Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing *ਪਿੰਡ ਚਠਿਆਲੀਆਂ ਦੇ ਅਨੇਕਾਂ ਆਗੂ ਆਪ ਤੇ ਕਾਂਗਰਸ ਛੱਡ ਕੇ ਮਨਜੀਤ ਦਸੂਹਾ ਦੇ ਸਮਰਥਨ ‘ਚ ਆਏ ਅੱਗੇ*

*ਪਿੰਡ ਚਠਿਆਲੀਆਂ ਦੇ ਅਨੇਕਾਂ ਆਗੂ ਆਪ ਤੇ ਕਾਂਗਰਸ ਛੱਡ ਕੇ ਮਨਜੀਤ ਦਸੂਹਾ ਦੇ ਸਮਰਥਨ ‘ਚ ਆਏ ਅੱਗੇ*

ਗੜ੍ਹਦੀਵਾਲਾ 28 ਜਨਵਰੀ (ਚੌਧਰੀ) : ਸ਼੍ਰੋਮਣੀ ਅਕਾਲੀ ਦਲ ਸੰਯੁਕਤ, ਭਾਜਪਾ ਤੇ ਪੰਜਾਬ ਲੋਕ ਕਾਂਗਰਸ ਦੇ ਉਮੀਦਵਾਰ ਸਰਦਾਰ ਮਨਜੀਤ ਸਿੰਘ ਦਸੂਹਾ ਦੀ ਚੋਣ ਮੁਹਿੰਮ ਨੂੰ ਉਸ ਵਖਤ ਵੱਡਾ ਹੁੰਗਾਰਾ ਮਿਲਿਆ ਜਦੋਂ ਜ਼ਿਲਾ ਪ੍ਰਧਾਨ ਸਤਵਿੰਦਰਪਾਲ ਸਿੰਘ ਢੱਟ ਦੀ ਪ੍ਰੇਰਨਾ ਸਦਕਾ ਪਿੰਡ ਚਠਿਆਲੀਆਂ ਦੇ ਅਨੇਕਾਂ ਆਗੂ ਆਪ ਅਤੇ ਕਾਂਗਰਸ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਵਿੱਚ ਸ਼ਾਮਿਲ ਹੋਏ। ਇਸ ਮੌਕੇ ਪਿੰਡ ਵਿੱਚ ਰੱਖੇ ਗਏ ਇਕ ਪ੍ਰੋਗਰਾਮ ਦੌਰਾਨ ਸਰਦਾਰ ਮਨਜੀਤ ਸਿੰਘ ਦਸੂਹਾ ਨੇ ਉਹਨਾਂ ਆਗੂਆਂ ਦਾ ਸਨਮਾਨ ਕਰਨ ਦੌਰਾਨ ਕਿਹਾ ਕਿ ਪਾਰਟੀ ਵਿੱਚ ਇਹਨਾਂ ਨੂੰ ਬਣਦਾ ਮਾਣ ਸਤਿਕਾਰ ਦਿਵਾਇਆ ਜਾਏਗਾ। ਇਸ ਮੌਕੇ ਇਹਨਾਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪੁੱਜੇ ਪਿੰਡ ਵਾਸੀਆਂ ਨੇ ਵਿਸ਼ਵਾਸ ਦਿਵਾਇਆ ਕਿ ਉਹ ਮਨਜੀਤ ਸਿੰਘ ਦਸੂਹਾ ਦੇ ਹੱਕ ਵਿੱਚ ਪੂਰੀ ਤਰ੍ਹਾਂ ਖੜੇ ਹਨ ਅਤੇ ਚੋਣ ਮੁਹਿੰਮ ਵਿੱਚ ਵਧ ਚੜ ਕੇ ਹਿੱਸਾ ਪਾਉਣਗੇ। ਇਸ ਮੌਕੇ ਜ਼ਿਲਾ ਪ੍ਰਧਾਨ ਸਤਵਿੰਦਰਪਾਲ ਸਿੰਘ ਢੱਟ ਨੇ ਜਿਥੇ ਦਸੂਹਾ ਵੱਲੋਂ ਚਲਾਈਆਂ ਲੋਕ ਭਲਾਈ ਸਕੀਮਾਂ ਸਬੰਧੀ ਲੋਕਾਂ ਨੂੰ ਜਾਗ੍ਰਿਤ ਕੀਤਾ ਓਥੇ ਉਹਨਾਂ ਨੇ ਕਿਹਾ ਕਿ ਦਸੂਹਾ ਇਕ ਅਜਿਹੇ ਇਨਸਾਨ ਹਨ ਜੋ ਗੱਲ ਕਹਿ ਕੇ ਜਾਂਦੇ ਹਨ ਉਸ ਤੇ ਪੂਰਾ ਉਤਰਦੇ ਹਨ। ਉਹਨਾਂ ਕਿਹਾ ਕਿ ਗੜ੍ਹਦੀਵਾਲਾ ਤੋਂ ਦਸੂਹਾ ਦੀ ਚੋਣ ਮੁਹਿੰਮ ਨੂੰ ਬੜਾਵਾ ਦੇਣ ਲਈ ਰਵਾਇਤੀ ਪਾਰਟੀਆਂ ਛੱਡਣ ਵਾਲਿਆਂ ਦੀ ਅਜੇ ਤਾਂ ਸ਼ੁਰੂਆਤ ਹੀ ਹੋਈ ਹੈ। ਥੋੜੇ ਦਿਨਾਂ ਦੌਰਾਨ ਵੱਡੀ ਗਿਣਤੀ ਵਿੱਚ ਰਿਵਾਇਤੀ ਪਾਰਟੀਆਂ ਦੇ ਆਗੂ ਤੇ ਵਰਕਰ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਵਿੱਚ ਸ਼ਮੂਲੀਅਤ ਕਰਨਗੇ। ਇਸ ਮੌਕੇ ਸ਼ਾਮਿਲ ਹੋਣ ਵਾਲਿਆਂ ਵਿੱਚ ਜੈ ਸਿੰਘ, ਵਿਕਰਾਂਤ ਰਾਣਾ, ਸੋਮਨਾਥ, ਸੁੱਖਾ ਮਿਨਹਾਸ, ਪੰਕਜ ਮਿਨਹਾਸ, ਜੁਲਫੀ ਰਾਮ, ਦਵਿੰਦਰ ਸਿੰਘ, ਨਰੇਸ਼ ਕੁਮਾਰ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।