Prime Punjab Times

Latest news
ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ...
ADVERTISEMENT
You are currently viewing ਬਾਬਾ ਦੀਪ ਸਿੰਘ ਸੇਵਾ ਸੋਸਾਇਟੀ ਗੜਦੀਵਾਲਾ ਨੇ 72 ਵੇਂ ਮਹੀਨਾਵਾਰ ਰਾਸ਼ਨ ਵੰਡ ਸਮਾਗਮ ਦੌਰਾਨ 300 ਦੇ ਕਰੀਬ ਲੋੜਵੰਦਾਂ ਨੂੰ ਵੰਡਿਆ ਰਾਸ਼ਣ

ਬਾਬਾ ਦੀਪ ਸਿੰਘ ਸੇਵਾ ਸੋਸਾਇਟੀ ਗੜਦੀਵਾਲਾ ਨੇ 72 ਵੇਂ ਮਹੀਨਾਵਾਰ ਰਾਸ਼ਨ ਵੰਡ ਸਮਾਗਮ ਦੌਰਾਨ 300 ਦੇ ਕਰੀਬ ਲੋੜਵੰਦਾਂ ਨੂੰ ਵੰਡਿਆ ਰਾਸ਼ਣ

ਗੜ੍ਹਦੀਵਾਲਾ  10 ਜਨਵਰੀ (ਚੌਧਰੀ) : ਬਾਬਾ ਦੀਪ ਸਿੰਘ ਸੇਵਾ ਦਲ ਅਤੇ ਵੈਲਫੇਅਰ ਸੁਸਾਇਟੀ ਗੜਦੀਵਾਲਾ ਵੱਲੋਂ ਆਪਣੇ ਸਮਾਜ ਭਲਾਈ ਦੇ ਕਾਰਜਾਂ ਨੂੰ ਅੱਗੇ ਵਧਾਉਂਦੇ ਅੱਜ 72 ਵਾਂ ਮਹੀਨਾਵਾਰ ਰਾਸ਼ਨ ਵੰਡ ਸਮਾਰੋਹ ਕਰਵਾਇਆ ਗਿਆ।ਇਸ ਸਮਾਗਮ ਦੌਰਾਨ ਸੁਸਾਇਟੀ  ਵੱਲੋਂ ਲਗਭਗ 300 ਦੇ ਕਰੀਬ ਵਿਧਵਾ ਔਰਤਾਂ, ਅਨਾਥ ਬੱਚਿਆਂ,ਬਜੁਰਗ ਅਤੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਗਿਆ। ਇਸ ਮੌਕੇ ਤੇ ਵੀਰ ਹਰਜੀਤ ਸਿੰਘ ਕਨੇਡਾ, ਰਾਜ ਸਿੰਘ ਅਮਰੀਕਾ ਵਿਸ਼ੇਸ਼ ਤੌਰ ਤੇ ਹਾਜਰ ਹੋਏ ਜੋ ਪਿਛਲੇ ਲੰਮੇ ਸਮੇਂ ਤੋਂ ਇਸ ਰਾਸ਼ਣ ਵੰਡ ਸਮਾਰੋਹ ਵਿਚ ਹਿੱਸਾ ਪਾਉਂਦੇ ਹਨ ਅਤੇ ਇਨ੍ਹਾਂ ਦੇ ਸਹਿਯੋਗ ਨਾਲ ਹੀ ਲਗਾਤਾਰ ਇਹ ਰਾਸ਼ਣ ਵੰਡ ਸਮਾਰੋਹ ਜਾਰੀ ਹੈ। ਇਸ ਮੌਕੇ ਸੁਸਾਇਟੀ ਦੇ ਸੇਵਾਦਾਰ ਮਨਜੋਤ ਸਿੰਘ ਤਲਵੰਡੀ ਨੇ ਐਨ ਆਰ ਆਈ ਵੀਰਾਂ ਗੁਰਿੰਦਰ ਸਿੰਘ ਮੈਲਬੋਰਨ,ਸਾਬੀ ਪੰਡੋਰੀ ਨਿਊਜ਼ੀਲੈਂਡ,ਜਗਜੀਤ ਸਿੰਘ ਅਮਰੀਕਾ ਤੇ ਮੈਲਬੋਰਨ ਦੀਆਂ ਸੰਗਤ, ਭੈਣ ਨਰਿੰਦਰ ਕੌਰ, ਦੀਪਕ ਕੁਮਾਰ ਨੌਰਵੇ ਦਾ ਧੰਨਵਾਦ ਕੀਤਾ ਜੋ ਸੋਸਾਇਟੀ ਵਲੋਂ ਚੱਲ ਰਹੇ ਨਿਰੰਤਰ ਸਮਾਗਮਾਂ ਵਿਚ ਅਪਣਾ ਯੋਗਦਾਨ ਪਾਉਂਦੇ ਹਨ। ਇਸ ਮੌਕੇ ਸਰਬਤ ਦਾ ਭਲਾ ਸੇਵਾ ਸੋਸਾਇਟੀ ਤੋਂ ਭਾਈ ਦਵਿੰਦਰ ਸਿੰਘ ਮੂਨਕ ਐਨ ਆਈ ਆਰ ਵੀਰ ਪਰਮਿੰਦਰ ਸਿੰਘ ਇਸ ਸਮਾਗਮ ਵਿੱਚ ਉਚੇਚੇ ਤੌਰ ਤੇ ਹਾਜਰ ਹੋਏ। ਇਸ ਮੌਕੇ ਸੁਸਾਇਟੀ ਦੇ ਕੈਸ਼ੀਅਰ ਪਰਸ਼ੋਤਮ ਸਿੰਘ,ਮਨਿੰਦਰ ਸਿੰਘ ਸਹੋਤਾ, ਮਨਪ੍ਰੀਤ ਸਿੰਘ,ਗੁਰਿੰਦਰ ਸਿੰਘ,ਬਲਜੀਤ ਸਿੰਘ, ਜਸਪ੍ਰੀਤ ਸਿੰਘ, ਪ੍ਰਿੰਸ ਕੁਮਾਰ ਸਮੇਤ ਸੁਸਾਇਟੀ ਦੇ ਹੋਰ ਮੈਂਬਰ ਹਾਜਰ ਸਨ।