Prime Punjab Times

Latest news
ਖੇਡਾਂ ਵਤਨ ਪੰਜਾਬ ਦੀਆਂ-2026’ ਦੀ ਟਾਰਚ ਰਿਲੇਅ 23 ਨੂੰ ਪਹੁੰਚੇਗੀ ਹੁਸ਼ਿਆਰਪੁਰ ਗੜ੍ਹਦੀਵਾਲਾ ਜ਼ੋਨ ਵਾਲੀਬਾਲ ਟੀਮ ਨੇ ਜ਼ਿਲ੍ਹਾ ਪੱਧਰੀ ਟੂਰਨਾਮੈਂਟ 'ਚ ਹਾਸਲ ਕੀਤਾ ਪਹਿਲਾ ਸਥਾਨ, DAV ਪਬਲਿਕ ਸਕੂਲ ਦੇ ਦੋ... KMS ਕਾਲਜ ਦੇ ‘ਡਾ. ਸ਼ਬਨਮ ਕੌਰ ਹੋਟਲ ਮੈਨੇਜਮੈਂਟ ਵਿਭਾਗ’ ਦਾ ਵਿਜੇ ਕੁਮਾਰ ਵੱਲੋਂ ਕੀਤਾ ਗਿਆ ਉਦਘਾਟਨ  *श्री कृष्ण जन्माष्टमी महोत्सव सबंधी कार्ड रिलीज ,1 से 4 सितंबर तक श्री कृष्ण कथा व जन्मोत्सव मनाया ... ਬੰਦੀ ਸਿੰਘਾਂ ਦੀ ਰਿਹਾਈ ਲਈ ਸੰਪੂਰਨ ਪੰਜਾਬ ਬੰਦ ਦੇ ਸੱਦੇ ਨੂੰ ਮਿਲਿਆ ਦਸੂਹਾ 'ਚ ਭਰਵਾਂ ਹੁੰਗਾਰਾ ਡਾ.ਉਬਰਾਏ ਨੇ ਦੁਬਈ ਚ ਮੌਤ ਦੇ ਮੂੰਹ ਵਿੱਚ ਗਏ ਨੌਜਵਾਨ ਦੇ ਪਰਿਵਾਰ ਦੀ ਸਾਰ ਲਈ DAV ਪਬਲਿਕ ਸਕੂਲ ਦੇ ਵਿਦਿਆਰਥੀ ਦਿਲਕਸ਼ ਸਿੰਘ ਨੇ ਜ਼ਿਲ੍ਹਾ ਪੱਧਰੀ ਕਿਕ ਬਾਕਸਿੰਗ ਮੁਕਾਬਲੇ 'ਚ ਜਿੱਤਿਆ ਕਾਂਸੇ ਮੈਡਲ ਖ਼ਾਲਸਾ ਕਾਲਜ ਵਿਖੇ "ਇਮਰਜਿੰਗ ਟੈਕਨਾਲੋਜੀ ਐਂਡ ਦਾ ਫਿਊਚਰ ਆਫ਼ ਆਈਟੀ” ਵਿਸ਼ੇ ’ਤੇ ਸੈਮੀਨਾਰ ਕਰਵਾਇਆ ਪੈਨਸ਼ਨ ਕੋਈ ਖੈਰਾਤ ਨਹੀਂ ,ਮੁਲਾਜ਼ਮਾਂ ਦਾ ਹੱਕ ਹੈ - ਆਗੂ ਆਈ.ਕੇ.ਜੀ. ਪੰਜਾਬ ਟੈਕਨੀਕਲ ਯੂਨੀਵਰਸਿਟੀ ਵੱਲੋਂ ਦਾਖਲਿਆਂ ਦੀ ਆਖਰੀ ਮਿਤੀ 'ਚ ਵਾਧਾ, ਵਿਦਿਆਰਥੀਆਂ ਲਈ ਸੁਨਹਿਰੀ ਮੌਕਾ - ...
ADVERTISEMENT
You are currently viewing ਚੋਣ ਡਿਊਟੀ ‘ਚ ਅਣਗਹਿਲੀ ਅਪਨਾਉਣ ਵਾਲੇ 71 ਮੁਲਾਜ਼ਮਾਂ ਵਿਰੁੱਧ ਐਫ ਆਈ ਆਰ ਦਰਜ ਕਰਵਾਉਣ ਲਈ ਵਿਭਾਗ ਮੁਖੀਆਂ ਨੂੰ ਲਿਖਿਆ : ਜ਼ਿਲ੍ਹਾ ਚੋਣ ਅਫ਼ਸਰ

