Prime Punjab Times

Latest news
ਦਸਵੰਧ ਫਾਊਂਡੇਸ਼ਨ ਵਲੋਂ ਲਗਾਏ ਗਏ ਚੌਥੇ ਖੂਨਦਾਨ ਕੈਂਪ ਦੌਰਾਨ ਨੌਜਵਾਨਾਂ ਨੇ ਵੱਡੀ ਗਿਣਤੀ 'ਚ ਕੀਤਾ ਖੂਨਦਾਨ ਖ਼ਾਲਸਾ ਕਾਲੀਜੀਏਟ ਸੀਨੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ਵਿਖੇ ਇੰਟਰ ਹਾਊਸ ਭਾਸ਼ਣ ਮੁਕਾਬਲਾ ਕਰਵਾਇਆ ਗਿਆ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ
ADVERTISEMENT
You are currently viewing LATEST.. ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਦੇ ਰਜਿਸਟਰਡ ਆਈਲੈਟਸ ਸੈਂਟਰਾਂ ਨੂੰ ਸ਼ਰਤਾਂ ਸਮੇਤ ਖੋਲ੍ਹਣ ਦੇ ਦਿੱਤੇ ਹੁਕਮ

LATEST.. ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਦੇ ਰਜਿਸਟਰਡ ਆਈਲੈਟਸ ਸੈਂਟਰਾਂ ਨੂੰ ਸ਼ਰਤਾਂ ਸਮੇਤ ਖੋਲ੍ਹਣ ਦੇ ਦਿੱਤੇ ਹੁਕਮ

20 ਅਤੇ 29 ਜਨਵਰੀ ਨੂੰ ਹੋਣ ਵਾਲੀ ਆਈਲੈਟਸ ਦੀ ਪ੍ਰੀਖਿਆ ਨੂੰ ਮੁੱਖ ਰੱਖਦਿਆਂ ਆਈਲੈਟਸ ਸੈਂਟਰਾਂ ਨੂੰ ਕਲਾਸਾਂ ਲਗਾਉਣ ਦੀ ਦਿੱਤੀ ਛੋਟ

– ਆਈਲੈਟਸ ਸੈਂਟਰ ਸੰਚਾਲਕਾਂ ਨੂੰ ਕੋਵਿਡ-19 ਸਬੰਧੀ ਜਾਰੀ ਹਦਾਇਤਾਂ ਦੀ ਕਰਨੀ ਪਵੇਗੀ ਪਾਲਣਾ ।

ਸਿਰਫ਼ 18 ਸਾਲ ਤੋਂ ਵੱਧ ਉਮਰ ਦੇ ਵਿਦਿਆਰਥੀਆਂ ਅਤੇ ਸਟਾਫ਼ ਨੂੰ ਹੀ ਸੰਸਥਾ ਵਿੱਚ ਆਉਣ ਦੀ ਇਜਾਜ਼ਤ ਦਿੱਤੀ ਜਾਵੇਗੀ, ਜਿਨ੍ਹਾਂ ਦਾ ਪੂਰਾ ਟੀਕਾਕਰਨ ਹੋ ਚੁੱਕਾ ਹੈ

