Prime Punjab Times

Latest news
हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਕੀਤੀ ਸ਼ਮੂਲੀਅਤ
ADVERTISEMENT
You are currently viewing *ਸੱਤਾ ‘ਚ ਆਉਂਦਿਆਂ ਹੀ ਨੌਜਵਾਨਾਂ ਦਾ ਭਵਿੱਖ ਬਚਾਇਆ ਜਾਵੇਗਾ : ਦਸੂਹਾ*

*ਸੱਤਾ ‘ਚ ਆਉਂਦਿਆਂ ਹੀ ਨੌਜਵਾਨਾਂ ਦਾ ਭਵਿੱਖ ਬਚਾਇਆ ਜਾਵੇਗਾ : ਦਸੂਹਾ*

*ਸਮੇਂ ਸਮੇਂ ਦੇ ਵਿਧਾਇਕਾ ਨੇ ਆਪਣਾ ਆਪ ਹੀ ਸਵਾਰਿਆ- ਢੱਟ*

ਗੜ੍ਹਦੀਵਾਲਾ 23 ਜਨਵਰੀ (ਚੌਧਰੀ) : ਹਲਕਾ ਟਾਂਡਾ ਤੋਂ ਸ਼੍ਰੋਮਣੀ ਅਕਾਲੀ ਦਲ ਸੰਯੁਕਤ, ਭਾਜਪਾ ਤੇ ਪੰਜਾਬ ਲੋਕ ਕਾਂਗਰਸ ਦੇ ਸਾਂਝੇ ਉਮੀਦਵਾਰ ਮਨਜੀਤ ਸਿੰਘ ਦਸੂਹਾ ਦੀ ਇਕ ਵਿਸ਼ੇਸ਼ ਮੀਟਿੰਗ ਜ਼ਿਲਾ ਪ੍ਰਧਾਨ ਸਤਵਿੰਦਰਪਾਲ ਸਿੰਘ ਢੱਟ ਦੀ ਅਗਵਾਈ ਵਿੱਚ ਹੋਈ। ਜਿਸ ਦੌਰਾਨ ਯੂਥ ਵਰਕਰਾਂ ਨੇ ਵੱਡੀ ਗਿਣਤੀ ਵਿੱਚ ਸ਼ਿਰਕਤ ਕੀਤੀ। ਪੁਸ਼ਵਿਦਰ ਸਿੰਘ ਭੱਟਲਾਂ ਦੀ ਅਗਵਾਈ ਵਿੱਚ ਪਹੁੰਚੇ ਯੂਥ ਵਰਕਰਾਂ ਨੂੰ ਸੰਬੋਧਨ ਕਰਦਿਆਂ ਮਨਜੀਤ ਦਸੂਹਾ ਨੇ ਜਿਥੇ ਵਿਕਾਸ ਲਈ ਬਣਾਈਆਂ ਯੋਜਨਾਵਾਂ ਸਬੰਧੀ ਨੌਜਵਾਨਾਂ ਨੂੰ ਜਾਣੂ ਕਰਵਾਇਆ। ਉਥੇ ਉਹਨਾਂ ਨੇ ਕਿਹਾ ਕਿ ਇਲਾਕੇ ਦੇ ਲੋਕਾਂ ਖਾਸ ਕਰਕੇ ਨੌਜਵਾਨਾਂ ਤੇ ਔਰਤਾਂ ਲਈ ਵਿਸ਼ੇਸ਼ ਲੋਕ ਭਲਾਈ ਸਕੀਮਾਂ ਚਲਾਈਆਂ ਗਈਆਂ ਹਨ ਜਿਹਨਾਂ ਦਾ ਪਹਿਲਾ ਹੀ ਹਜ਼ਾਰਾ ਇਲਾਕਾ ਨਿਵਾਸੀ ਲਾਭ ਉਠਾ ਰਹੇ ਹਨ। ਦਸੂਹਾ ਨੇ ਕਿਹਾ ਕਿ ਉਹਨਾਂ ਦਾ ਮੁੱਖ ਮਕਸਦ ਟਾਂਡਾ ਹਲਕੇ ਦਾ ਵਿਕਾਸ ਕਰਨਾ ਹੈ। ਇਸ ਮੌਕੇ ਜ਼ਿਲਾ ਪ੍ਰਧਾਨ ਸਤਵਿੰਦਰਪਾਲ ਸਿੰਘ ਢੱਟ ਨੇ ਕਿਹਾ ਕਿ ਵੱਖ ਵੱਖ ਪਾਰਟੀਆਂ ਦੇ ਬਣੇ ਵਿਧਾਇਕਾ ਨੇ ਆਪਣਾ ਜੀਵਨ ਪੱਧਰ ਹੀ ਸਵਾਰਿਆ ਹੈ ਤੇ ਹਲਕੇ ਦੇ ਲੋਕਾਂ ਦੀ ਕੋਈ ਸਾਰ ਨਹੀਂ ਲਈ। ਉਹਨਾਂ ਕਿਹਾ ਕਿ ਦਸੂਹਾ ਨੇ ਸਪੱਸ਼ਟ ਕਰ ਦਿੱਤਾ ਹੈ ਕੇ ਉਹ ਸੇਵਾ ਦੇ ਮਕਸਦ ਨਾਲ ਹਲਕਾ ਟਾਂਡਾ ਵਿੱਚ ਆਏ ਹਨ। ਇਸ ਮੌਕੇ ਨੌਜਵਾਨ ਆਗੂ ਪੁਸ਼ਵਿੰਦਰ ਸਿੰਘ ਨੇ ਵਿਸ਼ਵਾਸ ਦਵਾਇਆ ਕਿ ਉਹ ਸਮੂਹ ਨੌਜਵਾਨਾਂ ਦੇ ਸਹਿਯੋਗ ਨਾਲ ਦਸੂਹਾ ਸਾਬ ਦੀ ਜਿੱਤ ਵਿੱਚ ਬਣਦਾ ਯੋਗਦਾਨ ਪਾਉਣ ਲਈ ਦਿਨ ਰਾਤ ਇੱਕ ਕਰ ਦੇਣਗੇ। ਇਸ ਮੌਕੇ ਸੁਖਵਿੰਦਰ ਮੂਨਕ, ਮਨਜੀਤ ਸਿੰਘ ਰੌਬੀ, ਮਨਪ੍ਰੀਤ ਸਿੰਘ ਹੁਸ਼ਿਆਰਪੁਰ, ਪੁਸ਼ਵਿੰਦਰ ਸਿੰਘ, ਅਰਸ਼ ਮਿਰਜ਼ਾਪੁਰ, ਅਨਿਲ ਕੁਮਾਰ ਭਾਨੋਵਾਲ, ਅਰਸ਼ਦੀਪ ਸਿੰਘ, ਗੁਰਦੀਪ ਸਿੰਘ ਡੱਫਰ, ਭੋਲੂ ਅਰਗੋਵਾਲ, ਹਰਪ੍ਰੀਤ ਗੜ੍ਹਦੀਵਾਲ, ਅਨਿਕੇਤ ਭੱਤਲਾਂ, ਵਿਸ਼ਾਲ ਚਾਠਆਲੀਆਂ, ਸੂਰਜ ਫਤਿਹਪੁਰ, ਸੁਖਦੀਪ ਡੱਫਰ, ਸਾਹਿਲ, ਸਾਜਨ ਗੜ, ਮੋਹਿਤ ਭੱਟਲਾ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।