Prime Punjab Times

Latest news
ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ
ADVERTISEMENT
You are currently viewing ਰਿਟਰਨਿੰਗ ਅਫ਼ਸਰ ਤੇ ਪੁਲਿਸ ਅਫ਼ਸਰ ਆਪਸੀ ਤਾਲਮੇਲ ਨਾਲ ਨਿਭਾਉਣ ਚੋਣਾਂ ਸਬੰਧੀ ਡਿਊਟੀ : ਅਪਨੀਤ ਰਿਆਤ

ਰਿਟਰਨਿੰਗ ਅਫ਼ਸਰ ਤੇ ਪੁਲਿਸ ਅਫ਼ਸਰ ਆਪਸੀ ਤਾਲਮੇਲ ਨਾਲ ਨਿਭਾਉਣ ਚੋਣਾਂ ਸਬੰਧੀ ਡਿਊਟੀ : ਅਪਨੀਤ ਰਿਆਤ

ਜ਼ਿਲ੍ਹਾ ਚੋਣ ਅਫ਼ਸਰ ਨੇ ਰਿਟਰਨਿੰਗ ਅਫ਼ਸਰਾਂ ਤੇ ਪੁਲਿਸ ਅਫ਼ਸਰਾਂ ਦੀ ਮੀਟਿੰਗ ਕਰਕੇ ਦਿੱਤੇ ਦਿਸ਼ਾ-ਨਿਰਦੇਸ਼
ਕਿਹਾ,ਵਿਧਾਨ ਸਭਾ ਚੋਣਾਂ ਦੌਰਾਨ ਕੋਵਿਡ-19 ਪ੍ਰੋਟੋਕਾਲ ਦੇ ਮੱਦੇਨਜ਼ਰ ਅਪਨਾਈਆਂ ਜਾਣਗੀਆਂ ਪੂਰਨ ਸਾਵਧਾਨੀਆਂ
22 ਜਨਵਰੀ ਤੱਕ ਉਮੀਦਵਾਰਾਂ, ਰਾਜਨੀਤਿਕ ਪਾਰਟੀਆਂ ਦੀ ਰੈਲੀ, ਰੋਡ ਸ਼ੋਅ, ਪੈਦਲ ਯਾਤਰਾ, ਸਾਈਕਲ/ਵਹੀਕਲ ਯਾਤਰਾ ’ਤੇ ਰਹੇਗੀ ਪਾਬੰਦੀ
ਸਟਰਾਂਗ ਰੂਮ ਦਾ ਦੌਰਾ ਕਰਕੇ ਪ੍ਰਬੰਧਾਂ ਦਾ ਲਿਆ ਜਾਇਜ਼ਾ

ਹੁਸ਼ਿਆਰਪੁਰ, 16 ਜਨਵਰੀ(ਬਿਊਰੋ) : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਅਪਨੀਤ ਰਿਆਤ ਨੇ ਜ਼ਿਲ੍ਹੇ ਦੇ ਸਾਰੇ ਰਿਟਰਨਿੰਗ ਅਫ਼ਸਰਾਂ ਅਤੇ ਪੁਲਿਸ ਅਫ਼ਸਰਾਂ ਨੂੰ ਤਾਲਮੇਲ ਬਣਾ ਕੇ ਆਪਣੇ-ਆਪਣੇ ਵਿਧਾਨ ਸਭਾ ਹਲਕਿਆਂ ਵਿਚ ਕੰਮ ਕਰਨ ਦੀ ਹਦਾਇਤ ਕਰਦਿਆਂ ਕਿਹਾ ਕਿ ਵਿਧਾਨ ਸਭਾ ਚੋਣਾਂ ਸੁਚਾਰੂ ਢੰਗ ਨਾਲ ਕਰਵਾਉਣ ਵਿਚ ਕੋਈ ਕਮੀ ਨਹੀਂ ਰਹਿਣੀ ਚਾਹੀਦੀ ਅਤੇ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਚੋਣਾਂ ਸਬੰਧੀ ਸਾਰੀਆਂ ਜ਼ਰੂਰੀ ਪ੍ਰਕਿਰਿਆ ਯਕੀਨੀ ਬਣਾਈਆਂ ਜਾਣ। ਉਹ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਜ਼ਿਲ੍ਹੇ ਦੇ ਸਮੂਹ ਰਿਟਰਨਿੰਗ ਅਫ਼ਸਰਾਂ ਤੇ ਪੁਲਿਸ ਅਫ਼ਸਰਾਂ ਦੀ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ। ਮੀਟਿੰਗ ਤੋਂ ਬਾਅਦ ਉਨ੍ਹਾਂ ਪੰਡਤ ਜਗਤ ਰਾਮ ਪੋਲੀਟੈਕਨਿਕ ਕਾਲਜ ਅਤੇ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰ ਦਾ ਦੌਰਾ ਕਰਕੇ ਸਟਰਾਂਗ ਰੂਮਜ਼ ਦੇ ਪ੍ਰਬੰਧਾਂ ਦਾ ਵੀ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਉਚਿਤ ਦਿਸ਼ਾ-ਨਿਰਦੇਸ਼ ਦਿੱਤੇ।

