Prime Punjab Times

Latest news
ਦਸਵੰਧ ਫਾਊਂਡੇਸ਼ਨ ਵਲੋਂ ਲਗਾਏ ਗਏ ਚੌਥੇ ਖੂਨਦਾਨ ਕੈਂਪ ਦੌਰਾਨ ਨੌਜਵਾਨਾਂ ਨੇ ਵੱਡੀ ਗਿਣਤੀ 'ਚ ਕੀਤਾ ਖੂਨਦਾਨ ਖ਼ਾਲਸਾ ਕਾਲੀਜੀਏਟ ਸੀਨੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ਵਿਖੇ ਇੰਟਰ ਹਾਊਸ ਭਾਸ਼ਣ ਮੁਕਾਬਲਾ ਕਰਵਾਇਆ ਗਿਆ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ
ADVERTISEMENT
You are currently viewing ਪਤੰਗਬਾਜ਼ੀ ਲਈ ਪਾਲਸਟਿਕ/ਸਿੰਥੈਟਿਕ ਡੋਰ ਦੀ ਵਰਤੋਂ ਬਿਲਕੁਲ ਨਾ ਕੀਤੀ ਜਾਵੇ

ਪਤੰਗਬਾਜ਼ੀ ਲਈ ਪਾਲਸਟਿਕ/ਸਿੰਥੈਟਿਕ ਡੋਰ ਦੀ ਵਰਤੋਂ ਬਿਲਕੁਲ ਨਾ ਕੀਤੀ ਜਾਵੇ

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਗੁਰਦਾਸਪੁਰ ਜ਼ਿਲ੍ਹੇ ਵਿੱਚ ਚਾਈਨਾ ਡੋਰ ਨੂੰ ਵੇਚਣ, ਭੰਡਾਰ ਅਤੇ ਵਰਤੋਂ ਕਰਨ `ਤੇ ਮੁਕੰਮਲ ਪਾਬੰਦੀ ਲਗਾਈ

ਬਟਾਲਾ, 11 ਜਨਵਰੀ (  ਸੰਜੀਵ , ਅਵਿਨਾਸ਼ ਸ਼ਰਮਾ  ) – ਐੱਸ.ਡੀ.ਐੱਮ. ਬਟਾਲਾ ਸ੍ਰੀ ਰਾਮ ਸਿੰਘ ਨੇ ਅਪੀਲ ਕੀਤੀ ਹੈ ਕਿ ਪਤੰਗਬਾਜ਼ੀ ਕਰਨ ਸਮੇਂ ਪਾਲਸਟਿਕ/ਸਿੰਥੈਟਿਕ ਡੋਰ ਦੀ ਵਰਤੋਂ ਬਿਲਕੁਲ ਨਾ ਕੀਤੀ ਜਾਵੇ, ਕਿਉਂਕਿ ਇਹ ਡੋਰ ਮਨੁੱਖਾਂ ਅਤੇ ਪੰਛੀਆਂ ਲਈ ਜਾਨਲੇਵਾ ਸਾਬਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਮੈਜਿਸਟਰੇਟ ਗੁਰਦਾਸਪੁਰ ਵੱਲੋਂ ਫੌਜਦਾਰੀ ਜਾਬਤਾ ਸੰਘਤਾ, 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹੇ ਅੰਦਰ ਸਿੰਥੈਟਿਕ/ਪਲਾਸਟਿਕ/ਨੁਕਸਾਨ ਦਾਇਕ ਪਦਾਰਥ ਦੀ ਬਣੀ ਡੋਰ (ਚਾਈਨਾ ਡੋਰ) ਨੂੰ ਵੇਚਣ, ਸਟੋਰ ਕਰਨ ਅਤੇ ਇਸ ਦੀ ਵਰਤੋਂ ਕਰਨ `ਤੇ ਮੁਕੰਮਲ ਤੌਰ `ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹੋਏ ਹਨ।

