬਚਾਓ ਲਈ ਟੀਕਾਕਰਨ ਦੀ ਰਿਪੋਰਟ ਦੀ ਜਾਂਚ ਕੀਤੀ ਗਈ। ਹੋਟਲਾਂ ਅਤੇ ਰੇਸਟੋਰੈਂਟ ਵਿੱਚ ਸੈਨੀਟਾਈਜਰ, ਥਰਮੋਸਕੈਨਰ ਦੀ ਚੈਕਿੰਗ ਕੀਤੀ ਗਈ ਅਤੇ ਸਾਰੇ ਸਟਾਫ ਦੇ ਮਾਸਕ ਲੱਗੇ ਹੋਏ ਹਨ ਇਸ ਦੀ ਚੈਕਿੰਗ ਕੀਤੀ ਗਈ।
ਜਾਣਕਾਰੀ ਦਿੰਦਿਆਂ ਸ. ਲੱਕਸਮਣ ਸਿੰਘ ਤਹਿਸੀਲਦਾਰ ਪਠਾਨਕੋਟ ਨੇ ਦੱਸਿਆ ਕਿ ਡਿਪਟੀ ਕਮਿਸਨਰ ਪਠਾਨਕੋਟ ਸ੍ਰੀ ਸੰਯਮ ਅਗਰਵਾਲ ਦੇ ਆਦੇਸਾਂ ਅਨੁਸਾਰ ਗਰੀਨ ਹੋਟਲ, ਸਕੂਟਰ ਹੋਟਲ ਅਤੇ ਮੌਨਕੀ ਕਲੱਬ ਆਦਿ ਦੀ ਚੈਕਿੰਗ ਕੀਤੀ ਗਈ। ਜਿਸ ਦੋਰਾਨ ਸਭ ਠੀਕ ਪਾਇਆ ਗਿਆ। ਉਨ੍ਹਾਂ ਕਿਹਾ ਕਿ ਕਰੋਨਾ ਨੂੰ ਲੈ ਕੇ ਪਹਿਲਾਂ ਹੀ ਸਾਰੇ ਹੋਟਲ, ਰੇਸਟੋਰੈਂਟ ਆਦਿ ਦੇ ਮਾਲਕਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਕਰੋਨਾਂ ਤੋਂ ਬਚਾਓ ਲਈ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਅਜਿਹੇ ਚੈਕਿੰਗ ਅਭਿਆਨ ਲਗਾਤਾਰ ਜਾਰੀ ਰਹਿਣਗੇ ਅਤੇ ਜੋ ਵੀ ਕਰੋਨਾਂ ਦੀਆਂ ਹਦਾਇਤਾਂ ਦੀ ਉਲੰਘਣਾ ਕਰਦਾ ਪਾਇਆ ਜਾਂਦਾ ਹੈ ਤਾਂ ਉਨ੍ਹਾਂ ਤੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਆਓ ਸਾਰੇ ਮਿਲ ਕੇ ਸਹਿਯੋਗ ਕਰੀਏ ਅਤੇ ਅਪਣੇ ਆਪ ਨੂੰ ਅਤੇ ਅਪਣੇ ਪਰਿਵਾਰ ਨੂੰ ਸੁਰੱਖਿਅਤ ਰੱਖੀਏ।