Prime Punjab Times

Latest news
ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫਰੰਟ ਵੱਲੋਂ ਪੈਨਸ਼ਨਰਾਂ ਦੀਆਂ ਲਟਕਦੀਆਂ ਮੰਗਾਂ ਸਬੰਧੀ ਸੌਂਪਿਆ ਗਿਆ ਮੰਗ ਪੱਤਰ ਆਮ ਆਦਮੀ ਕਲੀਨਿਕ ਕਪਾਹਟ ਅਤੇ ਉਥੇ ਚੱਲ ਰਹੇ ਗਰਭਵਤੀ ਅਤੇ ਬੱਚਿਆਂ ਦੇ ਟੀਕਾਕਰਣ ਦੀ ਅਚਨਚੇਤ ਚੈਕਿੰਗ “ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਨਾਲ ਫੈਸ਼ਨ ਡਿਜ਼ਾਇਨਿੰਗ ਵਿਭਾਗ ਦੀ ਵਿਦਿਆਰਥਣ ਜਸਦੀਪ ਕੌਰ ਸਨਮਾਨਿਤ, ਸਿ... ਫਲੈਗ ਮਾਰਚ ਦੌਰਾਨ ਜਲੰਧਰ ਰੋਡ ‘ਤੇ ਗੋਲੀਬਾਰੀ, ਹੋਟਲ ਬਾਹਰ ਖੜ੍ਹੀਆਂ ਗੱਡੀਆਂ ਦੇ ਸ਼ੀਸ਼ੇ ਟੁੱਟੇ ਸਰਹੱਦੀ ਖੇਤਰ ਕਲਾਨੌਰ ਦੇ ਨਿੱਜੀ ਹਸਪਤਾਲ ’ਚ ਧਮਾਕਾ, ਐਸਐਸਪੀ ਗੁਰਦਾਸਪੁਰ ਮੌਕੇ ’ਤੇ ਪਹੁੰਚੇ ਡਿਪਟੀ ਕਮਿਸ਼ਨਰ ਵਲੋਂ ਸ.ਬਹਾਦਰ ਅਮੀਂ ਚੰਦ ਸੋਨੀ ਆਰਮਡ ਫੋਰਸਿਸ ਪ੍ਰੈਪਰੇਟਰੀ ਸੰਸਥਾ ਬਜਵਾੜਾ ਨੂੰ ਜਲਦ ਮੁਕੰਮਲ ਕਰਨ ਦੀ ਲ... ਨਗਰ ਕੌਂਸਲ ਸ਼ਾਮਚੁਰਾਸੀ ਦੀ ਹਦੂਦ ਅੰਦਰ 14 ਜੂਨ ਤੱਕ ਹਥਿਆਰ ਲੈ ਕੇ ਚੱਲਣ 'ਤੇ ਪੂਰਨ ਪਾਬੰਦੀ ਚੋਣਾਂ 'ਚ ਜਿੱਤੇ ਕਾਂਗਰਸ ਦੇ ਉਮੀਦਵਾਰ ਦੇ ਪਤੀ ਭੁਲਾ ਰਾਣਾ ਤੇ ਜਾਨ+ਲੇਵਾ ਹ+ਮ+ਲਾ... ਸ਼ਹੀਦ ਏਐਸਆਈ ਜੋਗਾ ਸਿੰਘ ਦੇ ਪਰਿਵਾਰ ਨਾਲ ਬੀਜੇਪੀ ਆਗੂਆਂ ਨੇ ਕੀਤਾ ਦੁੱਖ ਸਾਂਝਾ KMS ਕਾਲਜ ਵੱਲੋਂ “ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਦੀ ਸ਼ੁਰੂਆਤ
ADVERTISEMENT
You are currently viewing ਵਿਧਾਨ ਸਭਾ ਚੋਣਾਂ ’ਚ ਚੋਣ ਕਮਿਸ਼ਨ ਨੇ ਉਮੀਦਵਾਰਾਂ ਦੇ ਖਰਚਿਆਂ ਦੀ ਸੀਮਾ ਵਧਾ ਕੇ 40 ਲੱਖ ਰੁਪਏ ਕੀਤੀ : ਹਿਮਾਂਸ਼ੂ ਜੈਨ

ਵਿਧਾਨ ਸਭਾ ਚੋਣਾਂ ’ਚ ਚੋਣ ਕਮਿਸ਼ਨ ਨੇ ਉਮੀਦਵਾਰਾਂ ਦੇ ਖਰਚਿਆਂ ਦੀ ਸੀਮਾ ਵਧਾ ਕੇ 40 ਲੱਖ ਰੁਪਏ ਕੀਤੀ : ਹਿਮਾਂਸ਼ੂ ਜੈਨ

ਨੋਡਲ ਅਧਿਕਾਰੀ ਐਕਸਪੈਂਡੀਚਰ ਮਾਨੀਟਰਿੰਗ ਨੇ ਅਕਾਊਂਟ ਟੀਮ ਤੇ ਸਹਾਇਕ ਖਰਚਾ ਅਬਜ਼ਰਵਰਾਂ ਨੂੰ ਦਿੱਤੀ ਟਰੇਨਿੰਗ

