Prime Punjab Times

Latest news
ਭਗਵਾਨ ਪਰਸ਼ੁਰਾਮ ਜਯੰਤੀ ਮੌਕੇ ਬਟਾਲਾ ਵਿੱਚ ਭਗਤੀ ਦਾ ਮਹਾਂਉਤਸਵ — ਸ਼ਾਨਦਾਰ ਪ੍ਰਭਾਤ ਫੇਰੀ ਨਾਲ ਗੂੰਜਿਆ ਸ਼ਹਿਰ ਹੁਸ਼ਿਆਰਪੁਰ ਪੁਲਿਸ ਨੂੰ ਨੂਰਪੁਰ ਜੱਟਾਂ ਕੇਸ 'ਚ ਮਿਲੀ ਵੱਡੀ ਸਫਲਤਾ, ਡਾ.ਅੰਬੇਡਕਰ ਦੇ ਬੁੱਤ ਦੀ ਬੇਅਦਬੀ ਕਰਨ ਵਾਲੇ 3 ਕਾ... ਖ਼ਾਲਸਾ ਕਾਲਜ, ਵਿਖੇ ਸ਼ੁਕਰਾਨਾ ਦਿਵਸ ਮਨਾਇਆ ਗਿਆ *ਲੈਕਚਰਾਰ ਰਛਪਾਲ ਸਿੰਘ ਉੱਪਲ ਨੂੰ ਸਦਮਾ,ਮਾਤਾ ਦਾ ਹੋਇਆ ਦੇ+ਹਾਂ+ਤ* ਪੰਜਾਬ 'ਚ 129 DSPs ਦੇ ਹੇਏ ਤਬਾਦਲੇ, ਹਰਗੁਰਦੇਵ ਸਿੰਘ ਅਤੇ ਸੁਖਪਾਲ ਸਿੰਘ ਦਸੂਹਾ ਤੇ ਟਾਂਡਾ ਦੇ ਹੋਣਗੇ ਨਵੇਂ DSP ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ‘ਚ ਚੱਲ ਰਹੀਆਂ ਸਕੀਮਾਂ, ਪ੍ਰੋਗਰਾਮਾਂ ਅਤੇ ਵਿਕਾਸ ਪ੍ਰੋਜੈਕਟਾਂ ਦੀ ਕੀਤੀ ਸਮੀਖਿਆ ਡੀਏਵੀ ਪਬਲਿਕ ਸਕੂਲ ਗੜਦੀਵਾਲਾ ਦੇ ਵਿਦਿਆਰਥੀਆਂ ਵੱਲੋਂ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ,ਪ੍ਰਿੰਸੀਪਲ ਵੱਲੋਂ ਸਨਮਾਨਿਤ ਖਾਲਸਾ ਕਾਲਜ ਵਿਖੇ ਐਨ.ਐੱਸ.ਐੱਸ.ਯੂਨਿਟ ਵੱਲੋਂ 'ਠੋਸ ਕਚਰਾ ਪ੍ਰਬੰਧਨ' ਵਿਸ਼ੇ ’ਤੇ ਲੈਕਚਰ ਕਰਵਾਇਆ ਗਿਆ ਭਾਈ ਸੁੱਖਾ ਸਿੰਘ ਭਾਈ ਮਹਿਤਾਬ ਸਿੰਘ ਯਾਦਗਾਰੀ ਪਾਰਕ ਨੂੰ ਬਚਾਉਣ ਲਈ ਗਵਰਨਰ ਪੰਜਾਬ ਨੂੰ ਦਿੱਤਾ ਮੰਗ ਪੱਤਰ *ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈ...
ADVERTISEMENT
You are currently viewing *ਬੇਟ ਖੇਤਰ ਚੋਂ ਮਨਜੀਤ ਦਸੂਹਾ ਨੂੰ ਮਿਲਿਆ ਵੱਡਾ ਸਮਰਥਨ*

