Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing *ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਠੇਕਾ ਕਾਮੇ ਪਿਛਲੇ ਦੋ ਮਹੀਨਿਆਂ ਤੋਂ ਤਨਖ਼ਾਹਾ ਨੂੰ ਤਰਸੇ*

*ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਠੇਕਾ ਕਾਮੇ ਪਿਛਲੇ ਦੋ ਮਹੀਨਿਆਂ ਤੋਂ ਤਨਖ਼ਾਹਾ ਨੂੰ ਤਰਸੇ*

*ਵਿਭਾਗ ਦੇ ਵਧੀਕ ਵਿੱਤ ਸਕੱਤਰ ਕੋਲ ਤਨਖਾਹਾਂ ਲਈ ਫੰਡ ਮੁਕਿਆ*

ਹੁਸ਼ਿਆਰਪੁਰ 8 ਜਨਵਰੀ (ਬਿਊਰੋ ) ਅੱਜ ਜਲ ਸਪਲਾਈ ਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ ਜਿਲਾ ਹੁਸ਼ਿਆਰਪੁਰ ਵਲੋਂ ਜਿਲ੍ਹਾ ਪ੍ਰਧਾਨ ਦਰਸ਼ਵੀਰ ਸਿੰਘ ਰਾਣਾ ਅਤੇ ਜਿਲ੍ਹਾ ਜਰਨਲ ਸਕੱਤਰ ਕੁਲਦੀਪ ਸਿੰਘ ਰਾਣਾ ਵਲੋ ਪ੍ਰੈਸ ਬਿਆਨ ਜਾਰੀ ਕਰਦਿਆਂ ਦੱਸਿਆ ਕਿ ਜਲ ਸਪਲਾਈ ਵਿਭਾਗ ਵਿੱਚ ਪਿਛਲੇ ਲੰਮੇ ਸਮੇਂ ਤੋਂ ਸੇਵਾਵਾਂ ਨਿਭਾ ਰਹੇ ਇਨਲਿਸਟਮੈਟ ਠੇਕਾ ਵਰਕਰਾਂ ਨੂੰ ਪਿਛਲੇ ਦੋ ਮਹੀਨਿਆਂ ਤੋਂ ਤਨਖ਼ਾਹਾ ਨਹੀ ਮਿਲੀਆਂ ਹਨ ਜਿਸ ਕਾਰਨ ਉਹਨਾਂ ਦੇ ਘਰਾਂ ਦੇ ਚੁੱਲ੍ਹੇ ਠੰਡੇ ਹੋ ਗਏ ਹਨ।ਇਸ ਸਬੰਧੀ ਜਥੇਬੰਦੀ ਵਲੋ ਵਿਭਾਗ ਦੀ ਉਚ ਮੈਨੇਜਮੈਂਟ ਨਾਲ ਗੱਲ ਬਾਤ ਕੀਤੀ ਗਈ ਤਾ ਉਹਨਾ ਵਲੋ ਦੱਸਿਆ ਗਿਆ ਕਿ ਵਿੱਤ ਵਿਭਾਗ ਕੋਲੋ ਤਨਖਾਹਾਂ ਦੇ ਫੰਡ ਸਬੰਧੀ ਮੰਗ ਕੀਤੀ ਹੋਈ ਹੈ ਪਰ ਇਕ ਮਹੀਨੇ ਤੋਂ ਵਿੱਤ ਵਿਭਾਗ ਕੋਲੋ ਫੰਡ ਦੀ ਮੰਗ ਕਰ ਰਹੇ ਹਨ ਪਰ ਹਜੇ ਤੱਕ ਫੰਡ ਨਹੀ ਭੇਜੇ ਜਾ ਰਹੇ ਜਿਸ ਕਾਰਨ ਤਨਖਾਹਾਂ ਲੇਟ ਹੋ ਰਹੀਆਂ ਹਨ।ਇਸ ਤੋ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ਦਾ ਸਾਫ ਪਤਾ ਚਲਦਾ ਹੈ ਕਿ ਇਹ ਗੱਲਾਂ ਨਾਲ ਹੀ ਹੱਲ ਕਰਦੀ ਹੈ ਜਮੀਨੀ ਪੱਧਰ ਤੇ ਕੁਝ ਵੀ ਨਹੀ ਦਿਸ ਰਿਹਾ।ਇਸ ਲਈ ਜੇਕਰ ਜਲਦ ਹੀ ਸਰਕਾਰ ਨੇ ਤਨਖਾਹ ਦੇ ਫੰਡ ਜਾਰੀ ਨਹੀ ਕੀਤੇ ਤਾ ਜਥੇਬੰਦੀ ਸ਼ੰਗਰਸ਼ ਕਰੇਗੀ ਜਿਸ ਦੀ ਸਾਰੀ ਜਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ।