Prime Punjab Times

Latest news
ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ
ADVERTISEMENT
You are currently viewing ਵੱਡੀ ਖਬਰ.. ਭਾਰਤ-ਪਾਕਿ ਸਰਹੱਦ ‘ਤੇ ਹੈਰੋਇਨ ਦੇ 47 ਪੈਕਟਾਂ ਸਮੇਤ ਭਾਰੀ ਮਾਤਰਾ ‘ਚ ਹਥਿਆਰ ਅਤੇ ਕਾਰਤੂਸ ਬਰਾਮਦ,ਇਕ ਜਵਾਨ ਜਖਮੀ

ਵੱਡੀ ਖਬਰ.. ਭਾਰਤ-ਪਾਕਿ ਸਰਹੱਦ ‘ਤੇ ਹੈਰੋਇਨ ਦੇ 47 ਪੈਕਟਾਂ ਸਮੇਤ ਭਾਰੀ ਮਾਤਰਾ ‘ਚ ਹਥਿਆਰ ਅਤੇ ਕਾਰਤੂਸ ਬਰਾਮਦ,ਇਕ ਜਵਾਨ ਜਖਮੀ

ਗੁਰਦਾਸਪੁਰ / ਕਲਾਨੌਰ , 28 ਜਨਵਰੀ ( ਅਸ਼ਵਨੀ, ਸ਼ਰਮਾ) :- ਬੀਤੀ ਰਾਤ ਅੰਤਰਰਾਸ਼ਟਰੀ ਭਾਰਤ-ਪਾਕਿਸਤਾਨ ਸਰਹੱਦ ‘ਤੇ ਡੇਰਾ ਬਾਬਾ ਨਾਨਕ ਸੈਕਟਰ ‘ਚ ਚੰਦੂ ਵਡਾਲਾ ਚੌਕੀ ਨੇੜੇ ਪਾਕਿਸਤਾਨੀ ਤਸਕਰਾਂ ਅਤੇ ਬੀਐੱਸਐੱਫ ਦੇ ਜਵਾਨਾਂ ਵਿਚਾਲੇ ਮੁਕਾਬਲਾ ਹੋਇਆ। ਜਿਸ ਵਿੱਚ ਬੀਐਸਐਫ ਦਾ ਇੱਕ ਜਵਾਨ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ। ਜਵਾਨ ਨੂੰ ਇਲਾਜ ਲਈ ਅੰਮ੍ਰਿਤਸਰ ਭੇਜ ਦਿੱਤਾ ਗਿਆ ਹੈ ਅਤੇ ਉਸ ਦੀ ਹਾਲਤ ਹੁਣ ਸਥਿਰ ਦੱਸੀ ਜਾ ਰਹੀ ਹੈ। ਬੀ.ਐਸ.ਐਫ ਨੂੰ ਤਲਾਸ਼ੀ ਦੌਰਾਨ ਕੁੱਲ 49 ਪੈਕੇਟ ਬਰਾਮਦ ਹੋਏ ਜਿਸ ਵਿੱਚ 47 ਕਿੱਲੋ ਤੋ ਵੱਧ ਹੇਰੋਇਨ, ਅਫੀਮ ਅਤੇ ਭਾਰੀ ਮਾਤਰਾ ਵਿੱਚ ਹਥਿਆਰ ਅਤੇ ਕਾਰਤੂਸ ਬਰਾਮਦ ਹੋਏ ਹਨ।


ਪ੍ਰਾਪਤ ਜਾਣਕਾਰੀ ਅਨੁਸਾਰ ਪਾਕਿਸਤਾਨੀ ਸਮੱਗਲਰਾਂ ਵੱਲੋਂ ਚੰਦੂ ਵਡਾਲਾ ਚੌਕੀ ਤੇ ਸ਼ੱਕੀ ਕਾਰਵਾਈ ਬੀਐਸਐਫ ਦੇ ਹੈੱਡ ਕਾਂਸਟੇਬਲ ਗਿਆਨ ਸਿੰਘ ਯਾਦਵ ਵੱਲੋ ਦਰਜ ਕੀਤੀ ਗਈ। ਜਿਸ ਤੇ ਤਤਕਾਲ ਕਾਰਵਾਈ ਕਰਦਿਆ ਉਹਨਾਂ ਵੱਲੇ ਸਵੇਰੇ 5.15 ਵਜੇ ਸਮੱਗਲਰਾਂ ਤੇ ਤੁਰੰਤ ਫਾਇਰਿੰਗ ਕੀਤੀ ਗਈ। ਪਾਕਿਸਤਾਨੀ ਤਸਕਰਾਂ ਵੱਲੋਂ ਗੋਲੀਬਾਰੀ ਦਾ ਜਵਾਬ ਦਿੱਤਾ ਗਿਆ, ਜਿਸ ਵਿੱਚ ਗੋਲੀ ਗਿਆਨ ਸਿੰਘ ਯਾਦਵ ਦੇ ਸਿਰ ਅਤੇ ਹੱਥ ਵਿੱਚ ਲੱਗੀ ਅਤੇ ਉਹ ਜ਼ਖ਼ਮੀ ਹੋ ਗਿਆ। ਇਸ ਦੌਰਾਨ ਕਾਂਸਟੇਬਲ ਰਾਜੂ ਵਿਸ਼ਵਾਸ ਵੱਲੋਂ ਤੁਰੰਤ ਮੋਰਚਾ ਸੰਭਾਲਦੇ ਹੋਏ ਸਮੱਗਲਰਾਂ ਨੂੰ ਜਵਾਬੀ ਕਾਰਵਾਈ ਕੀਤੀ ਗਈ ਅਤੇ ਉਹਨਾਂ ਵੱਲ ਫਾਇਰਿੰਗ ਕੀਤੀ ਗਈ। ਜਿਸ ਤੋਂ ਬਾਅਦ ਤਸਕਰ ਮੌਕੇ ਤੋਂ ਫਰਾਰ ਹੋ ਗਏ। ਬੀਐਸਐਫ ਵੱਲੋਂ ਇਸ ਤੋਂ ਬਾਅਦ ਮੌਕੇ ‘ਤੇ ਤਲਾਸ਼ੀ ਅਭਿਆਨ ਚਲਾਇਆ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਬੀਐਸਐਫ ਦੇ ਡੀਆਈਜੀ ਪ੍ਰਭਾਕਰ ਜੋਸ਼ੀ ਨੇ ਦੱਸਿਆ ਕਿ ਮੌਕੇ ’ਤੇ ਤਲਾਸ਼ੀ ਦੌਰਾਨ ਬੀਐਸਐਫ ਵੱਲੋਂ ਕੁੱਲ49 ਪੈਕੇਟ ਬਰਾਮਦ ਹੋਏ ਹਨ। ਜਿਨਾਂ ਵਿੱਚ 47 ਪੈਕੇਟ ਹੈਰੋਇਨ ਜਿਸਦੀ ਮਾਤਰਾਂ 47 ਕਿੱਲੋਂ ਤੋ ਜਿਆਦਾ ਹੈ ਬਰਾਮਦ ਕੀਤੀ ਗਈ। ਇਸ ਦੇ ਨਾਲ ਹੀ ਅਫੀਮ ਦੇ 7 ਪੈਕੇਟ, 2 ਪਿਸਤੌਲ (ਇਕ ਇਟਾਲੀਅਨ ਅਤੇ ਚੀਨ ਦਾ ਬਣਿਆ), ਏ.ਕੇ. 47 ਦੇ 4 ਮੈਗਜ਼ੀਨ ਅਤੇ 74 ਰੌਂਦ, .3 ਐਮਐਮ ਪਿਸਤੌਲ ਦੇ 44 ਰੌਂਦ ਅਤੇ ਇਟਾਲੀਅਨ ਬਰੇਟਾ ਪਿਸਤੌਲ ਦੇ 12 ਰੌਂਦ ਬਰਾਮਦ ਹੋਏ ਹਨ। ਉਨ੍ਹਾਂ ਦੱਸਿਆ ਕਿ ਜਵਾਨ ਯਾਦਵ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ ਅਤੇ ਉਸ ਨੂੰ ਅੰਮ੍ਰਿਤਸਰ ਭੇਜ ਦਿੱਤਾ ਗਿਆ ਹੈ। ਡੀਆਈਜੀ ਨੇ ਦੱਸਿਆ ਕਿ ਬੀਐਸਐਫ ਦੇ ਜਵਾਨਾਂ ਨੇ ਸੰਘਣੀ ਧੁੰਦ ਕਾਰਨ ਪਾਕਿਸਤਾਨੀ ਤਸਕਰਾਂ ਦੀ ਇਸ ਘੁਸਪੈਠ ਨੂੰ ਨਾਕਾਮ ਕਰ ਦਿੱਤਾ ਹੈ।

error: copy content is like crime its probhihated