Prime Punjab Times

Latest news
ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ...
ADVERTISEMENT
You are currently viewing ਐਸ ਆਈ ਬਲਵਿੰਦਰ ਸਿੰਘ ਨੇ ਬਤੌਰ ਥਾਣਾ ਮੁਖੀ ਗੜਦੀਵਾਲਾ ਵਜੋਂ ਚਾਰਜ ਸੰਭਾਲਿਆ

ਐਸ ਆਈ ਬਲਵਿੰਦਰ ਸਿੰਘ ਨੇ ਬਤੌਰ ਥਾਣਾ ਮੁਖੀ ਗੜਦੀਵਾਲਾ ਵਜੋਂ ਚਾਰਜ ਸੰਭਾਲਿਆ

ਗੜ੍ਹਦੀਵਾਲਾ 9 ਜਨਵਰੀ (ਚੌਧਰੀ / ਯੋਗੇਸ਼ ਗੁਪਤਾ) : ਅੱਜ ਐਸ ਆਈ ਬਲਵਿੰਦਰ ਸਿੰਘ ਨੇ ਬਤੌਰ ਥਾਣਾ ਮੁਖੀ ਗੜਦੀਵਾਲਾ ਵਜੋਂ ਚਾਰਜ ਸੰਭਾਲਿਆ ਹੈ।ਇਸ ਤੋਂ ਪਹਿਲਾਂ ਇਹ ਪੁਲਿਸ ਲਾਇਨ ਤੈਨਾਤ ਸਨ। ਚਾਰਜ ਸੰਭਾਲਦਿਆਂ ਥਾਣਾ ਮੁਖੀ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੀਆਂ ਮੁਸ਼ਕਲਾਂ ਨੂੰ ਬੇਝਿਜਕ ਸਾਡੇ ਨਾਲ ਸਾਾਂਝੀਆਂ ਕਰ ਸਕਦੇ ਹਨ ਅਤੇ ਉਹ ਇਹਨਾਂ ਮੁਸ਼ਕਿਲਾਂ ਨੂੰ ਹੱਲ ਕਰਨ ਲਈ ਹਮੇਸ਼ਾ ਵਚਨਬੱਧ ਹਨ। ਉਨ੍ਹਾਂ ਨੇ ਨਸ਼ਾ ਵਿਰੋਧੀ ਅਨਸਰਾਂ ਨੂੰ ਤਾੜਨਾ ਲਾਉਂਦੇ ਹੋਏ ਕਿਹਾ ਕਿ ਉਨਾਂ ਨੂੰ ਕਿਸੇ ਵੀ ਕੀਮਤ ‘ਤੇ ਬਖਸ਼ਿਆ ਨਹੀਂ ਜਾਵੇਗਾ।ਇਸ ਮੌਕੇ ਐਸ ਆਈ ਬਲਵਿੰਦਰ ਸਿੰਘ ਨੇ ਪੱਤਰਕਾਰਾਂ ਅਤੇ ਲੋਕਾਂ ਨੂੰ ਸਹਿਯੋਗ ਦੀ ਅਪੀਲ ਕਰਦਿਆਂ ਕਿਹਾ ਕਿ ਉਹ ਗੜ੍ਹਦੀਵਾਲਾ ਥਾਣੇ ਅਧੀਨ ਹਰ ਤਰਾਂ ਦੀਆਂ ਸਮੱਸਿਆਵਾਂ ਨੂੰ ਦੂਰ ਕਰਨ ਲਈ ਪਹਿਲ ਦੇ ਅਧਾਰ ਤੇ ਕੋਸ਼ਿਸ਼ ਕਰਨਗੇ।ਉਨ੍ਹਾਂ ਕਿਹਾ ਕਿ  ਵਿਧਾਨ ਸਭਾ ਚੋਣਾਂ ਦੇ ਚਲਦਿਆਂ ਚੌਣ ਕਮਿਸ਼ਨ ਵਲੋਂ ਚੌਣ ਜਾਬਤਾ ਲੱਗਾ ਦਿੱਤਾ ਗਿਆ ਹੈ।ਜਿਸ ਦੇ ਮੱਦੇਨਜ਼ਰ ਚੌਣ ਕਮਿਸ਼ਨ ਅਤੇ ਜਿਲਾ ਪ੍ਰਸ਼ਾਸਨ ਵਲੋਂ ਗਾਈਡਲਾਈਨ ਅਤੇ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਇਹਨਾਂ ਗਾਈਡਲਾਈਨ ਅਤੇ ਹਦਾਇਤਾਂ ਦੀ ਉਲੰਘਣਾ ਕਰਨ ਵਾਲਿਆਂ ਤੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਅੰਤ ਵਿੱਚ ਕਿਹਾ ਕਿ ਉਹ ਲੋਕਾਂ ਦੀ ਰਖਵਾਲੀ ਲਈ ਹਮੇਸ਼ਾ ਤਤਪਰ ਰਹਿਣਗੇ।