Prime Punjab Times

Latest news
ਬਲਾਕ ਪੱਧਰੀ ਡਰਾਮਾ ਮੁਕਾਬਲੇ 'ਚ ਸਰਕਾਰੀ ਸੈਕੰਡਰੀ ਸਕੂਲ ਡੱਫਰ ਦੇ ਵਿਦਿਆਰਥੀ ਜੇਤੂ ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ*
ADVERTISEMENT
You are currently viewing ਮੁਹੰਮਦ ਮੁਸਤਫਾ ਖਿਲਾਫ ਦੇਸ਼ ਧ੍ਰੋਹ ਅਤੇ ਪੰਜਾਬ ਦਾ ਮਾਹੌਲ ਖਰਾਬ ਕਰਨ ਦਾ ਮਾਮਲਾ ਦਰਜ ਕਰਨ ਦੀ ਮੰਗ

ਮੁਹੰਮਦ ਮੁਸਤਫਾ ਖਿਲਾਫ ਦੇਸ਼ ਧ੍ਰੋਹ ਅਤੇ ਪੰਜਾਬ ਦਾ ਮਾਹੌਲ ਖਰਾਬ ਕਰਨ ਦਾ ਮਾਮਲਾ ਦਰਜ ਕਰਨ ਦੀ ਮੰਗ

ਬਟਾਲਾ, 24 ਜਨਵਰੀ (ਸ਼ਰਮਾ )– ਮਾਲੇਰਕੋਟਲਾ ਦੇ ਸਾਬਕਾ ਡੀ.ਜੀ.ਪੀ. ਅਤੇ ਨਵਜੋਤ ਸਿੰਘ ਸਿੱਧੂ ਦੇ ਸਲਾਹਕਾਰ ਮੁਹੰਮਦ ਮੁਸਤਫ਼ਾ ਦੇ ਖਿਲਾਫ ਮਾਮਲਾ ਦਰਜ ਕਰਨ ਦੀ ਮੰਗ ਨੂੰ ਲੈ ਕੇ ਸ਼ਿਵ ਸੈਨਾ (ਬਲਠਾਕਰੇ) ਬਟਾਲਾ ਦਾ ਵਫ਼ਦ ਉਪ ਪ੍ਰਧਾਨ ਰਮੇਸ਼ ਨਈਅਰ ਦੀ ਅਗਵਾਈ ਹੇਠ ਐਸ.ਐਸ.ਪੀ ਦਫ਼ਤਰ ਪਹੁੰਚ ਕੇ ਨਵਜੋਤ ਸਿੰਘ ਸਿੱਧੂ ਦੇ ਸਲਾਹਕਾਰ ਮੁਹੰਮਦ ਮੁਸਤਫ਼ਾ ਖ਼ਿਲਾਫ਼‌ ਭੱਦੀ ਸ਼ਬਦਾਵਲੀ ਬੋਲਣ ਕਰਕੇ ਦੇਸ਼ ਧ੍ਰੋਹ ਦਾ ਕੇਸ ਦਰਜ ਕਰਨ ਦੇ ਸਬੰਧ ਵਿੱਚ ਮੰਗ ਪੱਤਰ ਦਿੱਤਾ ਗਿਆ। ਇਸ ਦੌਰਾਨ ਪ੍ਰਧਾਨ ਰਮੇਸ਼ ਨਈਅਰ ਨੇ ਕਿਹਾ ਕਿ ਮੁਹੰਮਦ ਮੁਸਤਫਾ ਨੇ ਹਿੰਦੂਆਂ ਦੀਆਂ ਭਾਵਨਾਵਾਂ ਨੂੰ ਭੜਕਾਇਆ ਹੈ, ਜਿਸ ਕਾਰਨ ਸਮੂਹ ਹਿੰਦੂਆਂ ਨੂੰ ਠੇਸ ਪਹੁੰਚੀ ਹੈ, ਉਥੇ ਹੀ ਮੁਸਤਫਾ ਨੇ ਪੁਲਸ ਪ੍ਰਸ਼ਾਸਨ ਨੂੰ ਧਮਕੀਆਂ ਵੀ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਹਿੰਦੂਆਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਕਰਨ ਵਾਲਿਆਂ ਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ, ਇਸ ਲਈ ਸ਼ਿਵ ਸੈਨਾ ਨੇ ਐਸ.ਐਸ.ਪੀ ਬਟਾਲਾ ਤੋਂ ਮੰਗ ਕੀਤੀ ਹੈ ਕਿ ਮੁਹੰਮਦ ਮੁਸਤਫਾ ਵਿਰੁੱਧ ਦੇਸ਼ ਧ੍ਰੋਹੀ ਅਤੇ ਪੰਜਾਬ ਦੇ ਅਮਨ ਸ਼ਾਂਤੀ ਭੰਗ ਕਰਨ ਅਤੇ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਸਾਜ਼ਿਸ਼ ਤਹਿਤ ਸਖ਼ਤ ਕਾਰਵਾਈ ਕੀਤੀ ਜਾਵੇ ।