Prime Punjab Times

Latest news
ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ KMS ਕਾਲਜ ਦੇ BSc ਫੈਸ਼ਨ ਡਿਜ਼ਾਇਨਿੰਗ ਛੇਵੇਂ ਸਮੈਸਟਰ ਦੀ ਜਸਦੀਪ ਅਤੇ ਨੇਹਾ ਨੇ ਹਾਸਲ ਕੀਤਾ ਪਹਿਲਾ ਸਥਾਨ - ਪ੍ਰਿੰਸੀਪਲ ... ਦਸੂਹਾ ਚ ਇੱਕ ਨਿੱਜੀ ਪ੍ਰਾਈਵੇਟ ਸਕੂਲ ਦੀ ਬੱਸ ਪਲਟੀ,ਬੱਚਿਆਂ ਨੂੰ ... जालंधर में डिजिटल मीडिया एसोसिएशन (DMA) की बैठक में पहुंचे कैबिनेट मंत्री मोहिंदर भगत और मेयर वनीत ध... DAV पब्लिक स्कूल में सामाजिक विज्ञान तथा सामान्य ज्ञान पर अंतर सदनीय क्विज प्रतियोगिता का आयोजन ਅੱਜ ਦੇ ਬੱਚਿਆਂ ਨੇ ਭਵਿੱਖ ਵਿੱਚ ਇੱਕ ਸੁੰਦਰ ਸਮਾਜ ਦੀ ਸਿਰਜਣਾ ਕਰਨੀ ਹੈ ਪੁਰਾਣੀ ਰੰਜਿਸ਼ ਨੇ ਲਿਆ ਖੂ+ਨੀ ਰੂਪ,ਗੋਲੀਬਾਰੀ ’ਚ ਨੌਜਵਾਨ ਦੀ ਮੌ+ਤ; ਮੁਲਜ਼ਮ ਤੇ ਉਸ ਦੀ ਪਤਨੀ 4 ਘੰਟਿਆਂ 'ਚ ਕਾਬੂ ਪੀਐਚਸੀ ਭੂੰਗਾ ਵਿਖੇ ਵਿਸ਼ਵ ਅਬਾਦੀ ਜਾਗਰੂਕਤਾ ਦਿਵਸ ਮਨਾਇਆ ਗਿਆ
ADVERTISEMENT
You are currently viewing 65 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਇੱਕ ਨੌਜਵਾਨ ਕਾਬੂ

65 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਇੱਕ ਨੌਜਵਾਨ ਕਾਬੂ

ਹੁਸ਼ਿਆਰਪੁਰ 20 ਜਨਵਰੀ (ਬਿਊਰੋ) : ਥਾਣਾ ਸਦਰ ਹੁਸ਼ਿਆਰਪੁਰ ਦੀ ਪੁਲਿਸ ਟੀਮ ਨੇ 65 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਇੱਕ ਨੌਜਵਾਨ ਕਾਬੂ ਕਰਨ ਦਾ ਦਾਅਵਾ ਕੀਤਾ ਹੈ।ਦੋਸ਼ੀ ਦੀ ਪਹਿਚਾਣ ਨਵਨੇਤਰ ਉਰਫ ਲੋਲੀ ਪੁੱਤਰ ਰਾਮ ਲੁਭਾਇਆ ਵਾਸੀ ਬਜਵਾੜਾ ਕਲਾਂ ਥਾਣਾ ਸਦਰ ਹੁਸ਼ਿਆਰਪੁਰ ਵਜੋਂ ਹੋਈ ਹੈ।

