Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਸਿੱਖਿਆ ਵਿਭਾਗ ਵੱਲੋਂ ਪੋਸਟ ਮੈਟ੍ਰਿਕ ਵਜ਼ੀਫਾ ਸਕੀਮਾਂ ਲਈ ਅਪਲਾਈ ਕਰਨ ਦੀ ਮਿਤੀ ‘ਚ ਕੀਤਾ ਵਾਧਾ

ਸਿੱਖਿਆ ਵਿਭਾਗ ਵੱਲੋਂ ਪੋਸਟ ਮੈਟ੍ਰਿਕ ਵਜ਼ੀਫਾ ਸਕੀਮਾਂ ਲਈ ਅਪਲਾਈ ਕਰਨ ਦੀ ਮਿਤੀ ‘ਚ ਕੀਤਾ ਵਾਧਾ

ਚੰਡੀਗੜ੍ਹ / ਪਠਾਨਕੋਟ, 15 ਜਨਵਰੀ (ਅਵਿਨਾਸ਼ ) :  ਸਿੱਖਿਆ ਵਿਭਾਗ ਵੱਲੋਂ ਵਿਦਿਆਰਥੀਆਂ ਦੀ ਭਲਾਈ ਨੂੰ ਮੁੱਖ ਰੱਖਦਿਆਂ ਅਨੁਸੂਚਿਤ ਜਾਤੀਆਂ/ ਪੱਛੜੀਆਂ ਸ਼੍ਰੇਣੀਆਂ ਦੇ ਯੋਗ ਵਿਦਿਆਰਥੀਆਂ ਨੂੰ ਵਜ਼ੀਫਾ ਸਕੀਮਾਂ ਦਾ ਲਾਭ ਦੇਣ ਲਈ ਡਾ. ਬੀ.ਆਰ ਅੰਬੇਦਕਰ ਐੱਸ. ਸੀ. ਪੋਸਟ ਸਕਾਲਰਸ਼ਿਪ ਸਕੀਮ ਤਹਿਤ ਪੋਰਟਲ ਤੇ ਅਪਲਾਈ ਕਰਨ ਦੀ ਮਿਤੀ ਵਿੱਚ ਵਾਧਾ ਕੀਤਾ ਗਿਆ ਹੈ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਿੱਖਿਆ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਡਾਇਰੈਕਟਰ ਜਨਰਲ ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਇਸ ਸੰਬੰਧੀ ਇੱਕ ਪੱਤਰ ਜਾਰੀ ਕੀਤਾ ਗਿਆ ਹੈ ਜਿਸ ਅਨੁਸਾਰ ਪੋਸਟ ਮੈਟ੍ਰਿਕ ਸਕਾਲਰਸਿਪ ਫਾਰ ਐੱਸ. ਸੀ./ਓ. ਬੀ. ਸੀ. ਸਕੀਮ ਅਧੀਨ ਅਤੇ ਪੰਜਾਬ ਸਟੇਟ ਪੱਧਰੀ ਡਾ. ਬੀ. ਆਰ. ਅੰਬੇਦਕਰ ਐੱਸ. ਸੀ. ਪੋਸਟ ਸਕਾਲਰਸ਼ਿਪ ਸਕੀਮ ਤਹਿਤ ਸਾਲ 2021-22 ਲਈ ਵਿਦਿਆਰਥੀਆਂ, ਵਿਦਿਅਕ ਸੰਸਥਾਵਾਂ, ਸੈਕਸ਼ਨ ਅਤੇ ਲਾਗੂ ਕਰਤਾ ਵਿਭਾਗਾਂ ਲਈ ਡਾ. ਅੰਬੇਦਕਰ ਪੋਰਟਲ ਦਾ ਰਿਵਾਇਜ਼ਡ ਐਕਟੀਵਿਟੀ ਸ਼ਡਿਊਲ ਜਾਰੀ ਕੀਤਾ ਗਿਆ ਹੈ।