ਚੋਣ ਡਿਊਟੀ ‘ਚ ਅਣਗਹਿਲੀ ਅਪਨਾਉਣ ਵਾਲੇ 71 ਮੁਲਾਜ਼ਮਾਂ ਵਿਰੁੱਧ ਐਫ ਆਈ ਆਰ ਦਰਜ ਕਰਵਾਉਣ ਲਈ ਵਿਭਾਗ ਮੁਖੀਆਂ ਨੂੰ ਲਿਖਿਆ : ਜ਼ਿਲ੍ਹਾ ਚੋਣ ਅਫ਼ਸਰ

ਕਿਹਾ, ਚੋਣ ਅਮਲਾ ਗੰਭੀਰਤਾ ਨਾਲ ਨਿਭਾਵੇ ਆਪਣੀ ਜ਼ਿੰਮੇਵਾਰੀ, ਡਿਊਟੀ ਪ੍ਰਤੀ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ   ਨਹੀਂ ਕੀਤੀ ਜਾਵੇਗੀ ਬਰਦਾਸ਼ਤ

ਸਰਕਾਰੀ ਸਿਹਤ ਕੇਂਦਰਾਂ ਦੀ ਕੋਵਿਡ ਟੈਸਟਿੰਗ ਰਿਪੋਰਟ ਨੂੰ ਹੀ ਮਾਨਤਾ ਮਿਲੇਗੀ, ਜੇਕਰ ਜਾਅਲੀ ਦਸਤਾਵੇਜ਼ ਸਾਹਮਣੇ ਆਉਂਦੇ ਹਨ,ਤਾਂ ਸਬੰਧਤ ਹਸਪਤਾਲ /ਲੈਬ ਅਤੇ ਪ੍ਰਾਪਤ ਕਰਤਾ ‘ਤੇ ਦਰਜ ਕੀਤੀ ਜਾਵੇਗੀ ਐਫਆਈਆਰ 

ਹੁਸ਼ਿਆਰਪੁਰ, 28 ਜਨਵਰੀ (ਬਿਊਰੋ) : ਡਿਪਟੀ ਕਮਿਸ਼ਨਰ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਅਪਨੀਤ ਰਿਆਤ ਨੇ ਦੱਸਿਆ ਕਿ ਪਹਿਲੀ ਰਿਹਰਸਲ ਵਿਚ ਗੈਰਹਾਜ਼ਰ ਰਹੇ ਅਤੇ ਕਾਰਨ ਦੱਸੋ ਨੋਟਿਸ ਦਾ ਜਵਾਬ ਨ ਦੇਣ ਵਾਲੇ ਚੋਣ ਡਿਊਟੀ ‘ਤੇ ਲੱਗਾਏ 71 ਮੁਲਾਜ਼ਮਾਂ ਵਿਰੁੱਧ ਐਫ.ਆਈ.ਆਰ.  ਦਰਜ ਕਰਵਾਉਣ ਲਈ ਉਨ੍ਹਾਂ ਦੇ ਵਿਭਾਗ ਮੁਖੀਆਂ ਨੂੰ ਲਿਖਿਆ ਗਿਆ ਹੈ।  ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਵਿਧਾਨ ਸਭਾ ਚੋਣਾਂ ਨੂੰ ਪਾਰਦਰਸ਼ੀ ਅਤੇ ਸੁਚਾਰੂ ਢੰਗ ਨਾਲ ਕਰਵਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਹੈ, ਜਿਸ ਵਿੱਚ ਪੋਲਿੰਗ ਅਤੇ ਕਾਊਂਟਿੰਗ ਸਟਾਫ ਦੀ ਅਹਿਮ ਭੂਮਿਕਾ ਹੈ।  ਇਸ ਲਈ ਚੋਣ ਡਿਊਟੀ ਵਿੱਚ ਲੱਗਾ ਸਟਾਫ ਜ਼ਿੰਮੇਵਾਰੀ ਅਤੇ ਸੰਜੀਦਗੀ ਨਾਲ ਆਪਣੀ ਡਿਊਟੀ ਨਿਭਾਏ।

  ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਚੋਣ ਡਿਊਟੀ ਨੂੰ ਗੰਭੀਰਤਾ ਨਾਲ ਨਾ ਲੈਣ ਵਾਲੇ ਅਧਿਕਾਰੀਆਂ ਅਤੇ ਕਰਮਚਾਰੀਆਂ ਖ਼ਿਲਾਫ਼ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਦੀ ਸਖ਼ਤ ਕਾਰਵਾਈ ਕੀਤੀ ਜਾਵੇਗੀ।  ਉਨ੍ਹਾਂ ਚੋਣਾਂ ਨਾਲ ਜੁੜੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਚੋਣ ਡਿਊਟੀ ਸਭ ਤੋਂ ਅਹਿਮ ਡਿਊਟੀਆਂ ਵਿੱਚੋਂ ਇੱਕ ਹੈ ਅਤੇ ਇਸ ਵਿੱਚ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਕੋਵਿਡ-19 ਦੀ ਟੈਸਟਿੰਗ ਰਿਪੋਰਟ ਸਿਰਫ਼ ਸਰਕਾਰੀ ਸਿਹਤ ਕੇਂਦਰਾਂ/ਲੈਬਾਂ ਤੋਂ ਹੀ ਯੋਗ ਮੰਨੀ ਜਾਵੇਗੀ। ਇਸ ਲਈ ਜਿਸ ਅਧਿਕਾਰੀ ਅਤੇ ਕਰਮਚਾਰੀ ਦੀ ਕੋਵਿਡ ਰਿਪੋਰਟ ਪਾਜ਼ੇਟਿਵ ਆਉਂਦੀ ਹੈ, ਉਸ ਨੂੰ ਸਰਕਾਰੀ ਸਿਹਤ ਕੇਂਦਰਾਂ ਦੀ ਰਿਪੋਰਟ ਸਬੰਧਤ ਅਧਿਕਾਰੀ ਨੂੰ ਸੌਂਪਣੀ ਚਾਹੀਦੀ ਹੈ । ਉਨ੍ਹਾਂ ਕਿਹਾ ਕਿ ਜੇਕਰ ਰਿਪੋਰਟ ਜਾਅਲੀ ਪਾਈ ਗਈ ਤਾਂ ਸਬੰਧਤ ਲੈਬ ਦਾ ਲਾਇਸੈਂਸ ਰੱਦ ਕਰਕੇ ਲੈਬ ਅਤੇ ਫਰਜ਼ੀ ਰਿਪੋਰਟ ਪਾਉਣ ਵਾਲੇ ਮੁਲਾਜ਼ਮ ਖਿਲਾਫ ਐਫ.ਆਈ.ਆਰ.ਦਰਜ ਕੀਤੀ ਜਾਵੇਗੀ । ਉਨ੍ਹਾਂ ਕਿਹਾ ਕਿ ਕਿਸੇ ਵੀ ਪ੍ਰਾਈਵੇਟ ਲੈਬ ਦੀ ਟੈਸਟਿੰਗ ਰਿਪੋਰਟ ਨੂੰ ਵੈਧ ਨਹੀਂ ਮੰਨਿਆ ਜਾਵੇਗਾ