Prime Punjab Times

Latest news
*ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਕੀਤੀ ਸ਼ਮੂਲੀਅਤ KMS ਕਾਲਜ ਦੇ ਬੀ.ਸੀ.ਏ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ
ADVERTISEMENT
You are currently viewing ਬਸਪਾ ਨੂੰ ਲੱਗਾ ਵੱਡਾ ਝਟਕਾ,ਸੀਤਲ ਦਾਸ ਹੋਏ ਆਪ ‘ਚ ਸ਼ਾਮਲ

ਬਸਪਾ ਨੂੰ ਲੱਗਾ ਵੱਡਾ ਝਟਕਾ,ਸੀਤਲ ਦਾਸ ਹੋਏ ਆਪ ‘ਚ ਸ਼ਾਮਲ

ਲੋਕ ਇਸ ਵਾਰ ਪੰਜਾਬ ‘ਚ ਆਪ ਦੀ ਸਰਕਾਰ ਬਣਾਉਣ ਲਈ ਉਤਾਵਲੇ : ਚੌਧਰੀ ਰਾਜਾ 

ਗੜ੍ਹਦੀਵਾਲਾ (ਯੋਗੇਸ਼ ਗੁਪਤਾ) ਅੱਜ ਹਲਕਾ ਟਾਂਡਾ ਚ ਬਸਪਾ ਨੂੰ ਉਸ ਵੇਲੇ ਵੱਡੀ ਝਟਕਾ ਲੱਗਾ ਜਦ ਸੀਤਲ ਦਾਸ ਬਸਪਾ ਅਲਵਿਦਾ ਕਹਿ ਕੇ ਜਸਵੀਰ ਸਿੰਘ ਰਾਜਾ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ। ਇਸ ਮੌਕੇ ਪਾਰਟੀ ਵਿਚ ਸ਼ਾਮਲ ਹੋਣ ਤੇ ਸ਼ੀਤਲ ਦਾਸ ਨੂੰ ਸਿਰੋਪਾ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਪਾਰਟੀ ਉਮੀਦਵਾਰ ਜਸਵੀਰ ਸਿੰਘ ਰਾਜਾ ਨੇ ਕਿਹਾ ਕਿ ਪਾਰਟੀ ਦੀ ਗਤੀਵਿਧੀਆਂ ਅਤੇ ਲੋਕਪ੍ਰਿਯਤਾ ਨੂੰ ਦੇਖਦੇ ਹੋਏ ਲੋਕ ਵੱਡੀ ਗਿਣਤੀ ਵਿਚ ਪਾਰਟੀ ਵਿੱਚ ਸ਼ਾਮਿਲ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਦਿੱਲੀ ਵਿਚ ਕੇਜਰੀਵਾਲ ਦੀ ਸਰਕਾਰ ਨੇ ਲੋਕਾਂ ਨੂੰ ਸਿਹਤ ਅਤੇ ਹੋਰ ਸੁੱਖ ਸੁਵਿਧਾਵਾਂ ਅਤੇ ਸਹੂਲਤਾਂ ਪ੍ਰਦਾਨ ਕੀਤੀ ਹਨ ਉਸੇ ਤਰਜ ਤੇ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੇ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਵੱਡੀ ਗਿਣਤੀ ਵਿਚ ਹਲਕੇ ਦੇ ਲੋਕ ਪਾਰਟੀ ਨਾਲ ਜੁੜਨਗੇ। ਇਸ ਮੌਕੇ ਤੇ ਜਿਲਾ ਯੂਥ ਵਾਇਸ ਪ੍ਰਧਾਨ ਰਾਜਵਿੰਦਰ ਸਿੰਘ ਰਾਜਾ, ਚੌਧਰੀ ਸੁਖਰਾਜ ਸਿੰਘ, ਰਜਿੰਦਰ ਦਾਰਾਪੁਰ, ਪਾਲਾ ਕੇਸੋਪੁਰ, ਮਨਜੀਤ ਸਿੰਘ, ਹੈਪੀ ਕੇਸੋਪੁਰ, ਕੁਲਦੀਪ ਮਿੰਟੂ, ਨਵੀ ਸਮੇਤ ਹੋਰ ਵਰਕਰ ਹਾਜਰ ਸਨ।