ਹੁਸ਼ਿਆਰਪੁਰ, 19 ਜਨਵਰੀ(ਬਿਊਰੋ) : ਜ਼ਿਲ੍ਹਾ ਮੈਜਿਸਟ੍ਰੇਟ ਮੈਡਮ ਅਪਨੀਤ ਰਿਆਤ ਵੱਲੋਂ ਆਈਲੈਟਸ ਦੀ ਪ੍ਰੀਖਿਆ ਨੂੰ ਮੁੱਖ ਰੱਖਦਿਆਂ ਸ਼ਰਤਾਂ ਸਮੇਤ ਜ਼ਿਲ੍ਹੇ ਵਿੱਚ ਰਜਿਸਟਰਡ ਆਈਲੈਟਸ ਸੈਂਟਰ ਖੋਲ੍ਹਣ ਦੇ ਹੁਕਮ ਦਿੱਤੇ ਗਏ ਹਨ। ਜਾਰੀ ਹੁਕਮਾਂ ਵਿੱਚ ਉਨ੍ਹਾਂ ਕਿਹਾ ਕਿ ਐਜੂਕੇਸ਼ਨ ਪ੍ਰੋਵਾਈਡਰ ਐਸੋਸੀਏਸ਼ਨ ਹੁਸ਼ਿਆਰਪੁਰ ਦੇ ਪ੍ਰਧਾਨ  ਵੱਲੋ  ਮੰਗ ਕੀਤੀ ਗਈ ਹੈ ਕਿ ਉਹ ਵਿਦਿਆਰਥੀ  ਜੋ 20 ਅਤੇ 29 ਜਨਵਰੀ 2022 ਨੂੰ ਆਈਲੈਟਸ ਦੀ ਪ੍ਰੀਖਿਆ ਬੁੱਕ  ਕਰ ਚੁੱਕੇ ਹਨ ਉਨ੍ਹਾਂ ਨੂੰ ਇੰਸਟੀਚਿਊਟ ਬੰਦ ਹੋਣ ਕਾਰਨ ਪੜ੍ਹਾਈ ਵਿੱਚ ਰੁਕਾਵਟ ਆ ਰਹੀ ਹੈ । ਸੰਸਥਾ ਦੇ ਪ੍ਰਧਾਨ ਦੀ ਮੰਗ ਹੈ ਕਿ 18 ਸਾਲ ਤੋਂ ਵੱਧ ਉਮਰ ਦੇ ਵਿਦਿਆਰਥੀ ਅਤੇ ਸਟਾਫ਼ ਜਿਨ੍ਹਾਂ ਦਾ ਪੂਰਾ ਟੀਕਾਕਰਨ ਹੋ ਚੁੱਕਾ ਹੈ, ਉਨ੍ਹਾਂ ਨੂੰ ਆਈਲੈਟਸ ਸੈਂਟਰ ਵਿੱਚ ਆਉਣ  ਦੀ ਅਗਿਆ ਦਿੱਤੀ  ਜਾਵੇ । ਵਰਨਣਯੋਗ ਹੈ ਕਿ ਜ਼ਿਲੇ ‘ਚ ਕੋਵਿਡ-19 ਦੇ ਵਧਦੇ ਮਾਮਲਿਆਂ ਨੂੰ ਦੇਖਦੇ ਹੋਏ ਜ਼ਿਲਾ ਮੈਜਿਸਟ੍ਰੇਟ ਵੱਲੋਂ 25 ਜਨਵਰੀ ਤੱਕ ਸਾਰੇ ਵਿਦਿਅਕ ਅਦਾਰੇ ਬੰਦ ਰੱਖਣ ਦੇ ਹੁਕਮ ਦਿੱਤੇ ਗਏ ਸਨ। ਜ਼ਿਲ੍ਹਾ ਮੈਜਿਸਟਰੇਟ ਵੱਲੋ ਵਿਦਿਆਰਥੀਆਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਅਜਿਹੀਆਂ ਰਜਿਸਟਰਡ ਸੰਸਥਾਵਾਂ ਨੂੰ ਹੁਣ ਸ਼ਰਤਾਂ ਸਮੇਤ ਕਲਾਸਾਂ ਚਲਾਉਣ ਦੀ ਇਜਾਜ਼ਤ ਦਿੱਤੀ ਗਈ ਹੈ। ਆਈਲੈਟਸ ਕੇਂਦਰਾਂ ਨੂੰ ਦਿੱਤੀ ਗਈ ਢਿੱਲ ਦੇ ਤਹਿਤ, ਉਨ੍ਹਾਂ ਲਈ ਕੁਝ ਹਦਾਇਤਾਂ ਦੀ ਪਾਲਣਾ ਕਰਨਾ ਜ਼ਰੂਰੀ ਹੈ, ਜਿਸ ਵਿੱਚ ਸੰਸਥਾ ਅਥਾਰਟੀ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਦੋ ਸਮੂਹਾਂ ਵਿੱਚ ਬੁਲਾਏਗੀ, ਯਾਨੀ ਸਵੇਰੇ 9 ਵਜੇ ਤੋਂ ਦੁਪਹਿਰ 12 ਵਜੇ ਤੱਕ ਅਤੇ ਦੁਪਹਿਰ 2 ਤੋਂ ਸ਼ਾਮ 5 ਵਜੇ ਤੱਕ। ਹਰੇਕ ਗਰੁੱਪ ਵਿੱਚ ਵੱਧ ਤੋਂ ਵੱਧ 50 ਫੀਸਦੀ ਵਿਦਿਆਰਥੀਆਂ ਨੂੰ ਬੈਠਣ ਦੀ ਇਜਾਜ਼ਤ ਹੋਵੇਗੀ। ਸੰਸਥਾ ਦੇ ਅਧਿਕਾਰੀ ਭਾਰਤ ਅਤੇ ਪੰਜਾਬ ਸਰਕਾਰ ਵੱਲੋਂ ਜਾਰੀ ਕੋਵਿਡ-19 ਸਬੰਧੀ ਹਦਾਇਤਾਂ ਦੀ ਪਾਲਣਾ ਨੂੰ ਯਕੀਨੀ ਬਣਾਉਣਗੇ। ਇੰਸਟੀਚਿਊਟ ਅਥਾਰਟੀ ਦਿਨ ਵਿੱਚ ਦੋ ਵਾਰ ਇੰਸਟੀਚਿਊਟ ਨੂੰ ਸੈਨੀਟਾਈਜ਼ ਕਰਨਾ ਯਕੀਨੀ ਬਣਾਏਗੀ। ਇਸ ਤੋਂ ਇਲਾਵਾ, ਸੰਸਥਾ ਵਿਚ ਹਰ ਕੋਈ ਮਾਸਕ ਪਹਿਨਣਾ ਅਤੇ ਸਮਾਜਿਕ ਦੂਰੀ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨਾ ਯਕੀਨੀ ਬਣਾਏਗਾ। ਇੰਸਟੀਚਿਊਟ ਅਥਾਰਟੀ ਸਿਰਫ਼ 18 ਸਾਲ ਤੋਂ ਵੱਧ ਉਮਰ ਦੇ ਵਿਦਿਆਰਥੀਆਂ ਅਤੇ ਸਟਾਫ਼ ਨੂੰ ਹੀ ਇਜਾਜ਼ਤ ਦੇਵੇਗੀ ਜਿਨ੍ਹਾਂ ਦਾ ਪੂਰਾ ਟੀਕਾਕਰਨ ਹੋ ਚੁੱਕਾ ਹੈ। ਸ਼੍ਰੀਮਤੀ ਅਪਨੀਤ ਰਿਆਤ ਨੇ ਕਿਹਾ ਕਿ ਉਪਰੋਕਤ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਨਾ ਕਰਨ ਵਾਲਿਆਂ ਵਿਰੁੱਧ ਧਾਰਾ 188 ਤਹਿਤ ਕਾਰਵਾਈ ਕਰਨ ਤੋਂ ਇਲਾਵਾ ਆਫ਼ਤ ਪ੍ਰਬੰਧਨ 2005 ਦੀ ਧਾਰਾ 91 ਤੋਂ 60 ਤਹਿਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

error: copy content is like crime its probhihated