ਜ਼ਿਲ੍ਹਾ ਚੋਣ ਅਫ਼ਸਰ ਨੇ ਮੀਟਿੰਗ ਦੌਰਾਨ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੇ ਆਦੇਸ਼ਾਂ ਅਨੁਸਾਰ 22 ਜਨਵਰੀ 2022 ਤੱਕ ਕਿਸੇ ਵੀ ਉਮੀਦਵਾਰ, ਰਾਜਨੀਤਿਕ ਪਾਰਟੀਆਂ ਅਤੇ ਵੋਟਾਂ ਨਾਲ ਸਬੰਧਤ ਕਿਸੇ ਵੀ ਤਰ੍ਹਾਂ ਦੀ ਰੈਲੀ, ਰੋਡ ਸ਼ੋਅ, ਪੈਦਲ ਯਾਤਰਾ, ਸਾਈਕਲ/ਵਹੀਕਲ ਯਾਤਰਾ ਕੱਢਣ ਦੀ ਇਜਾਜ਼ਤ ਨਹੀਂ ਹੈ। ਇਸ ਲਈ ਰਿਟਰਨਿੰਗ ਅਫ਼ਸਰ ਅਤੇ ਪੁਲਿਸ ਅਫ਼ਸਰ ਇਨ੍ਹਾਂ ਹੁਕਮਾਂ ਦਾ ਆਪਣੇ-ਆਪਣੇ ਵਿਧਾਨ ਸਭਾ ਹਲਕਿਆਂ ਵਿਚ ਪਾਲਣਾ ਕਰਨਾ ਯਕੀਨੀ ਬਣਾਉਣ। ਉਨ੍ਹਾਂ ਰਿਟਰਨਿੰਗ ਅਫ਼ਸਰਾਂ ਅਤੇ ਡੀ.ਐਸ.ਪੀਜ਼ ਨੂੰ ਆਪਸੀ ਤਾਲਮੇਲ ਬਣਾ ਕੇ ਕੰਮ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਚੋਣਾਂ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਲਈ ਸਾਰੇ ਚੋਣ ਅਫ਼ਸਰ ਗੰਭੀਰਤਾ ਨਾਲ ਆਪਣੀ ਜ਼ਿੰਮੇਵਾਰੀ ਨਿਭਾਉਣ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਵਿਚ ਆਪਸੀ ਤਾਲਮੇਲ ਬਹੁਤ ਜ਼ਰੂਰੀ ਹੈ ਤਾਂ ਹੀ ਜ਼ਿਲ੍ਹੇ ਵਿਚ ਚੋਣਾਂ ਸਫ਼ਲਤਾਪੂਰਵਕ ਮੁਕੰਮਲ ਕੀਤੀਆਂ ਜਾ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਸਾਰੀਆਂ ਵਿਧਾਨ ਸਭਾ ਹਲਕਿਆਂ ਵਿਚ ਆਦਰਸ਼ ਚੋਣ ਜ਼ਾਬਤੇ ਅਤੇ ਕੋਵਿਡ-19 ਤੋਂ ਬਚਾਅ ਸਬੰਧੀ ਹਦਾਇਤਾਂ ਦੀ ਪੂਰੀ ਤਰ੍ਹਾਂ ਪਾਲਣਾ ਯਕੀਨੀ ਬਣਾਈ ਜਾਵੇ।

