ਗੜ੍ਹਦੀਵਾਲਾ, 25 ਜਨਵਰੀ (ਚੌਧਰੀ/ਯੋਗੇਸ਼ ਗੁਪਤਾ) : ਬਾਬਾ ਦੀਪ ਸਿੰਘ ਸੇਵਾ ਦਲ ਐਂਡ ਵੈਲਫੇਅਰ ਸੋਸਾਇਟੀ ਗੜ੍ਹਦੀਵਾਲਾ ਵੱਲੋਂ ਪੰਥ ਦੇ ਮਹਾਨ ਸ਼ਹੀਦ ਬਾਬਾ ਦੀਪ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ 26 ਜਨਵਰੀ ਨੂੰ ਪਿੰਡ ਬਾਹਗਾ ਵਿਖੇ ਬਾਬਾ ਦੀਪ ਸਿੰਘ ਚੈਰੀਟੇਬਲ ਹਸਪਤਾਲ ਦਾ ਨੀਂਹ-ਪੱਥਰ ਰੱਖਣ ਸਬੰਧੀ ਸਮਾਗਮ ਕਰਵਾਇਆ ਜਾਵੇਗਾ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੋਸਾਇਟੀ ਦੇ ਪ੍ਰਧਾਨ ਸ.ਮਨਜੋਤ ਸਿੰਘ ਤਲਵੰਡੀ ਨੇ ਦੱਸਿਆ ਕਿ ਸੋਸਾਇਟੀ ਦੇ 7 ਸਾਲ ਅਤੇ ਸੋਸਾਇਟੀ ਵੱਲੋਂ ਜੋ ਪਿੰਡ ਬਾਹਗਾ ਵਿਖੇ ਬੇਸਹਾਰਾ,ਦਿਵਿਆਂਗਾਂ ਅਤੇ ਅਨਾਥ ਪ੍ਰਾਣੀਆਂ ਲਈ ਗੁਰ ਆਸਰਾ ਸੇਵਾ ਘਰ ਖੋਲ੍ਹਿਆ ਗਿਆ ਹੈ। ਉਸ ਦੇ 4 ਸਾਲ ਪੂਰੇ ਹੋਣ ਤੇ ਸੋਸਾਇਟੀ ਵਲੋਂ ਬਾਬਾ ਦੀਪ ਸਿੰਘ ਚੈਰੀਟੇਬਲ ਹਸਪਤਾਲ ਦਾ ਨੀਂਹ-ਪੱਥਰ ਰੱਖਿਆ ਜਾਵੇਗਾ। ਇਸ ਮੌਕੇ ਉਨ੍ਹਾਂ ਸੰਗਤਾਂ ਨੂੰ ਸਮੇਂ ਸਿਰ ਪਹੁੰਚਣ ਦੀ ਅਪੀਲ ਕੀਤੀ।
ਪਿੰਡ ਬਾਹਗਾ ਵਿਖੇ ਬਾਬਾ ਦੀਪ ਸਿੰਘ ਚੈਰੀਟੇਬਲ ਹਸਪਤਾਲ ਦਾ ਨੀਂਹ-ਪੱਥਰ 26 ਜਨਵਰੀ ਨੂੰ
- Post published:January 25, 2022
You Might Also Like
ਕੇ.ਐਮ.ਐਸ ਕਾਲਜ ਦੀ ਐਨ.ਐਸ.ਐਸ ਯੂਨਿਟ ਵੱਲੋਂ ਵੋਟਰ ਜਾਗਰੂਕਤਾ ਦੇ ਸੰਬੰਧ ਵਿੱਚ ਸੈਮੀਨਾਰ ਕਰਵਾਇਆ ਗਿਆ – ਪ੍ਰਿੰਸੀਪਲ ਡਾ.ਸ਼ਬਨਮ ਕੌਰ
LATEST.. ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ
ਗੁਰੂ ਕਿਰਪਾ ਕੰਪਿਊਟਰ ਸੈਂਟਰ ਦਸੂਹਾ ਵਿਖੇ ਕਰਵਾਇਆ ਗਿਆ ਸਰਟੀਫਿਕੇਟ ਵੰਡ ਸਮਾਗਮ
ਪੰਜਾਬ ਦਾ ਪਹਿਲਾ ਮੂੰਗਫਲੀ ਪ੍ਰੋਸੈਸਿੰਗ ਯੂਨਿਟ ਸਿਟਰਸ ਅਸਟੇਟ ਭੂੰਗਾ ‘ਚ ਹੋਵੇਗਾ ਸਥਾਪਤ, ਡਿਪਟੀ ਕਮਿਸ਼ਨਰ ਨੇ 7.50 ਲੱਖ ਰੁਪਏ ਦਾ ਚੈੱਕ ਸੌਂਪਿਆ







