*ਅਕਾਲੀ ਆਗੂਆਂ ਨੂੰ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਵਿੱਚ ਸ਼ਾਮਿਲ ਹੋਣ ਤੇ ਕੀਤਾ ਸਨਮਾਨ*
ਗੜ੍ਹਦੀਵਾਲਾ 15 ਜਨਵਰੀ (ਚੌਧਰੀ) : ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਹਲਕਾ ਟਾਂਡਾ ਤੋਂ ਉਮੀਦਵਾਰ ਮਨਜੀਤ ਸਿੰਘ ਦਸੂਹਾ ਨੇ ਆਖਿਆ ਕਿ ਪੰਜਾਬ ਅੰਦਰ ਹੁਣ ਕਾਂਗਰਸ, ਆਪ ਤੇ ਬਾਦਲ ਦਲ ਦਾ ਖਾਤਮਾ ਹੋਣਾ ਸ਼ੁਰੂ ਹੋ ਗਿਆ ਹੈ ਕਿਉਂਕਿ ਵੱਡੀ ਗਿਣਤੀ ਵਿੱਚ ਲੋਕ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦਾ ਪਲੜਾ ਫੜ੍ਹ ਰਹੇ ਹਨ, ਸਰਦਾਰ ਮਨਜੀਤ ਸਿੰਘ ਦਸੂਹਾ ਨੇ ਇਹਨਾਂ ਵਿਚਾਰਾ ਦਾ ਪ੍ਰਗਟਾਵਾ ਅਕਾਲੀ ਦਲ ਬਾਦਲ ਨੂੰ ਅਲਵਿਦਾ ਆਖ ਕੇ ਆਏ ਪਿੰਡ ਅਰਗੋਵਾਲ ਦੇ ਸਾਬਕਾ ਸਰਪੰਚ ਸੁਮਨ ਦੇਵੀ, ਹਰਪ੍ਰੀਤ ਸਿੰਘ ਪੰਚ, ਰਾਮ ਸਿੰਘ, ਨਰਿੰਦਰ ਸਿੰਘ, ਬਿਕਰਮ ਸਿੰਘ, ਬਲਵੀਰ ਸਿੰਘ, ਮਹਿੰਦਰ ਸਿੰਘ ਤੇ ਉਹਨਾਂ ਦੇ ਸਮੂਹ ਸਾਥੀਆਂ ਦਾ ਸਨਮਾਨ ਕਰਨ ਦੌਰਾਨ ਕੀਤਾ। ਉਹਨਾਂ ਕਿਹਾ ਕਿ ਲੋਕਾਂ ਨੂੰ ਝੂਠੇ ਵਾਅਦੇ ਤੇ ਦਾਅਵੇ ਕਰਕੇ ਭਰਮਾਉਣ ਵਾਲੀ ਕਾਂਗਰਸ, ਅਕਾਲੀ ਦਲ ਬਾਦਲ ਤੇ ਆਪ ਦਾ ਝੂਠ ਹੁਣ ਲੋਕਾਂ ਦੇ ਸਾਹਮਣੇ ਹੈ। ਕਿਉਕਿ ਕਾਂਗਰਸ ਨੇ ਲੋਕਾਂ ਨਾਲ ਜੋ ਵਾਅਦੇ ਕੀਤੇ ਸੀ ਉਹ ਵਫਾ ਨਹੀਂ ਹੋਏ ਤੇ ਆਮ ਆਦਮੀ ਪਾਰਟੀ ਦੇ ਕੇਜਰੀਵਾਲ ਵੱਲੋਂ ਜੋ ਵਾਅਦੇ ਕੀਤੇ ਗਏ ਹਨ ਉਹਨਾਂ ਨੂੰ ਅਜੇ ਤੱਕ ਦਿੱਲੀ ਵਿੱਚ ਲਾਗੂ ਨਹੀਂ ਕੀਤਾ ਗਿਆ ਅਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਕਾਰਜਕਾਲ ਦੌਰਾਨ ਜੋ ਹੋਇਆ ਉਹ ਸੱਚ ਸਾਰਿਆ ਦੇ ਸਾਹਮਣੇ ਹੈ। ਉਹਨਾਂ ਕਿਹਾ ਕਿ ਅੱਜ ਲੋਕ ਸੱਚ ਤੋਂ ਜਾਣੂ ਹਨ ਤੇ ਸੂਝਵਾਨ ਹਨ ਇਸ ਲਈ ਲੋਕਾਂ ਨੂੰ ਬਹੁਤਾ ਸਮਝਾਉਣ ਦੀ ਲੋੜ ਨਹੀਂ ਹੈ। ਲੋਕਾਂ ਦਾ ਭਰਪੂਰ ਸਾਥ ਤੇ ਸਹਿਯੋਗ ਹੁਣ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਨਾਲ ਹੈ। ਇਸ ਮੌਕੇ ਸਾਬਕਾ ਸਰਪੰਚ ਸੁਮਨ ਦੇਵੀ ਨੇ ਕਿਹਾ ਕਿ ਇਹ ਸਰਦਾਰ ਮਨਜੀਤ ਸਿੰਘ ਦਸੂਹਾ ਦਾ ਤੰਨ, ਮੰਨ ਤੇ ਧੰਨ ਨਾਲ ਪੂਰੀ ਤਰ੍ਹਾ ਸਾਥ ਦੇਣਗੇ ਤੇ ਉਹਨਾਂ ਵੱਲੋਂ ਚਲਾਈਆਂ ਗਈਆਂ ਲੋਕ ਭਲਾਈ ਦੀਆਂ ਸਕੀਮਾਂ ਦਾ ਘਰ ਘਰ ਜਾ ਕੇ ਪ੍ਰਚਾਰ ਕਰਨਗੇ। ਇਸ ਮੌਕੇ ਸੁਰਿੰਦਰਪਾਲ ਸਿੰਘ, ਕੁਲਵਿੰਦਰ ਕੌਰ, ਕਰਮਵੀਰ ਸਿੰਘ, ਗੁਰਸਿਮਰਨ ਜੋਤ ਸਿੰਘ, ਬਲਵਿੰਦਰ ਸਿੰਘ, ਮਹਿੰਦਰ ਸਿੰਘ ਨਰੂੜ, ਜਗੀਰ ਸਿੰਘ, ਸੁਰਿੰਦਰ ਕੌਰ ਆਦਿ ਤੋਂ ਇਲਾਵਾ ਪਾਰਟੀ ਦੇ ਆਗੂ ਤੇ ਵਰਕਰ ਹਾਜ਼ਰ ਸਨ ।