ਜ਼ਿਲ੍ਹਾ ਚੋਣ ਅਫ਼ਸਰ ਅਪਨੀਤ ਰਿਆਤ ਨੇ ਕਿਹਾ ਕਿ ਸਰਕਾਰੀ ਇਮਾਰਤਾਂ ਅਤੇ ਪ੍ਰਾਪਰਟੀ ’ਤੇ ਕਿਸੇ ਵੀ ਤਰ੍ਹਾਂ ਦਾ ਕੋਈ ਵੀ ਰਾਜਨੀਤਿਕ ਪਾਰਟੀ ਦਾ ਬੈਨਰ, ਝੰਡਾ ਬੈਨਰ ਨਹੀਂ ਹੋਣਾ ਚਾਹੀਦਾ। ਉਨ੍ਹਾਂ ਦੱਸਿਆ ਕਿ ਪੇਂਡੂ ਖੇਤਰਾਂ ਵਿਚ ਇਸ ਵੱਲ ਵਿਸ਼ੇਸ਼ ਧਿਆਨ ਦੇਣ ਦੀ ਲੋੜ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਹੁਣ 214 ਅਤਿ-ਸੰਵੇਦਨਸ਼ੀਲ ਬੂਥਾਂ ਦੀ ਪਹਿਚਾਣ ਕੀਤੀ ਗਈ ਹੈ, ਜਿਸ ਸਬੰਧੀ ਰਿਟਰਨਿੰਗ ਅਫ਼ਸਰਾਂ ਤੇ ਸਬੰਧਤ ਪੁਲਿਸ ਅਧਿਕਾਰੀ ਆਪਣੇ ਪ੍ਰਬੰਧ ਯਕੀਨੀ ਬਣਾਉਣ। ਉਨ੍ਹਾਂ ਦੱਸਿਆ ਕਿ ਰਿਆਤ-ਬਾਹਰ ਇੰਸਟੀਚਿਊਟ ਤੋਂ ਇਲਾਵਾ ਪੰਡਤ ਜੇ.ਆਰ. ਪੋਲੀਟੈਕਨਿਕ ਕਾਲਜ ਅਤੇ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰ ਵਿਚ ਸਟਰਾਂਗ ਰੂਮ ਬਣਾਏ ਗਏ ਹਨ। ਇਸ ਦੌਰਾਨ ਉਨ੍ਹਾਂ ਨੇ ਸਟਰਾਂਗ ਰੂਮ ਵਿਚ ਪਾਰਕਿੰਗ, ਸੀ.ਸੀ.ਟੀ.ਵੀ. ਕੈਮਰੇ ਅਤੇ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਗਿਣਤੀ ਕੇਂਦਰਾਂ ਵਿਚ ਭੀੜ ਨੂੰ ਘਟਾਉਣ ਲਈ ਉਠਾਏ ਜਾਣ ਵਾਲੇ ਕਦਮਾਂ ’ਤੇ ਵੀ ਚਰਚਾ ਕੀਤੀ।