*ਬੇਟ ਖੇਤਰ ਚੋਂ ਮਨਜੀਤ ਦਸੂਹਾ ਨੂੰ ਮਿਲਿਆ ਵੱਡਾ ਸਮਰਥਨ*

ਟਾਂਡਾ / ਦਸੂਹਾ 25 ਜਨਵਰੀ (ਚੌਧਰੀ) : ਸ਼੍ਰੋਮਣੀ ਅਕਾਲੀ ਦਲ ਸੰਯੁਕਤ, ਭਾਜਪਾ ਤੇ ਪੰਜਾਬ ਲੋਕ ਕਾਂਗਰਸ ਤੇ ਉਮੀਦਵਾਰ ਸਰਦਾਰ ਮਨਜੀਤ ਸਿੰਘ ਦਸੂਹਾ ਨੂੰ ਬੇਟ ਖੇਤਰ ਵਿਚੋਂ ਮਿਲੇ ਲੋਕਾਂ ਦੇ ਭਾਰੀ ਸਮਰਥਨ ਨੇ ਇਹ ਸਿੱਧ ਕਰ ਦਿੱਤਾ ਹੈ ਕੇ ਦਸੂਹਾ ਬੇਟ ਖੇਤਰ ਵਿਚੋਂ ਵੱਡੀ ਲੀਡ ਹਾਸਲ ਕਰਨਗੇ। ਅੱਜ ਹਲਕਾ ਟਾਂਡਾ ਦੇ ਬੇਟ ਖੇਤਰ ਦੇ ਪਿੰਡ ਡੱਡੀਆਂ ਵਿਖੇ ਕੁਲਵਿੰਦਰ ਸਿੰਘ ਸੰਨੀ ਡੱਡੀਆਂ ਦੀ ਅਗਵਾਈ ਵਿੱਚ ਵਿਸ਼ਾਲ ਮੀਟਿੰਗ ਹੋਈ। ਇਸ ਮੀਟਿੰਗ ਦੌਰਾਨ ਪਿੰਡ ਡੱਡੀਆਂ, ਮੀਰਾਪੁਰ, ਠਾਕਰੀ, ਬਹਾਦੁਰਪੂਰ, ਸੱਲਾਂ, ਮਾਨਪੁਰ, ਰਾਣੀ ਪਿੰਡ, ਜ਼ਹੂਰਾ ਆਦਿ ਪਿੰਡਾ ਦੇ ਲੋਕਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ। ਇਸ ਮੌਕੇ ਸਰਦਾਰ ਮਨਜੀਤ ਸਿੰਘ ਦਸੂਹਾ ਨੇ ਭਾਵੁਕ ਹੁੰਦਿਆਂ ਕਿਹਾ ਕਿ ਤੁਹਾਡੇ ਦਿੱਤੇ ਪਿਆਰ ਦਾ ਸੱਤਾ ਵਿੱਚ ਆ ਕੇ ਕਰਜ਼ਾ ਉਤਾਰਿਆ ਜਾਵੇਗਾ। ਉਹਨਾਂ ਕਿਹਾ ਕਿ ਬਿਨਾਂ ਕਿਸੇ ਦਵਾ ਦੇ ਲੋਕ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੀ ਸਰਕਾਰ ਬਣਾਉਣ ਦਾ ਮੰਨ ਬਣਾਈ ਬੈਠੇ ਹਨ ਅਤੇ ਲੋਕ ਆਪ ਮੁਹਾਰੇ ਪਾਰਟੀ ਨਾਲ ਜੁੜ ਰਹੇ ਹਨ ਜਿਸ ਤੋਂ ਸਪੱਸ਼ਟ ਹੈ ਕਿ ਪਾਰਟੀ ਬਹੁਮਤ ਨਾਲ ਸਰਕਾਰ ਬਣਾਏਗੀ । ਇਸ ਮੌਕੇ ਭੱਪਜਾ ਆਗੂ ਜਵਾਹਰ ਖੁਰਾਣਾ ਨੇ ਮਨਜੀਤ ਸਿੰਘ ਦਸੂਹਾ ਦੇ ਹੱਕ ਵਿੱਚ ਪ੍ਰਚਾਰ ਕਰਦਿਆਂ ਕਿਹਾ ਕਿ ਦਸੂਹਾ ਇੱਕ ਨੇਕ ਦਿਲ, ਉੱਘੇ ਸਮਾਜ ਸੇਵੀ ਇਨਸਾਨ ਹਨ, ਜਿਹਨਾ ਦਾ ਹਲਕੇ ਅੰਦਰ ਕਾਫੀ ਪ੍ਰਭਾਵ ਹੈ। ਦਸੂਹਾ ਸਾਬ ਨੂੰ ਵੱਧ ਤੋਂ ਵੱਧ ਵੋਟਾਂ ਪਾ ਕੇ ਜਿਤਾਉਣ ਦੀ ਉਹਨਾਂ ਅਪੀਲ ਕੀਤੀ। ਇਸ ਮੌਕੇ ਸੁਰਜੀਤਲਾਲ ਪਾਲ, ਸੁਖਵਿੰਦਰ ਸਿੰਘ ਮੂਨਕ, ਜਵਾਹਰ ਖੁਰਾਣਾ, ਕੁਲਵੰਤ ਮੀਰਾਪੁਰ ਐਨ ਆਰ ਆਈ, ਸਰਪੰਚ ਬਲਵੀਰ ਸਿੰਘ ਬਹਾਦੁਰਪੁਰ, ਜਤਿੰਦਰਪਾਲ ਖਰਲਾਂ, ਬਖਸ਼ੀਸ਼ ਸਿੰਘ, ਮਨਜੀਤ ਸਿੰਘ,ਗੁਰਨਾਮ ਸਿੰਘ ਸਾਬਕਾ ਸਰਪੰਚ, ਕੁਲਦੀਪ ਸਿੰਘ, ਅਮਰੀਕ ਸਿੰਘ, ਮਨਦੀਪ ਸਿੰਘ,ਨਿਰਮਲ ਸਿੰਘ, ਗੁਰਚਰਨ ਸਿੰਘ, ਬਚਿੱਤਰ ਸਿੰਘ, ਜਸਵੀਰ ਸਿੰਘ, ਸੁੱਚਾ ਸਿੰਘ, ਬਲਕਾਰ,ਬਲਵਿੰਦਰ ਸਿੰਘ ਮੀਤ ਪ੍ਰਧਾਨ, ਲਖਵਿੰਦਰ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਿੰਡ ਵਾਸੀ, ਆਗੂ ਤੇ ਪਾਰਟੀ ਵਰਕਰ ਹਾਜ਼ਰ ਸਨ।

error: copy content is like crime its probhihated