ਐਸ.ਐਸ.ਪੀ  ਹੁਸ਼ਿਆਰਪੁਰ ਧਰੁਮਨ ਐੱਚ ਨਿੰਬਲੇ, ਆਈ. ਪੀ.ਐੱਸ ਦੇ ਦਿਸ਼ਾ ਨਿਰਦੇਸ਼ ਹੇਠ ਮੁਖਤਿਆਰ ਰਾਏ ਪੀ.ਪੀ. ਐੱਸ,ਪੁਲਿਸ ਕਪਤਾਨ/ਤਫਤੀਸ਼ ਹੁਸ਼ਿਆਰਪੁਰ ਦੀ ਰਹਿਨੁਮਾਈ ਹੇਠ, ਸਰਬਜੀਤ ਰਾਏ ਪੀ.ਪੀ.ਐੱਸ, ਉਪ-ਕਪਤਾਨ ਪੁਲਿਸ ਤਫਤੀਸ਼ ਹੁਸ਼ਿਆਰਪੁਰ ਅਤੇ  ਪ੍ਰੇਮ ਸਿੰਘ ਪੀ.ਪੀ.ਐੱਸ, ਉਪ-ਕਪਤਾਨ ਪੁਲਿਸ ਸਿਟੀ ਹੁਸ਼ਿਆਰਪੁਰ ਦੀ ਯੋਗ ਅਗਵਾਈ ਹੇਠ ਮੁੱਖ ਅਫਸਰ ਥਾਣਾ ਸਦਰ ਹੁਸ਼ਿਆਰਪੁਰ ਐੱਸ.ਆਈ ਸੁਰਜੀਤ ਸਿੰਘ ਅਤੇ ਏ.ਐਸ.ਆਈ. ਰਸ਼ਵਿੰਦਰਪਾਲ ਸਿੰਘ ਥਾਣਾ ਸਦਰ ਹੁਸ਼ਿਆਰਪੁਰ ਦੀ ਟੀਮ ਵਲੋਂ ਮਿਤੀ 19 01-2022 ਨੂੰ ਗਸ਼ਤ ਅਤੇ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਦੇ ਸਬੰਧ ਵਿਚ ਬੂਲਾਵਾੜੀ ਤੋਂ ਬਜਵਾੜਾ ਕਲਾਂ ਨੂੰ ਜਾਂਦਿਆ ਰਸਤੇ ਵਿਚ ਝੁੱਗੀਆਂ ਲਾਗੇ ਇਕ ਸ਼ੱਕੀ ਮੋਨਾ ਨੌਜਵਾਨ ਪੈਦਲ ਆ ਰਿਹਾ ਸੀ, ਜੋ ਪੁਲਿਸ ਪਾਰਟੀ ਨੂੰ ਦੇਖ ਕੇ ਘਬਰਾ ਕੇ ਪਿੱਛੇ ਨੂੰ ਮੁੜਨ ਲੱਗਾ ਤਾਂ ਉਸਨੂੰ ਕਾਬੂ ਕਰਕੇ ਉਸਦਾ ਨਾਮ ਪਤਾ ਪੁੱਛਿਆ ਜਿਸ ਨੇ ਆਪਣਾ ਨਾਮ ਨਵਨੇਤਰ ਉਰਫ ਲੋਲੀ ਪੁੱਤਰ ਰਾਮ ਲੁਭਾਇਆ ਵਾਸੀ ਬਜਵਾੜਾ ਕਲਾਂ ਥਾਣਾ ਸਦਰ ਹੁਸ਼ਿਆਰਪੁਰ ਦੱਸਿਆ, ਜਿਸ ਦੀ ਤਲਾਸ਼ੀ ਕਰਨ ਤੇ ਉਸ ਪਾਸੋ 65 ਗ੍ਰਾਮ ਨਸ਼ੀਲਾ ਪਦਾਰਥ ਬ੍ਰਾਮਦ ਹੋਇਆ। ਜਿਸਤੇ ਉਕਤ ਦੋਸ਼ੀ ਖਿਲਾਫ ਮੁੱਕਦਮਾ ਨੰ 05 ਮਿਤੀ 19-01-2022 ਅ/ਧ 22-61-85 ਐਨ.ਡੀ.ਪੀ.ਐਸ ਐਕਟ ਥਾਣਾ ਸਦਰ ਹੁਸ਼ਿਆਰਪੁਰ ਦਰਜ ਰਜਿਸਟਰ ਕੀਤਾ ਗਿਆ । ਜਿਸ ਦਾ ਮਾਨਯੋਗ ਅਦਾਲਤ ਪਾਸੋਂ ਰਿਮਾਂਡ ਹਾਸਲ ਕਰਕੇ ਉਸ ਪਾਸੋਂ ਹੋਰ ਪਤਾਜੋਈ ਕੀਤੀ ਜਾ ਰਹੀ ਹੈ।

error: copy content is like crime its probhihated