ਐੱਸ.ਡੀ.ਐੱਮ. ਬਟਾਲਾ ਨੇ ਕਿਹਾ ਕਿ ਸਿੰਥੈਟਿਕ/ਪਲਾਸਟਿਕ ਦੀ ਬਣੀ ਹੋਈ ਡੋਰ ਬਹੁਤ ਮਜਬੂਤ, ਨਾ ਗਲਣਯੋਗ ਅਤੇ ਨਾ ਟੁੱਟਣਯੋਗ ਹੁੰਦੀ ਹੈ। ਇਸ ਡੋਰ ਦੀ ਵਰਤੋਂ ਕਰਨ ਨਾਲ ਹੱਥ/ਉਂਗਲਾਂ ਕੱਟਣ, ਸਾਇਕਲ ਅਤੇ ਸਕੂਟਰ/ ਮੋਟਰ ਸਾਇਕਲ ਚਾਲਕਾਂ ਦੇ ਗਲ ਅਤੇ ਕੰਨ ਕੱਟਣ ਦੀਆਂ ਘਟਨਾਵਾਂ ਵਾਪਰਦੀਆਂ ਹਨ ਅਤੇ ਅਜਿਹੀ ਹਾਲਤ ਵਿੱਚ ਐਕਸੀਡੈਂਟ ਹੋਣ ਦਾ ਡਰ ਵੀ ਹੁੰਦਾ ਹੈ। ਇਸ ਤੋਂ ਇਲਾਵਾ ਚਾਈਨਾ/ਸਿੰਥੈਟਿਕ ਡੋਰ ਵਿੱਚ ਫਸੇ ਪੰਛੀਆਂ ਦੀ ਮੌਤ ਹੋ ਜਾਣ ਤੇ ਉਨ੍ਹਾਂ ਦੇ ਰੁੱਖਾਂ `ਤੇ ਟੰਗੇ ਰਹਿਣ ਕਾਰਨ ਬਦਬੂ ਨਾਲ ਵਾਤਾਵਰਣ ਵੀ ਦੂਸ਼ਿਤ ਹੁੰਦਾ ਹੈ। ਇਹ ਸਿੰਥੈਟਿਕ/ਪਲਾਸਟਿਕ ਦੀ ਬਣੀ ਡੋਰ (ਚਾਈਨਾ ਡੋਰ) ਜਦੋਂ ਪਤੰਗ ਉਡਾਉਣ ਲਈ ਵਰਤੀ ਜਾਂਦੀ ਹੈ ਤਾਂ ਇਹ ਮਨੁੱਖੀ ਜਾਨਾਂ ਅਤੇ ਪੰਛੀਆਂ ਲਈ ਘਾਤਕ ਸਿੱਧ ਹੁੰਦੀ ਹੈ। ਇਨ੍ਹਾਂ ਤੱਥਾਂ ਨੂੰ ਮੁੱਖ ਰੱਖਦਿਆਂ ਜ਼ਿਲ੍ਹਾ ਮੈਜਿਸਟਰੇਟ ਗੁਰਦਾਸਪੁਰ ਵੱਲੋਂ ਸਿੰਥੈਟਿਕ/ਪਲਾਸਟਿਕ ਦੀ ਬਣੀ ਡੋਰ (ਚਾਈਨਾ ਡੋਰ) ਨੂੰ ਵੇਚਣ, ਭੰਡਾਰ ਕਰਨ ਅਤੇ ਇਸ ਦੀ ਵਰਤੋਂ `ਤੇ ਮੁਕੰਮਲ ਤੌਰ `ਤੇ ਪਾਬੰਦੀ ਦੇ ਆਦੇਸ਼ ਜਾਰੀ ਕੀਤੇ ਹੋਏ ਹਨ।

ਉਨ੍ਹਾਂ ਕਿਹਾ ਕਿ ਜਿਸ ਵਿਅਕਤੀ ਨੇ ਇਸ ਪਾਬੰਦੀਸ਼ੁਦਾ ਡੋਰ ਦੀ ਵਰਤੋਂ ਪਤੰਗਬਾਜ਼ੀ ਲਈ ਕੀਤੀ ਜਾਂ ਜਿਸ ਦੁਕਾਨਦਾਰ ਨੇ ਇਸ ਡੋਰ ਦੀ ਵਿਕਰੀ ਕੀਤੀ, ਉਸ ਖਿਲਾਫ ਕਾਨੂੰਨ ਅਨੁਸਾਰ ਬਣਦੀ ਸਖਤ ਕਾਰਵਾਈ ਕੀਤੀ ਜਾਵੇਗੀ।

error: copy content is like crime its probhihated