ਗੜ੍ਹਦੀਵਾਲਾ 19 ਜਨਵਰੀ (ਚੌਧਰੀ) : ਅੱਜ ਪਿੰਡ ਪੰਡੋਰੀ ਅਟਵਾਲ ਵਿਖੇ ਆਮ ਆਦਮੀ ਪਾਰਟੀ ਦੀ ਵਿਸ਼ੇਸ਼ ਮੀਟਿੰਗ ਜਿਲਾ ਵਾਇਸ ਪ੍ਰਧਾਨ ਚੌਧਰੀ ਰਾਜਵਿੰਦਰ ਸਿੰਘ ਰਾਜਾ ਦੀ ਅਗਵਾਈ ਹੇਠ ਹੋਈ। ਜਿਸ ਵਿੱਚ ਨੌਜਵਾਨਾਂ ਨੇ ਵੱਡੀ ਗਿਣਤੀ ਵਿਚ ਭਾਗ ਲਿਆ। ਇਸ ਮੌਕੇ ਪਿੰਡ ਦੀ ਯੂਥ ਕਮੇਟੀ ਦਾ ਗਠਨ ਕੀਤਾ ਗਿਆ। ਜਿਸ ਵਿੱਚ ਗੌਰਵ ਸ਼ਰਮਾ ਨੂੰ ਸਰਕਲ ਪ੍ਰਧਾਨ, ਪਰਮਿੰਦਰ ਸਿੰਘ ਨੂੰ ਯੂਥ ਪ੍ਰਧਾਨ, ਪ੍ਰਿਤਪਾਲ ਸਿੰਘ ਸੀਨੀਅਰ ਵਾਇਸ ਪ੍ਰਧਾਨ, ਨਵਕਰਨ ਸਿੰਘ ਵਾਇਸ ਪ੍ਰਧਾਨ, ਸੁਰਿੰਦਰ ਸਿੰਘ, ਰਾਜਵੀਰ ਸਿੰਘ, ਅਮਰੀਕ ਸਿੰਘ, ਸਵੀ ਮੋਹਮਤ, ਵਿਸ਼ਾਲ ਕੁਮਾਰ, ਲਖਵਿੰਦਰ ਸਿੰਘ, ਅਜੀਤ ਸਿੰਘ (ਸਾਰੇ ਸਕੱਤਰ) ਨਿਯੁਕਤ ਕੀਤੇ ਗਏ ਹਨ। ਇਸ ਮੌਕੇ ਨਵ ਨਿਯੁਕਤ ਨੂੰ ਸਿਰੋਪਾ ਭੇਂਟ ਕਰਕੇ ਚੌਧਰੀ ਰਾਜਵਿੰਦਰ ਸਿੰਘ ਰਾਜਾ ਨੇ ਸਨਮਾਨਿਤ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਜਸਵੀਰ ਸਿੰਘ ਰਾਜਾ ਦੀ ਜਿੱਤ ਲਈ ਨੌਜਵਾਨਾਂ ਚ ਭਾਰੀ ਉਤਸ਼ਾਹ ਹੈ। ਉਨ੍ਹਾਂ ਕਿਹਾ ਕਿ ਪਾਰਟੀ ਵਲੋਂ ਭਗਵੰਤ ਮਾਨ ਨੂੰ ਮੁੱਖ ਮੰਤਰੀ ਦੇ ਚੇਹਰੇ ਵਜੋਂ ਐਲਾਨਣਾ ਸ਼ਲਾਘਾਯੋਗ ਕਦਮ ਹੈ। ਜਿਸ ਨਾਲ ਪਾਰਟੀ ਨੂੰ ਹੋਰ ਬਲ ਮਿਲੇਗਾ। ਇਸ ਮੌਕੇ ਤੇ ਚੌਧਰੀ ਸੁਖਰਾਜ ਸਿੰਘ, ਬਿੱਲੂ ਪੰਡਿਤ, ਗੁਰਨਾਮ ਸਿੰਘ ਮਾਸਟਰ ਕੁਲਦੀਪ ਸਿੰਘ ਸਮੇਤ ਪਾਰਟੀ ਦੇ ਹੋਰ ਵਰਕਰ ਹਾਜ਼ਰ ਸਨ।
ਜਸਵੀਰ ਸਿੰਘ ਰਾਜਾ ਦੀ ਜਿੱਤ ਲਈ ਨੌਜਵਾਨਾਂ ਚ ਭਾਰੀ ਉਤਸ਼ਾਹ : ਚੌਧਰੀ ਰਾਜਵਿੰਦਰ ਸਿੰਘ ਰਾਜਾ
- Post published:January 19, 2022
You Might Also Like
ਛਾਣਬੀਣ ਉਪਰੰਤ ਲਾਵਾਰਿਸ ਗੱਡੀ ਕੀਤੀ ਚਾਲਕ ਹਵਾਲੇ
ਕੰਡੀ ਕਨਾਲ ਨਹਿਰ ਨੂੰ ਹੇਠੋਂ ਪੱਕਾ ਕਰਨ ਦੇ ਵਿਰੋਧ ‘ਚ ਮਸਤੀਵਾਲ ਵਿਖੇ ਕਿਸਾਨਾਂ ਵਲੋਂ ਲਾਇਆ ਧਰਨਾ 28 ਵੇਂ ਦਿਨ ਵੀ ਜਾਰੀ
ਪੰਜਾਬ ਸਰਕਾਰ ਕੇਂਦਰ ਸਰਕਾਰ ਦੇ ਆਖੇ ਲੱਗਕੇ ਸਰਕਾਰੀ ਕਾਲਜਾਂ ਨੂੰ ਪ੍ਰਾਈਵੇਟ ਕਰਨ ਵਾਲੇ ਪਾਸੇ ਚੱਲ ਰਹੀ ਹੈ : ਬੇਗਮਪੁਰਾ ਟਾਇਗਰ ਫੋਰਸ
ਪੰਜਾਬ ਸਫਾਈ ਮਜਦੂਰ ਫੈਡਰੇਸ਼ਨ ਗੜਦੀਵਾਲਾ ਨੇ ਆਪਣੀਆਂ ਮੰਗਾਂ ਸਬੰਧੀ ਸੌਂਪਿਆ ਮੰਗ ਪੱਤਰ








