Prime Punjab Times

Latest news
ਸਸਸਸ ਡੱਫਰ ਦੇ ਦੋ ਅਧਿਆਪਕਾਂ ਨੂੰ ਬੈਸਟ ਟੀਚਰ ਅਵਾਰਡ-2026 ਨਾਲ ਕੀਤਾ ਸਨਮਾਨਿਤ पंजाब के होशियारपुर जिले के सहायक प्रशिक्षण केंद्र  बी. एस. एफ. खारकान कैंप में 128 कांस्टेबल (ट्रेड... ਨੌਜਵਾਨ ਨੂੰ ਗੋ+ਲੀ ਲੱਗਣ ਨਾਲ ਇਲਾਕੇ ਚ ਫੈਲੀ ਸਨਸਨੀ,ਹਾਲਤ ਗੰ+ਭੀ+ਰ, ਅੰਮ੍ਰਿਤਸਰ ਰੈਫਰ ਹੁਸ਼ਿਆਰਪੁਰ ਦਿਹਾਤੀ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਮਿਨਹਾਸ ਵਲੋਂ 10 ਮੰਡਲ ਪ੍ਰਧਾਨ ਨਿਯੁਕਤ,ਗੜ੍ਹਦੀਵਾਲਾ ਮੰਡਲ ਦੀ... KMS ਕਾਲਜ ਵਿਖੇ ‘ਫੈਸ਼ਨ ਇੱਕ ਸਮਾਜਿਕ ਅਤੇ ਵਾਤਾਵਰਣਕ ਸੰਕਟ’ ਵਿਸ਼ੇ ’ਤੇ ਇੱਕ ਰੋਜ਼ਾ ਵਰਕਸ਼ਾਪ ਦਾ ਆਯੋਜਨ  ਬਲਾਕ ਭੁੰਗਾ ਵਿਖੇ ਪੰਚਾਇਤ ਸਕੱਤਰਾਂ ਨੇ ਤਨਖਾਹ ਨਾ ਮਿਲਣ ਕਰਕੇ ਦਿੱਤਾ ਧਰਨਾ ਹਿੰਦ ਕਮਿਊਨਿਸਟ ਪਾਰਟੀ ਮਾਰਕਸਵਾਦੀ ਤਹਿਸੀਲ ਦਸੂਹਾ ਦੀ ਹੋਈ ਮੀਟਿੰਗ बिट्टू के काफिले को लेकर हंगामा, साढ़े तीन घंटे तनावपूर्ण रहा माहौल ਖ਼ਾਲਸਾ ਕਾਲਜ ਵਿਖੇ ਪੁਸਤਕ ਪੜ੍ਹਨ ਅਤੇ ਰਿਵਿਊ ਗਤੀਵਿਧੀ ਕਰਵਾਈ ਗਈ ਝੋਨੇ ਦੀ ਖਰੀਦ 1 ਅਕਤੂਰ ਤੋਂ, ਮੰਡੀਆਂ ‘ਚ ਲੋੜੀਂਦੇ ਪ੍ਰਬੰਧ ਮੁਕੰਮਲ : ਡਿਪਟੀ ਕਮਿਸ਼ਨਰ
ADVERTISEMENT
You are currently viewing ਵਿਧਾਨ ਸਭਾ ਚੋਣਾਂ ਸੁਚਾਰੂ ਢੰਗ ਨਾਲ ਕਰਵਾਉਣ ਲਈ ਨਾ ਛੱਡੀ ਜਾਵੇ ਕੋਈ ਕਮੀ : ਅਪਨੀਤ ਰਿਆਤ

ਵਿਧਾਨ ਸਭਾ ਚੋਣਾਂ ਸੁਚਾਰੂ ਢੰਗ ਨਾਲ ਕਰਵਾਉਣ ਲਈ ਨਾ ਛੱਡੀ ਜਾਵੇ ਕੋਈ ਕਮੀ : ਅਪਨੀਤ ਰਿਆਤ

ਜ਼ਿਲ੍ਹਾ ਚੋਣ ਅਫ਼ਸਰ ਨੇ ਜ਼ਿਲ੍ਹੇ ਦੇ ਸਮੂਹ ਰਿਟਰਨਿੰਗ ਅਫ਼ਸਰਾਂ ਤੇ ਪੁਲਿਸ ਅਫ਼ਸਰਾਂ ਨੂੰ ਕੀਤੀਆਂ ਹਦਾਇਤਾਂ
ਰਿਟਰਨਿੰਗ ਅਫ਼ਸਰਾਂ ਤੇ ਡੀ.ਐਸ.ਪੀਜ਼ ਨੂੰ ਆਪਸੀ ਤਾਲਮੇਲ ਬਣਾ ਕੇ ਚੋਣ ਪ੍ਰਕ੍ਰਿਆ ਸੰਪਨ ਕਰਵਾਉਣ ਦੇ ਦਿੱਤੇ ਨਿਰਦੇਸ਼
