Prime Punjab Times

Latest news
ਸਸਸਸ ਡੱਫਰ ਦੇ ਦੋ ਅਧਿਆਪਕਾਂ ਨੂੰ ਬੈਸਟ ਟੀਚਰ ਅਵਾਰਡ-2026 ਨਾਲ ਕੀਤਾ ਸਨਮਾਨਿਤ पंजाब के होशियारपुर जिले के सहायक प्रशिक्षण केंद्र  बी. एस. एफ. खारकान कैंप में 128 कांस्टेबल (ट्रेड... ਨੌਜਵਾਨ ਨੂੰ ਗੋ+ਲੀ ਲੱਗਣ ਨਾਲ ਇਲਾਕੇ ਚ ਫੈਲੀ ਸਨਸਨੀ,ਹਾਲਤ ਗੰ+ਭੀ+ਰ, ਅੰਮ੍ਰਿਤਸਰ ਰੈਫਰ ਹੁਸ਼ਿਆਰਪੁਰ ਦਿਹਾਤੀ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਮਿਨਹਾਸ ਵਲੋਂ 10 ਮੰਡਲ ਪ੍ਰਧਾਨ ਨਿਯੁਕਤ,ਗੜ੍ਹਦੀਵਾਲਾ ਮੰਡਲ ਦੀ... KMS ਕਾਲਜ ਵਿਖੇ ‘ਫੈਸ਼ਨ ਇੱਕ ਸਮਾਜਿਕ ਅਤੇ ਵਾਤਾਵਰਣਕ ਸੰਕਟ’ ਵਿਸ਼ੇ ’ਤੇ ਇੱਕ ਰੋਜ਼ਾ ਵਰਕਸ਼ਾਪ ਦਾ ਆਯੋਜਨ  ਬਲਾਕ ਭੁੰਗਾ ਵਿਖੇ ਪੰਚਾਇਤ ਸਕੱਤਰਾਂ ਨੇ ਤਨਖਾਹ ਨਾ ਮਿਲਣ ਕਰਕੇ ਦਿੱਤਾ ਧਰਨਾ ਹਿੰਦ ਕਮਿਊਨਿਸਟ ਪਾਰਟੀ ਮਾਰਕਸਵਾਦੀ ਤਹਿਸੀਲ ਦਸੂਹਾ ਦੀ ਹੋਈ ਮੀਟਿੰਗ बिट्टू के काफिले को लेकर हंगामा, साढ़े तीन घंटे तनावपूर्ण रहा माहौल ਖ਼ਾਲਸਾ ਕਾਲਜ ਵਿਖੇ ਪੁਸਤਕ ਪੜ੍ਹਨ ਅਤੇ ਰਿਵਿਊ ਗਤੀਵਿਧੀ ਕਰਵਾਈ ਗਈ ਝੋਨੇ ਦੀ ਖਰੀਦ 1 ਅਕਤੂਰ ਤੋਂ, ਮੰਡੀਆਂ ‘ਚ ਲੋੜੀਂਦੇ ਪ੍ਰਬੰਧ ਮੁਕੰਮਲ : ਡਿਪਟੀ ਕਮਿਸ਼ਨਰ
ADVERTISEMENT
You are currently viewing ਵੀਰਬਾਲ ਦਿਵਸ ਮਨਾਉਣ ਦਾ ਐਲਾਨ ਕਰਕੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਨੇ ਇਕ ਵਾਰ ਫਿਰ ਸਿੱਖ ਕੌਮ ਦੇ ਦਿਲ ਜਿੱਤੇ : ਯਾਦਵਿੰਦਰ ਸਿੰਘ ਬੁੱਟਰ

ਵੀਰਬਾਲ ਦਿਵਸ ਮਨਾਉਣ ਦਾ ਐਲਾਨ ਕਰਕੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਨੇ ਇਕ ਵਾਰ ਫਿਰ ਸਿੱਖ ਕੌਮ ਦੇ ਦਿਲ ਜਿੱਤੇ : ਯਾਦਵਿੰਦਰ ਸਿੰਘ ਬੁੱਟਰ