ਹੁਸ਼ਿਆਰਪੁਰ, 10 ਜਨਵਰੀ(ਬਿਊਰੋ) : ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ)-ਕਮ-ਨੋਡਲ ਅਫ਼ਸਰ ਐਕਸਪੈਂਡੀਚਰ ਮਾਨੀਟਰਿੰਗ ਹਿਮਾਂਸ਼ੂ ਜੈਨ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵਲੋਂ ਆਗਾਮੀ ਵਿਧਾਨ ਸਭਾ ਚੋਣਾਂ-2022 ਦੌਰਾਨ ਚੋਣਾਂ ਲੜ੍ਹਨ ਵਾਲੇ ਉਮੀਦਵਾਰਾਂ ਦੇ ਖਰਚਿਆਂ ’ਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਕਮਿਸ਼ਨ ਵਲੋਂ ਹਾਲ ਹੀ ਵਿਚ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਵਿਚ ਉਮੀਦਵਾਰ ਦੇ ਖਰਚੇ ਦੀ ਸੀਮਾ ਵਧਾ ਕੇ ਵੱਧ ਤੋਂ ਵੱਧ 40 ਲੱਖ ਰੁਪਏ ਕਰ ਦਿੱਤੀ ਹੈ। ਇਸ ਤੋਂ ਵੱਧ ਖਰਚਾ ਕਰਨ ’ਤੇ ਉਮੀਦਵਾਰ ਖਿਲਾਫ਼ ਨਿਯਮਾਂ ਮੁਤਾਬਕ ਕਾਰਵਾਈ ਕੀਤੀ ਜਾ ਸਕਦੀ ਹੈ। ਉਹ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਅਕਾਊਂਟ ਟੀਮਾਂ ਤੇ ਸਹਾਇਕ ਖਰਚਾ  ਅਬਜ਼ਰਵਰਾਂ ਨੂੰ ਟਰੇਨਿੰਗ ਦੇਣ ਦੌਰਾਨ ਸੰਬੋਧਨ ਕਰ ਰਹੇ ਸਨ। ਉਨ੍ਹਾਂ ਦੱਸਿਆ ਕਿ ਉਮੀਦਵਾਰਾਂ ਵਲੋਂ ਕੀਤੇ ਜਾਣ ਵਾਲੇ ਖਰਚੇ ’ਤੇ ਨਿਗਰਾਨੀ ਰੱਖਣ ਲਈ ਜਿਥੇ ਚੋਣ ਕਮਿਸ਼ਨ ਵਲੋਂ ਵਿਸ਼ੇਸ਼ ਖਰਚਾ ਅਬਜ਼ਰਵਰ ਭੇਜੇ ਜਾਣਗੇ, ਉਥੇ ਸਥਾਨਕ ਪੱਧਰ ’ਤੇ ਵੀ ਟੀਮਾਂ ਗਠਿਤ ਕੀਤੀਆਂ ਗਈਆਂ ਹਨ।
ਨੋਡਲ ਅਫ਼ਸਰ ਹਿਮਾਂਸ਼ੂ ਜੈਨ ਨੇ ਇਸ ਦੌਰਾਨ ਚੋਣ ਸਟਾਫ਼ ਨੂੰ ਚੋਣਾਂ ਦੌਰਾਨ ਰਾਜਨੀਤਿਕ ਦਲਾਂ ਦੇ ਖਰਚਿਆਂ ਦੇ ਰਿਕਾਰਡ ਨੂੰ ਮੇਨਟੇਨ ਕਰਨ ਸਬੰਧੀ ਹਦਾਇਤ ਦਿੰਦੇ ਹੋਏ ਦੱਸਿਆ ਕਿ ਜ਼ਿਲ੍ਹਾ ਪੱਧਰ ’ਤੇ ਚੋਣਾਂ ਦੇ ਖਰਚਿਆਂ ਦੀ ਨਿਗਰਾਨੀ ਲਈ ਜ਼ਿਲ੍ਹਾ ਪੱਧਰੀ ਐਕਸਪੈਂਡੀਚਰ ਮਾਨੀਟਰਿੰਗ ਟੀਮ ਸਥਾਪਿਤ ਕੀਤੀ ਗਈ ਹੈ। ਉਨ੍ਹਾਂ ਟਰੇਨਿੰਗ ਦੌਰਾਨ ਟੀਮ ਮੈਂਬਰਾਂ ਨੂੰ ਆਦਰਸ਼ ਚੋਣ ਜ਼ਾਬਤੇ ਸਬੰਧੀ ਧਿਆਨ ਵਿਚ ਰੱਖਣ ਵਾਲੇ ਨੁਕਤੇ ਤੇ ਨਿਯਮਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਨਿਰਦੇਸ਼ ਦਿੱਤੇ ਕਿ ਰਾਜਨੀਤਿਕ ਪਾਰਟੀਆਂ ਦੇ ਖਰਚੇ ਦੀ ਨਿਗਰਾਨੀ ਸਬੰਧੀ ਬਣਾਈਆਂ ਗਈਆਂ ਕਮੇਟੀਆਂ ਆਪਣਾ ਕੰਮ ਨਿਰਪੱਖ ਤੇ ਤਨਦੇਹੀ ਨਾਲ ਕਰਨ। ਉਨ੍ਹਾਂ ਚੋਣ ਸਟਾਫ਼ ਦਾ ਹੌਂਸਲਾ ਵਧਾਉਂਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਮਾਣ ਮਹਿਸੂਸ ਕਰਨਾ ਚਾਹੀਦਾ ਹੈ ਕਿ ਉਹ ਚੋਣ ਪ੍ਰਕਿਰਿਆ ਦਾ ਹਿੱਸਾ ਬਣ ਰਹੇ ਹਨ। ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਆਪਸੀ ਤਾਲਮੇਲ ਅਤੇ ਯੋਜਨਾਬੱਧ ਤਰੀਕੇ ਨਾਲ ਡਿਊਟੀ ਨਿਭਾਉਣ। ਇਸ ਮੌਕੇ ਤਹਿਸੀਲਦਾਰ ਚੋਣਾਂ ਹਰਮਿੰਦਰ ਸਿੰਘ, ਕਾਨੂੰਗੋ ਦੀਪਕ ਕੁਮਾਰ ਵੀ ਮੌਜੂਦ ਸਨ।

error: copy content is like crime its probhihated