ਕਿਹਾ, ਸਾਰੇ ਵਿਧਾਨ ਸਭਾ ਹਲਕਿਆਂ ਵਿਚ ਚੋਣ ਜ਼ਾਬਤਾ ਤੇ ਕੋਵਿਡ ਤੋਂ ਬਚਾਅ ਸਬੰਧੀ ਨਿਯਮਾਂ ਦੀ ਪਾਲਣਾ ਬਣਾਈ ਜਾਵੇ ਯਕੀਨੀ
ਜ਼ਿਲ੍ਹਾ ਚੋਣ ਅਫ਼ਸਰ ਤੇ ਐਸ.ਐਸ.ਪੀ. ਨੇ ਸਾਂਝੇ ਤੌਰ ’ਤੇ ਗਿਣਤੀ ਕੇਂਦਰਾਂ ਦਾ ਦੌਰਾ ਕਰਕੇ ਲਿਆ ਜਾਇਜ਼ਾ

ਹੁਸ਼ਿਆਰਪੁਰ, 9 ਜਨਵਰੀ(ਬਿਊਰੋ) : ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਜ਼ਿਲ੍ਹੇ ਦੇ ਸਾਰੇ ਰਿਟਰਨਿੰਗ ਅਫ਼ਸਰਾਂ ਤੇ ਪੁਲਿਸ ਅਫ਼ਸਰਾਂ ਨੂੰ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਵਿਧਾਨ ਸਭਾ ਚੋਣਾਂ ਸੁਚਾਰੂ ਢੰਗ ਨਾਲ ਕਰਵਾਉਣ ਲਈ ਕੋਈ ਕਮੀ ਨਹੀਂ ਰਹਿਣੀ ਚਾਹੀਦੀ ਅਤੇ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਚੋਣਾਂ ਸਬੰਧੀ ਸਾਰੀ ਜ਼ਰੂਰੀ ਪ੍ਰਕ੍ਰਿਆ ਯਕੀਨੀ ਬਣਾਈ ਜਾਵੇ, ਤਾਂ ਜੋ ਵਿਧਾਨ ਸਭਾ ਚੋਣਾਂ ਸਫ਼ਲਤਾਪੂਰਵਕ ਸੰਪਨ ਕਰਵਾਈਆਂ ਜਾ ਸਕਣ। ਇਸ ਦੌਰਾਨ ਉਨ੍ਹਾਂ ਨਾਲ ਐਸ.ਐਸ.ਪੀ. ਕੁਲਵੰਤ ਸਿੰਘ ਹੀਰ ਵੀ ਮੌਜੂਦ ਸਨ। ਮੀਟਿੰਗ ਤੋਂ ਬਾਅਦ ਜ਼ਿਲ੍ਹਾ ਚੋਣ ਅਫ਼ਸਰ ਤੇ ਐਸ.ਐਸ.ਪੀ. ਵਲੋਂ ਸਾਂਝੇ ਤੌਰ ’ਤੇ ਚੋਣਾਂ ਲਈ ਬਣਾਏ ਜਾਣ ਵਾਲੇ ਗਿਣਤੀ ਕੇਂਦਰਾਂ ਰਿਆਤ-ਬਾਹਰਾ ਇੰਸਟੀਚਿਊਟ ਤੇ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰ ਦਾ ਵੀ ਦੌਰਾ ਕਰਕੇ ਰਿਟਰਨਿੰਗ ਅਫ਼ਸਰਾਂ ਨੂੰ ਉਚਿਤ ਦਿਸ਼ਾ-ਨਿਰਦੇਸ਼ ਦਿੱਤੇ ਗਏ।
ਜ਼ਿਲ੍ਹਾ ਚੋਣ ਅਫ਼ਸਰ ਨੇ ਮੀਟਿੰਗ ਦੌਰਾਨ ਰਿਟਰਨਿੰਗ ਅਫ਼ਸਰਾਂ ਤੇ ਡੀ.ਐਸ.ਪੀਜ਼ ਨੂੰ ਆਪਸੀ ਤਾਲਮੇਲ ਬਣਾ ਕੇ ਕੰਮ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਚੋਣਾ ਨਿਰਪੱਖ ਤੇ ਪਾਰਦਰਸ਼ੀ ਤਰੀਕੇ ਨਾਲ ਕਰਵਾਉਣ ਲਈ ਸਾਰੇ ਚੋਣ ਅਧਿਕਾਰੀ ਗੰਭੀਰਤਾ ਨਾਲ ਆਪਣੀ ਜ਼ਿੰਮੇਵਾਰੀ ਨਿਭਾਉਣ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੁਲਿਸ ਤੇ ਸਿਵਲ ਪ੍ਰਸ਼ਾਸਨ ਵਿਚ ਆਪਸੀ ਤਾਲਮੇਲ ਬਹੁਤ ਜ਼ਰੂਰੀ ਹੈ ਤਾਂ ਹੀ ਜ਼ਿਲ੍ਹੇ ਵਿਚ ਚੋਣਾਂ ਸਫ਼ਲਤਾਪੂਰਵਕ ਸੰਪਨ ਕਰਵਾਈਆਂ ਜਾ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਸਾਰੇ ਵਿਧਾਨ ਸਭਾ ਹਲਕਿਆਂ ਵਿਚ ਆਦਰਸ਼ ਚੋਣ ਜ਼ਾਬਤਾ ਤੇ ਕੋਵਿਡ-19 ਤੋਂ ਬਚਾਅ ਸਬੰਧੀ ਹਦਾਇਤਾਂ ਦੀ ਪੂਰੀ ਪਾਲਣਾ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਫਲਾਇੰਗ ਸੁਕੈਅਡ ਦੀਆਂ ਟੀਮਾਂ ਕਾਰਜਸ਼ੀਲ ਹੋ ਗਈਆਂ ਹਨ ਅਤੇ ਇਹ ਟੀਮਾਂ 24 ਘੰਟੇ ਤਾਇਨਾਤ ਰਹਿੰਦੇ ਹੋਏ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਦਾ ਕੋਈ ਵੀ ਮਾਮਲਾ ਸਾਹਮਣੇ ਆਉਣ ਤੇ ਜਲਦ ਕਾਰਵਾਈ ਨੂੰ ਅਮਲ ਵਿਚ ਲਿਆਉਣਗੀਆਂ।
ਇਸ ਮੌਕੇ ਵਿਧਾਨ ਸਭਾ ਹਲਕਾ ਸ਼ਾਮਚੁਰਾਸੀ ਦੇ ਰਿਟਰਨਿੰਗ ਅਫ਼ਸਰ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਹਿਮਾਂਸ਼ੂ ਜੈਨ, ਵਿਧਾਨ ਸਭਾ ਹਲਕਾ ਚੱਬੇਵਾਲ ਦੇ ਰਿਟਰਨਿੰਗ ਅਫ਼ਸਰ ਵਧੀਕ ਡਿਪਟੀ ਕਮਿਸ਼ਨਰ (ਜ) ਸੰਦੀਪ ਸਿੰਘ, ਵਿਧਾਨ ਸਭਾ ਹਲਕਾ ਉੜਮੁੜ ਦੇ ਰਿਟਰਨਿੰਗ ਅਫ਼ਸਰ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਦਰਬਾਰਾ ਸਿੰਘ, ਵਿਧਾਨ ਸਭਾ ਹਲਕਾ ਮੁਕੇਰੀਆਂ ਦੇ ਰਿਟਰਨਿੰਗ ਅਫ਼ਸਰ ਐਸ.ਡੀ.ਐਮ. ਕੰਵਲਜੀਤ ਸਿੰਘ, ਵਿਧਾਨ ਸਭਾ ਹਲਕਾ ਦਸੂਹਾ ਦੇ ਰਿਟਰਨਿੰਗ ਅਫ਼ਸਰ ਐਸ.ਡੀ.ਐਮ. ਰਣਦੀਪ ਸਿੰਘ ਹੀਰ, ਵਿਧਾਨ ਸਭਾ ਹਲਕਾ ਹੁਸ਼ਿਆਰਪੁਰ ਦੇ ਰਿਟਰਨਿੰਗ ਅਫ਼ਸਰ ਐਸ.ਡੀ.ਐਮ. ਸ਼ਿਵਰਾਜ ਸਿੰਘ ਬੱਲ, ਵਿਧਾਨ ਸਭਾ ਹਲਕਾ ਗੜ੍ਹਸ਼ੰਕਰ ਦੇ ਰਿਟਰਨਿੰਗ ਅਫ਼ਸਰ ਐਸ.ਡੀ.ਐਮ. ਅਰਵਿੰਦ ਕੁਮਾਰ ਤੋਂ ਇਲਾਵਾ ਹੋਰ ਸਿਵਲ ਤੇ ਪੁਲਿਸ ਅਧਿਕਾਰੀ ਵੀ ਮੌਜੂਦ ਸਨ।