Prime Punjab Times

Latest news
ਏ.ਡੀ.ਸੀ.ਨਿਕਾਸ ਕੁਮਾਰ ਨੇ ਨਵੇਂ ਬੈਡਮਿੰਟਨ ਕੋਰਟਾਂ ਦਾ ਕੀਤਾ ਉਦਘਾਟਨ ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ ਰਜਿ 26 ਦੀ ਸਬ ਕਮੇਟੀ ਚੇਅਰਮੈਨ ਹਰਪਾਲ ਸਿੰਘ ਚੀਮਾ ਨਾਲ ਹੋਈ ਮੀਟਿੰਗ ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫਰੰਟ ਵੱਲੋਂ ਪੈਨਸ਼ਨਰਾਂ ਦੀਆਂ ਲਟਕਦੀਆਂ ਮੰਗਾਂ ਸਬੰਧੀ ਸੌਂਪਿਆ ਗਿਆ ਮੰਗ ਪੱਤਰ ਆਮ ਆਦਮੀ ਕਲੀਨਿਕ ਕਪਾਹਟ ਅਤੇ ਉਥੇ ਚੱਲ ਰਹੇ ਗਰਭਵਤੀ ਅਤੇ ਬੱਚਿਆਂ ਦੇ ਟੀਕਾਕਰਣ ਦੀ ਅਚਨਚੇਤ ਚੈਕਿੰਗ “ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਨਾਲ ਫੈਸ਼ਨ ਡਿਜ਼ਾਇਨਿੰਗ ਵਿਭਾਗ ਦੀ ਵਿਦਿਆਰਥਣ ਜਸਦੀਪ ਕੌਰ ਸਨਮਾਨਿਤ, ਸਿ... ਫਲੈਗ ਮਾਰਚ ਦੌਰਾਨ ਜਲੰਧਰ ਰੋਡ ‘ਤੇ ਗੋਲੀਬਾਰੀ, ਹੋਟਲ ਬਾਹਰ ਖੜ੍ਹੀਆਂ ਗੱਡੀਆਂ ਦੇ ਸ਼ੀਸ਼ੇ ਟੁੱਟੇ ਸਰਹੱਦੀ ਖੇਤਰ ਕਲਾਨੌਰ ਦੇ ਨਿੱਜੀ ਹਸਪਤਾਲ ’ਚ ਧਮਾਕਾ, ਐਸਐਸਪੀ ਗੁਰਦਾਸਪੁਰ ਮੌਕੇ ’ਤੇ ਪਹੁੰਚੇ ਡਿਪਟੀ ਕਮਿਸ਼ਨਰ ਵਲੋਂ ਸ.ਬਹਾਦਰ ਅਮੀਂ ਚੰਦ ਸੋਨੀ ਆਰਮਡ ਫੋਰਸਿਸ ਪ੍ਰੈਪਰੇਟਰੀ ਸੰਸਥਾ ਬਜਵਾੜਾ ਨੂੰ ਜਲਦ ਮੁਕੰਮਲ ਕਰਨ ਦੀ ਲ... ਨਗਰ ਕੌਂਸਲ ਸ਼ਾਮਚੁਰਾਸੀ ਦੀ ਹਦੂਦ ਅੰਦਰ 14 ਜੂਨ ਤੱਕ ਹਥਿਆਰ ਲੈ ਕੇ ਚੱਲਣ 'ਤੇ ਪੂਰਨ ਪਾਬੰਦੀ ਚੋਣਾਂ 'ਚ ਜਿੱਤੇ ਕਾਂਗਰਸ ਦੇ ਉਮੀਦਵਾਰ ਦੇ ਪਤੀ ਭੁਲਾ ਰਾਣਾ ਤੇ ਜਾਨ+ਲੇਵਾ ਹ+ਮ+ਲਾ...
ADVERTISEMENT
You are currently viewing *ਵਿਰੋਧੀ ਪਾਰਟੀਆਂ ਵਿੱਚ ਸੰਨ੍ਹ ਲਾਉਣ ਕਰਕੇ ਹਲਕੇ ਦਾ ਮਾਹੌਲ ਦਸੂਹਾ ਦੇ ਰੰਗ ‘ਚ ਰੰਗਿਆ*