ਵਿਭਾਗ ਵੱਲੋਂ ਜਾਰੀ ਕੀਤੇ ਇਸ ਰਿਵਾਇਜ਼ਡ ਸ਼ਡਿਊਲ ਅਨੁਸਾਰ ਐੱਸ.ਸੀ/ਓ.ਬੀ.ਸੀ ਵਿਦਿਆਰਥੀਆਂ ਲਈ ਮਿਤੀ 6 ਜਨਵਰੀ 2022 ਤੋਂ ਪੋਰਟਲ ਖੁੱਲ੍ਹਾ ਹੈ। ਵਿਭਾਗ ਵੱਲੋਂ ਵਿੱਦਿਅਕ ਸੰਸਥਾਵਾਂ ਲਈ ਕੰਪਲੀਟ ਕੇਸ ਭੇਜਣ ਲਈ ਮਿਤੀ ਵਿੱਚ 31 ਜਨਵਰੀ 2022 ਤੱਕ ਵਾਧਾ ਕੀਤਾ ਗਿਆ ਹੈ। ਇਹਨਾਂ ਵਜੀਫਾ਼ ਸੰਬੰਧੀ ਕੇਸਾਂ ਨੂੰ ਅਪਰੂਵ/ ਸੈਕਸ਼ਨ ਕਰਨ ਦੀ ਮਿਤੀ 10 ਫਰਵਰੀ 2022 ਤੱਕ ਵਧਾਈ ਗਈ ਹੈ। ਵਿਭਾਗਾਂ ਵੱਲੋਂ ਸੈਂਕਸ਼ਨਡ/ਅਪਰੂਵਡ ਕੇਸਾਂ ਨੂੰ ਭਲਾਈ ਵਿਭਾਗ ਨੂੰ ਭੇਜਣ ਦੀ ਮਿਤੀ ਵਿੱਚ 15 ਫਰਵਰੀ 2022 ਤੱਕ ਵਾਧਾ ਕੀਤਾ ਗਿਆ ਹੈ।
ਇਸ ਤੋਂ ਇਲਾਵਾ ਪੋਸਟ ਮੈਟ੍ਰਿਕ ਸਕਾਲਰਸ਼ਿਪ ਫਾਰ ਐੱਸ. ਸੀ.ਸਕੀਮ ਲਈ ਵਿਦਿਆਰਥੀਆਂ ਵੱਲੋਂ ਫਰੀਸ਼ਿਪ ਕਾਰਡ ਅਪਲਾਈ ਕਰਨ ਲਈ ਅੰਤਿਮ ਮੌਕਾ ਦਿੰਦੇ ਹੋਏ ਡਾ. ਅੰਬੇਦਕਰ ਸਕਾਲਰਸ਼ਿਪ ਪੋਰਟਲ 25 ਜਨਵਰੀ 2022 ਤੱਕ ਸਾਰਿਆਂ ਲਈ ਖੋਲ੍ਹਿਆ ਜਾ ਰਿਹਾ ਹੈ।
ਸਿੱਖਿਆ ਵਿਭਾਗ ਵੱਲੋਂ ਇਹ ਹਦਾਇਤ ਕੀਤੀ ਗਈ ਹੈ ਕਿ ਇਹਨਾਂ ਵਜ਼ੀਫਾ ਸਕੀਮਾਂ ਦਾ ਲਾਭ ਲੈਣ ਲਈ ਵਿਦਿਆਰਥੀਆਂ ਨੂੰ ਜਾਰੀ ਕੀਤੇ ਇਸ ਨਵੇਂ ਸ਼ਡਿਊਲ ਤੋਂ ਜਾਣੂ ਕਰਵਾਇਆ ਜਾਵੇ ਅਤੇ ਸਾਰੇ ਯੋਗ ਵਿਦਿਆਰਥੀਆਂ ਦਾ ਅਪਲਾਈ ਕਰਵਾਉਣਾ ਯਕੀਨੀ ਬਣਾਇਆ ਜਾਵੇ।