ਸ੍ਰੀਮਤੀ ਅਪਨੀਤ ਰਿਆਤ ਨੇ ਦੱਸਿਆ ਕਿ 18 ਜਨਵਰੀ ਨੂੰ ਵਿਧਾਨ ਸਭਾ ਚੋਣਾਂ ਸਬੰਧੀ ਪੋਲਿੰਗ ਸਟਾਫ਼ ਦੀ ਪਹਿਲੀ ਰਿਹਰਸਲ, 5 ਫਰਵਰੀ ਨੂੰ ਦੂਜੀ ਅਤੇ 13 ਫਰਵਰੀ ਨੂੰ ਤੀਜੀ ਰਿਹਰਸਲ ਹੋਵੇਗੀ। ਉਨ੍ਹਾਂ ਪੁਲਿਸ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਰਿਹਰਸਲ ਦੌਰਾਨ ਸੁਰੱਖਿਆ ਪ੍ਰਬੰਧ ਪੂਰੇ ਕੀਤੇ ਜਾਣ। ਇਸ ਤੋਂ ਇਲਾਵਾ ਪੋਸਟਲ ਬੈਲਟ ਸਬੰਧੀ ਬਣਾਏ ਗਏ ਸਟੋਰਾਂ ਦੀ ਵੀ ਸੁਰੱਖਿਆ ਵਿਵਸਥਾ ਯਕੀਨੀ ਬਣਾਈ ਜਾਵੇ।

ਇਸ ਮੌਕੇ ਵਿਧਾਨ ਸਭਾ ਹਲਕਾ ਸ਼ਾਮਚੁਰਾਸੀ ਦੇ ਰਿਟਰਨਿੰਗ ਅਫ਼ਸਰ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਹਿਮਾਂਸ਼ੂ ਜੈਨ, ਵਿਧਾਨ ਸਭਾ ਹਲਕਾ ਚੱਬੇਵਾਲ ਦੇ ਰਿਟਰਨਿੰਗ ਅਫ਼ਸਰ ਵਧੀਕ ਡਿਪਟੀ ਕਮਿਸ਼ਨਰ (ਜ) ਸੰਦੀਪ ਸਿੰਘ, ਵਿਧਾਨ ਸਭਾ ਹਲਕਾ ਉੜਮੁੜ ਦੇ ਰਿਟਰਨਿੰਗ ਅਫ਼ਸਰ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਦਰਬਾਰਾ ਸਿੰਘ, ਵਿਧਾਨ ਸਭਾ ਹਲਕਾ ਮੁਕੇਰੀਆਂ ਦੇ ਰਿਟਰਨਿੰਗ ਅਫ਼ਸਰ ਐਸ.ਡੀ.ਐਮ. ਕੰਵਲਜੀਤ ਸਿੰਘ, ਵਿਧਾਨ ਸਭਾ ਹਲਕਾ ਦਸੂਹਾ ਦੇ ਰਿਟਰਨਿੰਗ ਅਫ਼ਸਰ ਐਸ.ਡੀ.ਐਮ. ਰਣਦੀਪ ਸਿੰਘ ਹੀਰ, ਵਿਧਾਨ ਸਭਾ ਹਲਕਾ ਗੜ੍ਹਸ਼ੰਕਰ ਦੇ ਰਿਟਰਨਿੰਗ ਅਫ਼ਸਰ ਐਸ.ਡੀ.ਐਮ. ਅਰਵਿੰਦ ਕੁਮਾਰ, ਵਿਧਾਨ ਸਭਾ ਹਲਕਾ ਹੁਸ਼ਿਆਰਪੁਰ ਦੇ ਸਹਾਇਕ ਰਿਟਰਨਿੰਗ ਅਫ਼ਸਰ ਵਿਜੇ ਕੁਮਾਰ, ਐਸ.ਪੀ. (ਹੈਡਕੁਆਟਰ) ਅਸ਼ਵਨੀ ਕੁਮਾਰ ਤੋਂ ਇਲਾਵਾ ਹੋਰ ਸਿਵਲ ਤੇ ਪੁਲਿਸ ਅਧਿਕਾਰੀ ਵੀ ਮੌਜੂਦ ਸਨ।

error: copy content is like crime its probhihated