Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਪਿੰਡ ਰੂਪੋਵਾਲ ਦੀ ਮੌਜੂਦਾ ਸਰਪੰਚ ਮਨਜੀਤ ਕੌਰ ਆਮ ਆਦਮੀ ਪਾਰਟੀ ‘ਚ ਸ਼ਾਮਲ 

ਪਿੰਡ ਰੂਪੋਵਾਲ ਦੀ ਮੌਜੂਦਾ ਸਰਪੰਚ ਮਨਜੀਤ ਕੌਰ ਆਮ ਆਦਮੀ ਪਾਰਟੀ ‘ਚ ਸ਼ਾਮਲ 

ਗੜ੍ਹਦੀਵਾਲਾ 14 ਜਨਵਰੀ (ਚੌਧਰੀ) : ਅੱਜ ਪਿੰਡ ਰੂਪੋਵਾਲ ਦੀ ਮੌਜੂਦਾ ਸਰਪੰਚ ਮਨਜੀਤ ਕੌਰ ਪਾਰਟੀ ਉਮੀਦਵਾਰ ਜਸਵੀਰ ਸਿੰਘ ਰਾਜਾ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਚ ਸ਼ਾਮਲ ਹੋਏ। ਇਸ ਮੌਕੇ ਪਾਰਟੀ ਉਮੀਦਵਾਰ ਜਸਵੀਰ ਸਿੰਘ ਰਾਜਾ ਨੇ ਕਿਹਾ ਕਿ ਪੰਜਾਬ ਦੀ ਜਨਤਾ ਰਿਵਾਇਤੀ ਪਾਰਟੀਆਂ ਕਾਂਗਰਸ, ਅਕਾਲੀ ਦਲ ਅਤੇ ਬੀਜੇਪੀ ਤੋਂ ਬਹੁਤ ਦੁਖੀ ਹਨ ਕਿਉਂਕਿ ਇਨ੍ਹਾਂ ਪਾਰਟੀ ਨੇ ਪੰਜਾਬ ਦੀ ਜਨਤਾ ਨੂੰ ਲਾਰਿਆਂ ਅਤੇ ਵਾਅਦਿਆਂ ਤੋਂ ਇਲਾਵਾ ਕੁਝ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਇਸ ਵਾਰ ਪੰਜਾਬ ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ। ਉਨ੍ਹਾਂ ਕਿਹਾ ਕਿ ਮੌਜੂਦਾ ਕਾਂਗਰਸ ਸਰਕਾਰ ਨੇ ਪੰਜਾਬ ਦੀ ਨੌਜਵਾਨੀ ਬਾਰੇ ਕੁੱਝ ਨਹੀਂ ਸੋਚਿਆ। ਉਨ੍ਹਾਂ ਕਿਹਾ ਕਿ ਕੇਜਰੀਵਾਲ ਦੀ ਚੰਗੀ ਸੋਚ ਕਰਕੇ ਪੰਜਾਬ ਸੂਬਾ ਇੱਕ ਨੰਬਰ ਸੂਬਾ ਬਣੇਗਾ। ਇਸ ਮੌਕੇ ਹਲਕਾ ਕੁਆਰਡੀਨੇਟਰ ਐਸ ਸੀ ਵਿੰਗ ਕੁਲਦੀਪ ਸਿੰਘ ਮਿੰਟੂ, ਚੌਧਰੀ ਰਾਜਵਿੰਦਰ ਸਿੰਘ ਰਾਜਾ, ਚੌਧਰੀ ਸੁਖਰਾਜ ਸਿੰਘ, ਸ਼ੀਤਲ ਦਾਸ, ਹਰਭਜਨ ਸਿੰਘ ਢੱਟ, ਪਾਲਾ ਕੇਸੋਪੁਰ, ਹੈਪੀ ਕੇਸੋਪੁਰ, ਰਜਿੰਦਰ ਸਿੰਘ ਦਾਰਾਪੁਰ, ਮਨਜੀਤ ਸਿੰਘ, ਸਵਤੰਤਰ ਕੁਮਾਰ ਬੰਟੀ ਆਦਿ ਹਾਜਰ ਸਨ।