ਹੁਸ਼ਿਆਰਪੁਰ 19 ਜਨਵਰੀ (ਬਿਊਰੋ) : ਕੋਵਿਡ-19 ਦੀ ਸਥਿਤੀ ਬਾਰੇ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ.ਪਰਮਿੰਦਰ ਕੌਰ ਨੇ ਦੱਸਿਆ ਕਿ ਅੱਜ ਫਲੂ ਵਰਗੇ ਸ਼ੱਕੀ ਲੱਛਣਾ ਵਾਲੇ 3033 ਨਵੇਂ ਸੈਪਲ ਲੈਣ ਨਾਲ ਅਤੇ 2912 ਸੈਪਲਾਂ ਦੀ ਰਿਪੋਟ ਪ੍ਰਾਪਤ ਹੋਣ ਨਾਲ ਕੋਵਿਡ-19 ਦੇ 643 ਪਾਜੇਟਿਵ ਮਰੀਜ ਆਏ ਹਨ ਅਤੇ 01 ਮੌਤ ਵੀ ਹੋਈ ਹੈ । ਉਨਾਂ ਦੱਸਿਆ ਕਿ ਹੁਣ ਤੱਕ ਕੁੱਲ ਪਾਜੇਟਿਵ ਮਰੀਜਾਂ ਦੀ ਗਿਣਤੀ ਜ਼ਿਲ੍ਹੇ ਦੇ ਸੈਪਲਾਂ ਵਿੱਚੋ 32838ਹੈ ਅਤੇ ਬਾਹਰਲੇ ਜ਼ਿਲਿਆਂ ਤੋਂ 2406 ਪਾਜਟਿਵ ਕੇਸ ਪ੍ਰਾਪਤ ਹੋਣ ਨਾਲ ਕੋਵਿਡ-19 ਦੇ ਕੁੱਲ ਪਾਜਟਿਵ ਕੇਸ 35244 ਹੋ ਗਏ ਹਨ । ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ-19 ਦੇ ਲਏ ਗਏ ਕੁੱਲ ਸੈਪਲਾਂ ਦੀ ਗਿਣਤੀ 1035800 ਹੈ ਤੇ ਲੈਬ ਤੋ ਪ੍ਰਾਪਤ ਰਿਪੋਟਾਂ ਅਨੁਸਾਰ, 998679 ਸੈਪਲ ਨੈਗਟਿਵ ਹਨ । ਜਦ ਕਿ 6090 ਸੈਪਲਾਂ ਦੀ ਰਿਪੋਟ ਦਾ ਇੰਤਜਾਰ ਹੈ ਤੇ ਹੁਣ ਤੱਕ ਮੌਤਾਂ ਦੀ ਗਿਣਤੀ 1013 ਹੈ । ਐਕਟਿਵ ਕੇਸਾ ਦੀ ਗਿਣਤੀ 2448 ਹੈ, ਜਦ ਕਿ ਠੀਕ ਹੋਏ ਮਰੀਜਾਂ ਦੀ ਗਿਣਤੀ 31783 ਹੈ ।