*ਵਿਰੋਧੀ ਪਾਰਟੀਆਂ ਵਿੱਚ ਸੰਨ੍ਹ ਲਾਉਣ ਕਰਕੇ ਹਲਕੇ ਦਾ ਮਾਹੌਲ ਦਸੂਹਾ ਦੇ ਰੰਗ ‘ਚ ਰੰਗਿਆ*

ਗੜ੍ਹਦੀਵਾਲਾ 16 ਜਨਵਰੀ (ਚੌਧਰੀ) : ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਵੱਲੋਂ ਟਾਂਡਾ ਹਲਕੇ ਤੋਂ ਪਾਰਟੀ ਦੇ ਥੰਮ ਸਰਦਾਰ ਮਨਜੀਤ ਸਿੰਘ ਦਸੂਹਾ ਨੂੰ ਕਰੀਬ ਛੇ ਮਹੀਨੇ ਪਹਿਲਾਂ ਹੀ ਚੋਣ ਮੈਦਾਨ ਵਿੱਚ ਉਤਾਰਨ ਦਾ ਲਿਆ ਗਿਆ ਦੂਰ ਅੰਦੇਸ਼ੀ ਫੈਸਲਾ ਸਹੀ ਸਾਬਿਤ ਹੋ ਰਿਹਾ ਹੈ। ਉਹਨਾਂ ਨੇ ਹਲਕੇ ਵਿੱਚ ਵਿਚਰਦਿਆਂ ਹਲਕੇ ਦੇ ਪਾਰਟੀ ਨਾਲ ਜੁੜੇ ਸਾਬਕਾ ਅਕਾਲੀ ਸਰਪੰਚ, ਪੰਚ ਤੇ ਲੰਬੜਦਾਰਾਂ ਸਮੇਤ ਕਸਬਾ ਟਾਂਡਾ ਦੇ ਐਮ ਸੀ ਤੇ ਮੋਹਤਵਾਰ ਵਰਕਰਾਂ ਤੱਕ ਪਹੁੰਚ ਕਰਕੇ ਆਪਣੇ ਨਾਲ ਤੋਰ ਲਿਆ। ਇਸ ਹੀ ਤਰ੍ਹਾ ਹਲਕਾ ਟਾਂਡਾ ਦੇ ਗੜ੍ਹਦੀਵਾਲ ਦੇ ਪਿੰਡ ਮਸਤੀਵਾਲ ਤੋਂ ਰਮੇਸ਼ ਸਿੰਘ ਵਾਈਸ ਪ੍ਰੈਜ਼ੀਡੈਂਟ ਆਮ ਆਦਮੀ ਪਾਰਟੀ ਸਮੇਤ ਪਿੰਡ ਖੰਗਵਾੜੀ ਦੇ ਅਨੇਕਾਂ ਪਰਿਵਾਰ ਮੈਬਰ ਪੰਚਾਇਤ ਰਾਜ ਕੁਮਾਰੀ ਸਮੇਤ ਮਨਜੀਤ ਸਿੰਘ ਦਸੂਹਾ ਨਾਲ ਚਲਣ ਦਾ ਪ੍ਰਣ ਕਰਦਿਆਂ ਕਿਹਾ ਕਿ ਸਰਦਾਰ ਮਨਜੀਤ ਸਿੰਘ ਦਸੂਹਾ ਹਲਕਾ ਟਾਂਡਾ ਦੇ ਚੋਣ ਮੈਦਾਨ ਵਿੱਚ ਵਿਰੋਧੀਆਂ ਨੂੰ ਪਿਸ਼ਾੜਦੇ ਹੋਏ ਜਿੱਤ ਦਾ ਝੰਡਾ ਲਹਿਰਾਉਣਗੇ। ਇਸ ਮੌਕੇ ਸਰਦਾਰ ਮਨਜੀਤ ਦਸੂਹਾ ਨੇ ਪਾਰਟੀ ਵਿੱਚ ਸ਼ਾਮਿਲ ਹੋਏ ਆਗੂਆਂ ਤੇ ਵਰਕਰਾਂ ਦਾ ਸਿਰੋਪਾਓ ਭੇਂਟ ਕਰਕੇ ਸਨਮਾਨ ਕੀਤਾ ਅਤੇ ਹਰ ਤਰ੍ਹਾਂ ਦਾ ਸਹਿਯੋਗ ਦੇਣ ਦੀ ਗੱਲ ਆਖੀ। ਇਸ ਮੌਕੇ ਆਪ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਵਿੱਚ ਸ਼ਾਮਿਲ ਹੋਏ ਆਗੂ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

error: copy content is like crime its probhihated