Prime Punjab Times

Latest news
ਵਿਦਿਅਕ ਸੰਸਥਾਵਾਂ ਦੀ ਤਰੱਕੀ ਲਈ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਦੇ ਯਤਨ ਸ਼ਲਾਘਾਯੋਗ : ਡਾ. ਜਸਪਾਲ ਸਿੰਘ ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਵਾਲੀਬਾਲ ਪ੍ਰਤੀਯੋਗਤਾ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸੋਲਿਡ ਵੇਸਟ ਮੈਨੇਜਮੈਂਟ' 'ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਗੜ੍ਹਦੀਵਾਲਾ ਚ ਦੁਸ਼ਹਿਰਾ ਉਤਸਵ ਤਿਆਰੀਆਂ ਸ਼ੁਰੂ, ਧਰਮ ਅਤੇ ਅਧਰਮ ਦੇ ਪ੍ਰਤੀਕ ਝੰਡਾ ਕੀਤਾ ਸਥਾਪਿਤ *ਸੀਨੀਅਰ ਮੈਡੀਕਲ ਅਫਸਰ ਡਾ.ਮਨਮੋਹਨ ਸਿੰਘ ਵੱਲੋਂ ਡੇਂਗੂ ਸਰਵੇ ਕਰ ਰਹੀਆਂ ਟੀਮਾਂ ਦਾ ਲਿਆ ਜਾਇਜ਼ਾ* KMS ਕਾਲਜ ਵਿਖੇ ਮੈਡੀਕਲ ਸਾਇੰਸ ਵਿਭਾਗ ਲਈ ਐਂਟਰੈਂਸ ਟੈਸਟ ਆਯੋਜਿਤ ਕਰਵਾਇਆ - ਪ੍ਰਿੰਸੀਪਲ ਡਾ. ਮਾਨਵ ਸੈਣੀ विधायक प्रगट सिंह पंजाब कांग्रेस के नए अध्यक्ष नियुक्त ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖਰੀਦਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ : ਲਾਲ ਚੰਦ ਕਟਾਰੂਚੱਕ DAV ਪਬਲਿਕ ਸਕੂਲ ਦੀ ਵਿਦਿਆਰਥਣ ਪਾਰੀਕਾ ਸ਼ਰਮਾ ਨੇ ਸਟ੍ਰੇਟ ਤਾਈਕਵਾਂਡੋ ਮੁਕਾਬਲੇ 'ਚ ਜਿੱਤਿਆ ਸੋਨ ਤਗਮਾ, ਨੈਸ਼ਨਲ ਲਈ ਹੋ... ਵਿਦਿਆਰਥੀਆਂ ਦੀ ਰਚਨਾਤਮਕ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਅੰਤਰ-ਕਲਾਸ ਰਚਨਾਤਮਕ ਲੇਖਣ ਮੁਕਾਬਲਾ ਕਰਵਾਇਆ
ADVERTISEMENT
You are currently viewing ਵਿਧਾਨ ਸਭਾ ਚੋਣਾਂ-2022 ਦੇ ਮੱਦੇਨਜ਼ਰ ਆਬਕਾਰੀ ਵਿਭਾਗ ਵਲੋਂ ਛਾਪੇਮਾਰੀ ਮੁਹਿੰਮ ਵਿੱਢੀ

ਵਿਧਾਨ ਸਭਾ ਚੋਣਾਂ-2022 ਦੇ ਮੱਦੇਨਜ਼ਰ ਆਬਕਾਰੀ ਵਿਭਾਗ ਵਲੋਂ ਛਾਪੇਮਾਰੀ ਮੁਹਿੰਮ ਵਿੱਢੀ

800 ਕਿਲੋ ਲਾਹਣ, 02 ਲੋਹੇ ਦੇ ਡਰੰਮ,01 ਤਰਪਾਲ ਤੇ 05 ਖਾਲੀ ਪਲਾਸਟਿਕ ਦੇ ਕੇਨ ਬਰਾਮਦ

ਗੁਰਦਾਸਪੁਰ, 19 ਜਨਵਰੀ (ਅਸ਼ਵਨੀ ) ਮਾਣਯੋਗ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ ਵਿਧਾਨ ਸਭਾ ਚੋਣਾਂ-2022 ਦੇ ਮੱਦੇਨਜ਼ਰ ਆਬਕਾਰੀ ਵਿਭਾਗ ਗੁਰਦਾਸਪੁਰ ਵਲੋਂ ਜਿਲੇ ਅੰਦਰ ਨਾਜਾਇਜ਼ ਸ਼ਰਾਬ, ਲਾਹਣ ਆਦਿ ਵਿਰੁੱਧ ਛਾਪਮਾਰੀ ਮੁਹਿੰਮ ਚੱਲ ਰਹੀ ਹੈ।

ਸਹਾਇਕ ਆਬਕਾਰੀ ਤੇ ਕਰ ਕਮਿਸ਼ਨਰ ਸ੍ਰੀ ਪਵਨਜੀਤ ਸਿੰਘ ਨੇ ਦੱਸਿਆ ਕਿ ਰਜਿੰਦਰ ਤਨਵਰ, ਗੌਤਮ ਗੋਬਿੰਦ (ਐਕਸ਼ਾਈਜ ਅਫਸਰ), ਅਜੈ ਸ਼ਰਮਾ ਅਤੇ ਹਰਵਿੰਦਰ ਸਿੰਘ (ਐਕਸ਼ਾਈਜ਼ ਇੰਸਪੈਕਟਰ) ਅਤੇ ਐਕਸਾਈਜ਼ ਪੁੁਲਿਸ ਤੇ ਸਟਾਫ ਵਲੋਂ ਬੀਤੀ ਦਿਨ ਬਿਆਸ ਦਰਿਆ ਦੇ ਨੇੜਲੇ ਪਿੰਡ ਮੋਚਪੁਰ ਵਿਖੇ ਛਾਪੇਮਾਰੀ ਕੀਤੀ ਗਈ ਅਤੇ ਓਥੋਂ 800 ਕਿਲੋ ਲਾਹਣ, 02 ਲੋਹੇ ਦੇ ਡਰੰਮ,01 ਤਰਪਾਲ ਅਤੇ 05 ਖਾਲੀ ਪਲਾਸਟਿਕ ਦੇ ਕੇਨ ਬਰਾਮਦ ਕੀਤੇ ਗਏ , ਜਿਸ ਨੂੰ ਮੌਕੇ ’ਤੇ ਨਸ਼ਟ ਕੀਤਾ।

ਸਹਾਇਕ ਆਬਕਾਰੀ ਤੇ ਕਰ ਕਮਿਸ਼ਨਰ  ਪਵਨਜੀਤ ਸਿੰਘ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ-2022 ਦੇ ਮੱਦੇਨਜ਼ਰ ਵਿਭਾਗ ਵਲੋਂ ਵੱਖ-ਵੱਖ ਟੀਮਾਂ ਬਣਾ ਕੇ ਰੇਡ ਕੀਤੀ ਜਾ ਰਹੀ ਹੈ ਅਤੇ ਚੋਣਾਂ ਦੌਰਾਨ ਕਿਸੇ ਵੀ ਤਰ੍ਹਾਂ ਨਾਲ ਸ਼ਰਾਬ ਦੀ ਵਰਤੋਂ ਨਾ ਹੋਵੇ, ਇਸ ਦੇ ਲਈ ਸਖ਼ਤੀ ਨਾਲ ਕਦਮ ਚੁੱਕੇ ਗਏ ਹਨ।