ਬਟਾਲਾ 10 ਜਨਵਰੀ(ਅਵਿਨਾਸ਼) : ਦੇਸ਼ ਦੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਵੱਲੋਂ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਵਸ ਨੂੰ ਹਰੇਕ ਸਾਲ ਵੀਰ ਬਾਲ ਦਿਵਸ ਵਜੋਂ ਮਨਾਉਣ ਸੰਬੰਧੀ ਕੀਤੇ ਗਏ ਐਲਾਨ ਦਾ ਭਾਜਪਾ ਦੇ ਸੀਨੀਅਰ ਆਗੂ ਅਤੇ ਸੂਬਾਈ ਕਾਰਜਕਾਰਨੀ ਦੇ ਮੈਂਬਰ ਯਾਦਵਿੰਦਰ ਸਿੰਘ ਬੁੱਟਰ ਨੇ ਸਵਾਗਤ ਕੀਤਾ ਹੈ। ਪ੍ਰੈੱਸ ਬਿਆਨ ਜਾਰੀ ਕਰਦਿਆਂ ਬੁੱਟਰ ਨੇ ਕਿਹਾ ਕਿ ਸਾਹਿਬਜ਼ਾਦਿਆਂ ਦੀ ਅਦੁੱਤੀ ਸ਼ਹਾਦਤ ਨੂੰ ਨਾ ਸਿਰਫ ਪੂਰੀ ਸਿੱਖ ਕੌਮ ਸਿਜਦਾ ਕਰਦੀ ਹੈ। ਸਗੋਂ ਦੇਸ਼ ਵਿਦੇਸ਼ ਵਿੱਚ ਵੱਸਦੇ ਹੋਰ ਵਰਗਾਂ ਅਤੇ ਕੌਮਾਂ ਦੇ ਲੋਕ ਵੀ  ਛੋਟੀ ਉਮਰ ਵਿੱਚ ਸਾਹਿਬਜ਼ਾਦਿਆਂ ਦੀ ਇਸ ਵੱਡੀ ਕੁਰਬਾਨੀ ਨੂੰ ਸਲਾਮ ਕਰਦੇ ਹਨ। ਬੁੱਟਰ ਨੇ ਕਿਹਾ ਕਿ ਪ੍ਰਧਾਨਮੰਤਰੀ ਨਰਿੰਦਰ ਮੋਦੀ ਨੇ ਪਹਿਲਾਂ ਵੀ ਸਿੱਖ ਕੌਮ ਦੀ ਭਲਾਈ ਅਤੇ ਸਿੱਖ ਧਰਮ ਦੇ ਪ੍ਰਚਾਰ ਪਸਾਰ ਲਈ ਇਤਿਹਾਸਕ ਕਦਮ ਚੁੱਕੇ ਸਨ। ਇਸ ਦੇ ਬਾਅਦ ਹੁਣ ਉਨ੍ਹਾਂ ਨੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਵਾਲੇ ਦਿਨ ਨੂੰ ਵੀਰ ਬਾਲ ਦਿਵਸ ਵਜੋਂ ਮਨਾਉਣ ਦਾ ਐਲਾਨ ਕਰਕੇ ਸਮੁੱਚੇ ਸਿੱਖ ਜਗਤ ਦੇ ਦਿਲ ਜਿੱਤ ਲਏ ਹਨ। ਉਨ੍ਹਾਂ ਕਿਹਾ ਕਿ ਕਾਲੀ ਸੂਚੀ ਨੂੰ ਖ਼ਤਮ ਕਰਨਾ, 1984 ਦੇ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣੀਆਂ ਅਤੇ ਪੀੜਤਾਂ ਨੂੰ ਰਾਹਤ ਦੇਣੀ, ਕਰਤਾਰਪੁਰ ਸਾਹਿਬ ਕੌਰੀਡੋਰ ਖੁੱਲ੍ਹਣ ਵਰਗੇ ਵੱਡੇ ਕਾਰਜ ਵੀ ਪ੍ਰਧਾਨਮੰਤਰੀ ਨਰਿੰਦਰ ਮੋਦੀ ਦੀ ਦੇਣ ਹਨ। ਪਰ ਦੂਜੇ ਪਾਸੇ ਕਾਂਗਰਸ ਨੇ ਹਮੇਸ਼ਾਂ ਸਿੱਖ ਕੌਮ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਹੈ। ਸਿੱਖਾਂ ਦਾ ਕਤਲੇਆਮ ਕਰਨ ਵਾਲੇ ਦੋਸ਼ੀਆਂ ਨੂੰ ਸਜ਼ਾਵਾਂ ਦਵਾਉਣ ਦੀ ਬਜਾਏ ਕਾਂਗਰਸ ਨੇ ਹਮੇਸ਼ਾਂ ਉਨ੍ਹਾਂ ਨੂੰ ਅਹੁਦੇ ਦੇ ਕੇ ਨਿਵਾਜਿਆ ਹੈ। ਬੁੱਟਰ ਨੇ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਵਿਖੇ ਹਮਲਾ ਕਰਵਾਉਣ ਵਾਲੀ ਕਾਂਗਰਸ ਨੂੰ ਸਿੱਖ ਕੌਮ ਅਤੇ ਦੇਸ਼ ਵਾਸੀ ਕਦੇ ਵੀ ਮੁਆਫ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਦੇਸ਼ ਅਤੇ ਪੰਜਾਬ ‘ਚੋਂ ਕਾਂਗਰਸ ਦਾ ਮੁਕੰਮਲ ਖਾਤਮਾ ਹੋ ਜਾਵੇਗਾ, ਜਦੋਂ ਕਿ ਪ੍ਰਧਾਨਮੰਤਰੀ ਨਰਿੰਦਰ ਮੋਦੀ ਵੱਲੋਂ ਕੀਤੇ ਜਾ ਰਹੇ ਕਾਰਜਾਂ ਸਦਕਾ ਭਾਰਤੀ ਜਨਤਾ ਪਾਰਟੀ ਪ੍ਰਤੀ ਲੋਕਾਂ ਦੇ ਪਿਆਰ ਵਿੱਚ ਹੋਰ ਵਾਧਾ ਹੋਵੇਗਾ।